ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ 315 ਕਰੋੜ 31 ਲੱਖ ਰੁਪਏ ਤੋਂ ਵਧੇਰੇ ਦੀ ਅਦਾਇਗੀ ਕੀਤੀ-ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ 315 ਕਰੋੜ 31 ਲੱਖ ਰੁਪਏ ਤੋਂ ਵਧੇਰੇ ਦੀ ਅਦਾਇਗੀ ਕੀਤੀ-ਡਿਪਟੀ ਕਮਿਸ਼ਨਰ
ਪਨਗਰੇਨ ਵੱਲੋਂ ਸਭ ਤੋਂ ਵਧੇਰੇ 95 ਕਰੋੜ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ’ਚ ਪਾਈ
ਰੂਪਨਗਰ, 05 ਮਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੀ ਖਰੀਦ ਕੀਤੀ ਕਣਕ ਦੀ ਨਾਲੋ ਨਾਲ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਰਹੀ ਹੈ। ਹੁਣ ਤੱਕ ਖਰੀਦ ਕੀਤੀ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 315 ਕਰੋੜ 31 ਲੱਖ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਨਗ੍ਰੇਨ ਏਜੰਸੀ ਵੱਲੋਂ 95.06 ਕਰੋੜ, ਮਾਰਕਫੈੱਡ ਵੱਲੋਂ 77.27 ਕਰੋੜ ਪਨਸਪ ਵੱਲੋਂ 71.33, ਪੰਜਾਬ ਵੇਅਰਹਾਉਸ ਵੱਲੋਂ 47.76 ਅਤੇ ਐਫ.ਸੀ.ਆਈ. ਵੱਲੋਂ 23.89 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 1 ਲੱਖ 58 ਹਜ਼ਾਰ 496 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜੋ ਵੀਰਵਾਰ ਸ਼ਾਮ ਤੱਕ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ’ਚੋਂ ਪਨਗ੍ਰੇਨ ਵੱਲੋਂ 45097 ਮੀਟਰਕ ਟਨ, ਮਾਰਕਫੈੱਡ ਵੱਲੋਂ 37211 ਮੀਟਰਕ ਟਨ, ਪਨਸਪ ਵੱਲੋਂ 33935 ਮੀਟਰਕ ਟਨ, ਵੇਅਰ ਹਾਊਸ ਵੱਲੋਂ 22872 ਮੀਟਰਕ ਟਨ, ਐਫ.ਸੀ.ਆਈ. ਵੱਲੋਂ 12067 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 7314 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਤਸਵੀਰਾਂ – ਜ਼ਿਲ੍ਹਾ ਕੰਟਰੋਲਰ ਡਾਕਟਰ ਨਵਰੀਤ ਕੌਰ ਪੀ. ਈ. ਜੀ. ਗੁਦਾਮ ਮੋਰਿੰਡਾ ਵਿਖੇ ਕਣਕ ਦੀ ਹੋ ਰਹੀ ਅਨਲੋਡਿੰਗ ਦਾ ਜਾਇਜਾ ਲੈਂਦੇ ਹੋਏ।