ਬੰਦ ਕਰੋ

ਸਕੂਲ ਤੇ ਕਾਲਜ ਵਿੱਚ ਬਣਨਗੇ ਬੱਡੀਜ਼ ਗਰੁੱਪ

ਪ੍ਰਕਾਸ਼ਨ ਦੀ ਮਿਤੀ : 08/08/2018
ਬੱਡੀਸ ਗਰੁੱਪਾਂ  ਦੀ ਸਥਾਪਨਾ

ਬੱਡੀਜ਼ ਗਰੁੱਪ ਪ੍ਰੈਸ ਨੋਟ – ਮਿਤੀ 07 ਅਗਸਤ, 2018

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

-ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ‘ਚ ਜਾਣ ਤੋਂ ਬਚਾਉਣਗੇ ਬੱਡੀਜ਼ ਗਰੁੱਪ

-ਹਰ ਸਕੂਲ ਤੇ ਕਾਲਜ ਵਿੱਚ ਬਣਨਗੇ 5-5 ਬੱਚਿਆਂ ਦੇ ਬੱਡੀਜ਼ ਗਰੁੱਪ

ਜੂਨੀਅਰ ਬਡੀ ਤੇ ਸੀਨੀਅਰ ਬਡੀ ਕਰਨਗੇ ਸਕੂਲਾਂ ਤੇ ਕਾਲਜਾਂ ਵਿੱਚ ਨਸ਼ਾ ਰੋਕੂ ਮੁਹਿੰਮ ਦੀ ਅਗਵਾਈ

15 ਅਗਸਤ ਤੋਂ ਕਰਨਗੇ ਆਪਣੀ ਵੱਡੀ ਜ਼ਿੰਮੇਂਵਾਰੀ ਦੀ ਸ਼ੁਰੂਆਤ

ਰੂਪਨਗਰ, 07 ਅਗਸਤ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਡੈਪੋ ਦੀ ਸਫਲਤਾ ਤੋਂ ਬਾਅਦ ਹੁਣ ਸਰਕਾਰ ਇਸਦੇ ਦੂਜੇ ਪੜਾਅ ਤਹਿਤ 15 ਅਗਸਤ ਤੋਂ ਬੱਡੀਜ਼ ਗਰੁੱਪ (Buddy’s ) ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਡਾ: ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਚ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਉਨਾ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਬੱਡੀ ਪ੍ਰੋਗਰਾਮ ਇੱਕ ਜਾਗਰੂਕਤਾ ਪ੍ਰੋਗਰਾਮ ਹੈ ਜਿਸ ਰਾਹੀਂ ਸਮਾਜ ਨੂੰ ਸੁਰੱਖਿਅਤ, ਸਿਹਤਮੰਦ, ਖੁਸ਼ਹਾਲ ਤੇ ਉਤਪਾਦਕ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬੱਡੀ ਪ੍ਰੋਗਰਾਮ ਦਾ ਮੰਤਵ ਸਾਡੀ ਨੌਜਵਾਨ ਪੀੜ੍ਹੀ ਖਾਸ ਤੌਰ ‘ਤੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਭਾਰ ਕੇ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਹਿਲੇ ਫੇਜ਼ ਡੈਪੋ ਦੌਰਾਨ ਨਸ਼ਿਆਂ ਖਿਲਾਫ਼ ਕਾਫ਼ੀ ਵਧੀਆ ਨਤੀਜੇ ਦੇਖਣ ਲਈ ਮਿਲੇ। ਇਸ ਦੌਰਾਨ ਜ਼ਿਲ੍ਹੇ ਦੇ ਹਰੇਕ ਪਿੰਡ, ਸ਼ਹਿਰ, ਵਾਰਡ, ਮੁਹੱਲਿਆਂ ਆਦਿ ਵਿੱਚ ਲੋਕਾਂ ਨੂੰ ਨਸ਼ੇ ਨਾ ਕਰਨ ਅਤੇ ਜੋ ਲੋਕ ਨਸ਼ਿਆਂ ਦੇ ਦਲਦਲ ਵਿੱਚ ਫਸੇ ਹੋਏ ਹਨ, ਉਨ੍ਹਾਂ ਨੂੰ ਨਰੋਈ ਜ਼ਿੰਦਗੀ ਜਿਓਣ ਲਈ ਆਪਣਾ ਮੁਫ਼ਤ ਇਲਾਜ ਸਬੰਧੀ ਜਾਗਰੂਕ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਦੂਜੇ ਪੜਾਅ ਬੱਡੀਜ਼ ਗਰੁੱਪ ਪਿੱਛੇ ਸੂਬਾ ਸਰਕਾਰ ਦਾ ਇਹੀ ਮੰਤਵ ਹੈ ਕਿ ਨੌਜਵਾਨਾਂ ਅਤੇ ਬੱਚਿਆਂ 6ਵੀਂ ਕਲਾਸ ਤੋਂ ਲੈ ਕੇ ਸਾਰੇ ਵਿਦਿਆਰਥੀਆਂ ਨੂੰ ਪਹਿਲਾਂ ਤੋਂ ਹੀ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੂੰ ਇਸ ਬੁਰੀ ਆਦਤ ਤੋਂ ਦੂਰ ਕੀਤਾ ਜਾ ਸਕੇ, ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਪੂਰੀ ਤਰ੍ਹਾਂ ਨਾਲ ਨਸ਼ਿਆਂ ਤੋਂ ਮੁਕਤ ਕੀਤਾ ਜਾ ਸਕੇ।ਉਨ੍ਹਾਂ ਹਦਾਇਤ ਕੀਤੀ ਕਿ ਹਰ ਸਕੂਲ ਅਤੇ ਕਾਲਜ ਹਰ ਕਲਾਸ ਵਿੱਚ 5-5 ਬੱਚਿਆਂ ਦਾ ਬਡੀਜ਼ ਗਰੁੱਪ ਬਣਾਵੇ ਅਤੇ ਇਹ ਪ੍ਰਿੰਸੀਪਲ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਨ੍ਹਾਂ ਉਪਰ ਇੱਕ-ਇੱਕ ਅਧਿਆਪਕ ਨੂੰ ਲਗਾਇਆ ਜਾਵੇਗਾ, ਜਿਸਨੂੰ ਸੀਨੀਅਰ ਬਡੀ ਕਿਹਾ ਜਾਵੇਗਾ।

ਇਸ ਮੁਹਿੰਮ ਨੂੰ ਸਫਲਤਾ ਪੂਰਵਕ ਚਲਾਉਣ ਲਈ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਤੋਂ 16 ਵੱਖ ਵੱਖ ਵਿਸ਼ਿਆਂ ਦੇ ਮਾਹਿਰ ਅਧਿਆਪਕਾਂ ਨੂੰ ਸਿਖਲਾਈ ਲਈ ਮੈਗਸੀਪਾ ਚੰਡੀਗੜ੍ਹ ਵਿਖੇ ਭੇਜਿਆ ਗਿਆ ਹੈ ਜਿਥੇ ਕਿ ਇੰਨਾਂ ਨੂੰ ਦੋ ਰੋਜਾ ਸਿਖਲਾਈ ਦਿਤੀ ਜਾਵੇਗੀ।

ਇਸ ਮੀਟਿੰਗ ਦੌਰਾਨ ਹੋਰਨਾ ਤੋਂ ਇਲਾਵਾ ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਸਰਬਜੀਤ ਕੌਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਸ਼੍ਰੀ ਹਿੰਮਤ ਸਿਘ ਹੁੰਦਲ ਜ਼ਿਲ੍ਹਾ ਸਿਖਿਆ ਅਫਸਰ, ਪ੍ਰੋਫੈਸਰ ਬੀ.ਐਸ.ਸਤਿਆਲ, ਸ਼੍ਰੀ ਜਸਤੇਜ ਸਿੰਘ ਰੰਧਾਵਾ ਅਤੇ ਸਕੂਲਾਂ, ਕਾਲਜਾਂ ਦੇ ਮੁੱਖੀ ਵੀ ਹਾਜਰ ਸਨ।