ਵਧੀਕ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਚਲ ਰਹੇ ਕੇਸਾਂ ਦਾ ਲਿਆ ਜਾਇਜ਼ਾ
             ਪ੍ਰਕਾਸ਼ਨ ਦੀ ਮਿਤੀ : 05/08/2022          
          
                      
                        ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਵਧੀਕ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਚਲ ਰਹੇ ਕੇਸਾਂ ਦਾ ਲਿਆ ਜਾਇਜ਼ਾ
ਰੂਪਨਗਰ, 4 ਅਗਸਤ: ਜ਼ਿਲ੍ਹਾ ਅਟਾਰਨੀ ਵਲੋਂ ਰੂਪਨਗਰ ਦੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੀ ਅਗਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਸਮੂਹ ਜ਼ਿਲ੍ਹਾ ਮੁਖੀਆਂ ਨੂੰ ਜ਼ਿਲ੍ਹਾ ਅਟਾਰਨੀ ਰੂਪਨਗਰ ਨਾਲ ਰਾਬਤਾ ਕਾਇਮ ਕਰਕੇ ਲੰਬਿਤ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ। ਇਸ ਮੀਟਿੰਗ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਕੋਰਟ ਕੇਸਾਂ ਦੀ ਸਮੀਖਿਆਂ ਕੀਤੀ ਗਈ।
ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ) ਸ਼੍ਰੀ ਦੀਪਾਕਰ ਗਰਗ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਕਰਨ ਮਹਿਤਾ, ਡੀਐਫਐਸਸੀ ਡਾ. ਨਵਨੀਤ, ਤਹਿਸੀਲਦਾਰ ਸ਼੍ਰੀ ਚਮਕੌਰ ਸਾਹਿਬ ਸ਼੍ਰੀ ਚੇਤਨ ਬੰਗੜ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।