ਬੰਦ ਕਰੋ

ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਲਈ ਵਧੀਆ ਤੇ ਸ਼ਾਂਤਮਈ ਮਾਹੌਲ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ: ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 12/10/2023
Continuous efforts are being made to provide a good and peaceful environment for students to read books: Deputy Commissioner

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਲਈ ਵਧੀਆ ਤੇ ਸ਼ਾਂਤਮਈ ਮਾਹੌਲ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ: ਡਿਪਟੀ ਕਮਿਸ਼ਨਰ

ਰੂਪਨਗਰ, 12 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਲਈ ਵਧੀਆ ਤੇ ਸ਼ਾਂਤਮਈ ਮਾਹੌਲ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਜ਼ਿਲ੍ਹਾ ਲਾਇਬ੍ਰੇਰੀ ਦਾ ਨਵੀਨੀਕਰਨ ਕੀਤਾ ਗਿਆ ਹੈ, ਇਸ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅੱਜ ਜ਼ਿਲ੍ਹਾ ਲਾਇਬ੍ਰੇਰੀ ਦਾ ਦੌਰਾ ਕੀਤਾ ਗਿਆ।

ਜ਼ਿਲ੍ਹਾ ਲਾਇਬ੍ਰੇਰੀ ਦਾ ਨਿਰੀਖਣ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਇੱਥੇ ਪੜਨ ਲਈ ਲੋੜੀਂਦਾ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਕਰਕੇ ਹੀ ਅੱਜ ਲਾਇਬ੍ਰੇਰੀ ਦੇ ਹਾਲ ਵਿਚ ਇੱਕ ਵੀ ਕੁਰਸੀ ਖਾਲੀ ਨਹੀਂ ਹੈ ਅਤੇ ਹੁਣ ਵਿਦਿਆਰਥੀ ਵੱਡੀ ਗਿਣਤੀ ਵਿਚ ਇੱਥੇ ਪੜਨ ਆ ਰਹੇ ਹਨ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਕਿਤਾਬਾਂ ਹਰ ਵਰਗ ਦੇ ਵਿਅਕਤੀ ਦੇ ਜੀਵਨ ਵਿਚ ਅਹਿਮ ਰੋਲ ਅਦਾ ਕਰ ਸਕਦੀਆਂ ਹਨ ਬਸ਼ਰਤੇ ਅਸੀਂ ਆਨਲਾਈਨ ਦੀ ਦੁਨੀਆਂ ਤੋਂ ਬਾਹਰ ਨਿਕਲ ਕੇ ਕਿਤਾਬਾਂ ਦੀ ਸੱਚੀ ਦੁਨੀਆਂ ਵਿਚ ਜਾ ਕੇ ਵਿਦਿਵਾਨਾਂ, ਇਤਿਹਾਸਕਾਰਾਂ ਅਤੇ ਵਿਸ਼ਾ ਮਾਹਿਰਾਂ ਆਦਿ ਦੇ ਤਜ਼ਰੁਬਿਆਂ ਨੂੰ ਆਪਣੇ ਜੀਵਨ-ਸ਼ੈਲੀ ਵਿਚ ਲੈ ਕੇ ਆਈਏ ਅਤੇ ਹੋਰ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਇਨ੍ਹਾਂ ਬੇਸ਼ਕੀਮਤੀ ਵਿਚਾਰਾਂ ਨੂੰ ਸਾਂਝਾ ਵੀ ਕਰੀਏ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਅਧਿਆਪਕ ਅਤੇ ਮਾਂ-ਬਾਪ ਆਪਣੇ ਬੱਚਿਆਂ ਨੂੰ ਲਾਇਬ੍ਰੇਰੀ ਵਿਚ ਪੜਨ ਲਈ ਪ੍ਰੇਰਿਤ ਕਰਦੇ ਹਨ ਤਾਂ ਉਹ ਕੁਝ ਸਮੇਂ ਵਿਚ ਹੀ ਵਿਲੱਖਣ ਵਾਤਾਵਰਣ ਵਿਚ ਜਾ ਕੇ ਕਿਤਾਬਾਂ ਪੜ੍ਹਨ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਅਪਣਾ ਸਕਦੇ ਹਨ ਇਨ੍ਹਾਂ ਤੱਥਾਂ ਨੂੰ ਧਿਆਨ ਵਿਚ ਰੱਖ ਕੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਖੂਬਸੂਰਤ ਅਤੇ ਕਿਤਾਬਾਂ ਦੇ ਸੰਗ੍ਰਿਹ ਵਾਲੀ ਪਵਿੱਤਰ ਥਾਂ ਦਾ ਨਵੀਨੀਕਰਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਨਿਰੰਤਰ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਇਥੇ ਆ ਕੇ ਕਿਤਾਬਾਂ ਨਾਲ ਆਪਣਾ ਕੀਮਤੀ ਸਮਾਂ ਬਿਤਾ ਰਹੇ ਵਿਦਿਆਰਥੀਆਂ ਤੋਂ ਸੁਝਾਅ ਲਏ ਜਾ ਸਕਣ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਜੇਕਰ ਜ਼ਿਲ੍ਹੇ ਵਿਖੇ ਕੋਈ ਹੋਰ ਸਕੂਲ ਜਾਂ ਕਾਲਜ ਵਿਚ ਲਾਇਬ੍ਰੇਰੀ ਹੈ ਤਾਂ ਉਹ ਵੀ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਈ ਜਾਵੇ ਤਾਂ ਜੋ ਲਾਇਬ੍ਰੇਰੀਆਂ ਦਾ ਨਵੀਨੀਕਰਨ ਕਰਕੇ ਵਿਦਿਆਰਥੀਆਂ ਤੇ ਬੱਚਿਆਂ ਨੂੰ ਇਨ੍ਹਾਂ ਪ੍ਰਤੀ ਅਕਰਸ਼ਿਤ ਕੀਤਾ ਜਾ ਸਕੇ।