ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਕੂਲ ਆਫ ਐਮੀਨੈਂਸ ਰੂਪਨਗਰ ਦੇ ਵਿਦਿਆਰਥੀਆਂ ਨੇ ਲਿਆ ਵੋਟਰ ਪ੍ਰਣ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਕੂਲ ਆਫ ਐਮੀਨੈਂਸ ਰੂਪਨਗਰ ਦੇ ਵਿਦਿਆਰਥੀਆਂ ਨੇ ਲਿਆ ਵੋਟਰ ਪ੍ਰਣ
ਰੂਪਨਗਰ, 5 ਅਪ੍ਰੈਲ: ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਵਲੋਂ ਦਿੱਤੇ ਆਦੇਸ਼ਾਂ ਅਨੁਸਾਰ ਸਹਾਇਕ ਚੋਣ ਅਫਸਰ-ਕਮ-ਐਸ.ਡੀ.ਐਮ. ਰੂਪਨਗਰ ਦੀ ਅਗਵਾਈ ਹੇਠ ਸਕੂਲ ਆਫ ਐਮੀਨੈਂਸ ਰੂਪਨਗਰ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਆਗਾਮੀ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਵੋਟਰ ਪ੍ਰਣ ਲਿਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਜ਼ਿਲ੍ਹਾ ਖੇਡ ਅਫਸਰ ਰੂਪਨਗਰ ਕਮ ਸਵੀਪ ਨੋਡਲ ਅਫ਼ਸਰ ਕੁਲਦੀਪ ਚੁੱਘ ਨੇ ਦੱਸਿਆ ਕਿ ਇਸ ਮੌਕੇ ਪ੍ਰਿੰਸੀਪਲ ਜਸਵਿੰਦਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਾਇਆ ਗਿਆ ਅਤੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਆਪਣੇ ਮਾਤਾ ਪਿਤਾ ਅਤੇ ਆਪਣੇ ਆਂਢ ਗੁਆਂਢ ਦੇ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਦੇ ਲਈ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ
ਇਸ ਮੌਕੇ ਅਸਿਸਟੈਂਟ ਸਵੀਪ ਨੋਡਲ ਅਫਸਰ ਵਰਿੰਦਰ ਸਿੰਘ ਅਤੇ ਪੁਨੀਤ ਲਾਲੀ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਿਨਾਂ ਕਿਸੇ ਲਾਲਚ, ਜਾਤ ਪਾਤ ਅਤੇ ਧਰਮ ਦੇ ਪ੍ਰਭਾਵ ਤੋਂ ਬਿਨਾਂ ਆਪਣੇ ਪਸੰਦੀਦਾ ਉਮੀਦਵਾਰ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਵੋਟਰ ਪ੍ਰਣ ਵੀ ਲਿਆ