ਲੋਕ ਸਭਾ ਚੋਣਾਂ 2024 ਸਬੰਧੀ ਪਿੰਡ ਹਰੀਪੁਰ ਵਿਖੇ ਲਗਾਏ ਅੰਤਰਰਾਜੀ ਨਾਕੇ ਦੀ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤੀ ਅਚਨਚੇਤ ਚੈਕਿੰਗ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਲੋਕ ਸਭਾ ਚੋਣਾਂ 2024 ਸਬੰਧੀ ਪਿੰਡ ਹਰੀਪੁਰ ਵਿਖੇ ਲਗਾਏ ਅੰਤਰਰਾਜੀ ਨਾਕੇ ਦੀ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤੀ ਅਚਨਚੇਤ ਚੈਕਿੰਗ
ਰੂਪਨਗਰ, 23 ਅਪ੍ਰੈਲ: ਲੋਕ ਸਭਾ ਚੋਣਾਂ 2024 ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲੇ ਦੇ ਹਿਮਾਚਲ ਪ੍ਰਦੇਸ਼ ਨਾਲ ਲਗਦੇ ਇਲਾਕਿਆਂ ਵਿੱਚ ਅੰਤਰ ਰਾਜੀ ਨਾਕੇ ਲਗਾਏ ਗਏ ਹਨ, ਪਿੰਡ ਹਰੀਪੁਰ ਵਿਚ ਲਗਾਏ ਗਏ ਅੰਤਰਰਾਜੀ ਨਾਕੇ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ।
ਨਾਕਿਆਂ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੋਣ ਵਾਲੀਆਂ ਚੋਣਾਂ 2024 ਨੂੰ ਨਿਰਪੱਖਤਾ ਅਤੇ ਅਮਨ ਸ਼ਾਂਤੀ ਨਾਲ ਮੁਕੰਮਲ ਕਰਵਾਉਣ ਲਈ ਹਰ ਪੱਧਰ ਉੱਤੇ ਸੁਰੱਖਿਆ ਪ੍ਰਬੰਧਾ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਨਿਰੰਤਰ ਨਿਰੀਖਣ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪ੍ਰਬੰਧਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯਕੀਨੀ ਕੀਤਾ ਜਾ ਸਕੇ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਹਿਮਾਚਲ ਪ੍ਰਦੇਸ਼ ਤੋਂ ਆ ਰਹੇ ਹਰ ਵਾਹਨ ਦੀ ਚੈਕਿੰਗ ਵੀ ਕੀਤੀ ਜਾਵੇਗੀ ਜਿਸ ਦੇ ਸਬੰਧ ਵਿੱਚ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆ ਜਾ ਚੁੱਕੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੀ ਵੋਟਰ ਵੱਲੋਂ ਲੋਕ ਸਭਾ ਚੋਣਾਂ ਸੰਬੰਧੀ ਕੋਈ ਜਾਣਕਾਰੀ ਲੈਣੀ ਹੋਵੇ ਤਾਂ ਉਹ ਟੋਲ ਫ੍ਰੀ ਨੰਬਰ 18001803469 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਐਨ ਵੀ ਐਸ ਪੀ (ਨੈਸ਼ਨਲ ਵੋਟਰ ਸਰਵਿਸ ਪੋਰਟਲ) ਸਮੇਤ ਟੋਲ ਫਰੀ ਹੈਲਪਲਾਈਨ ਨੰਬਰ 1950 ਉੱਤੇ ਆਪਣੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।