ਬੰਦ ਕਰੋ

ਸਮੂਹ ਪੈਨਸ਼ਨਰ ਜੀਵਨ ਪ੍ਰਮਾਣ ਪੱਤਰ 31 ਮਾਰਚ 2026 ਤੋਂ ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ – ਜ਼ਿਲ੍ਹਾ ਖਜਾਨਾ ਅਫਸਰ

ਪ੍ਰਕਾਸ਼ਨ ਦੀ ਮਿਤੀ : 14/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਸਮੂਹ ਪੈਨਸ਼ਨਰ ਜੀਵਨ ਪ੍ਰਮਾਣ ਪੱਤਰ 31 ਮਾਰਚ 2026 ਤੋਂ ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ – ਜ਼ਿਲ੍ਹਾ ਖਜਾਨਾ ਅਫਸਰ

ਰੂਪਨਗਰ, 14 ਮਾਰਚ: ਜ਼ਿਲ੍ਹਾ ਖਜਾਨਾ ਅਫਸਰ ਰੂਪਨਗਰ ਸ਼੍ਰੀਮਤੀ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਮੁਕਤ-ਪੈਨਸ਼ਰਨਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਈ ਡਿਜੀਟਲ ਲਾਈਫ ਸਰਟੀਫਿਕੇਟ (ਜੀਵਨ ਪ੍ਰਮਾਣ) ਜਮ੍ਹਾਂ ਕਰਾਵਾਉਣਾਂ ਲਾਜ਼ਮੀ ਕਰ ਦਿੱਤਾ ਗਿਆ ਹੈ।

ਜ਼ਿਲ੍ਹਾ ਖਜ਼ਾਨਾ ਅਫ਼ਸਰ ਨੇ ਦੱਸਿਆ ਕਿ ਕਈ ਪੈਨਸ਼ਰਨਾਂ ਵੱਲੋਂ ਅਜੇ ਵੀ ਬੈਂਕਾਂ ਵਿੱਚ ਮੈਨੁਅਲ ਸਰਟੀਫਿਕੇਟ ਜਮ੍ਹਾਂ ਕਰਵਾਏ ਗਏ ਹਨ, ਜੋ ਕਿ ਹੁਣ ਮਾਨਤਾ ਪ੍ਰਾਪਤ ਨਹੀਂ ਹੋਣਗੇ। ਉਨ੍ਹਾਂ ਦੱਸਿਆ ਕਿ ਆਪਣੀ ਪੈਨਸ਼ਨ ਬਿਨ੍ਹਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਤੁਰੰਤ ਆਪਣਾ ਡਿਜੀਟਲ ਸਰਟੀਫਿਕੇਟ ਜਮ੍ਹਾਂ ਕਰਵਾਉਣਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਪੈਨਸ਼ਰਨ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ ਨਜ਼ਦੀਕੀ ਖਜ਼ਾਨਾ ਦਫ਼ਤਰ, ਜ਼ਿਲ੍ਹਾ ਖਜਾਨਾ ਦਫਤਰ ਰੂਪਨਗਰ, ਖਜਾਨਾ ਦਫਤਰ ਸ਼੍ਰੀ ਆਨੰਦਪੁਰ ਸਾਹਿਬ, ਖਜਾਨਾ ਦਫਤਰ ਨੰਗਲ, ਖਜਾਨਾ ਦਫਤਰ ਨੂਰਪੁਰਬੇਦੀ, ਖਜਾਨਾ ਦਫਤਰ ਸ਼੍ਰੀ ਚਮਕੌਰ ਸਾਹਿਬ, ਸਬੰਧਤ ਬੈਂਕ ਦੀ ਬ੍ਰਾਂਚ, ਸੇਵਾ ਕੇਂਦਰ, ਡੋਰ-ਸਟੈਪ ਡਿਲਿਵਰੀ ਸਥਾਨਾਂ ‘ਤੇ ਜਾ ਕੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਰਾਜ ਸਰਕਾਰ ਦੀ ‘ਘਰ ਬੈਠੇ ਸੇਵਾ’ ਰਾਹੀਂ 1076 ਤੇ ਕਾਲ ਕਰਕੇ ਵੀ ਇਸ ਸੁਵਿਧਾ ਦਾ ਲਾਭ ਲੈ ਸਕਦੇ ਹੋ।

ਸ਼੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਘਰ ਬੈਠੇ ਹੀ ਜੀਵਨ ਪ੍ਰਮਾਣ ਪੱਤਰ ਐਪ ਡਾਊਨਲੋਡ ਕਰਕੇ ਇਹ ਪ੍ਰਕਿਰਿਆ ਪੂਰੀ ਕਰ ਸਕਦੇ ਹੋ। ਉਨ੍ਹਾਂ ਕਿਹਾ ਕਿ ਸਮੂਹ ਪੈਨਸ਼ਨਰ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ (ਜੀਵਨ ਪ੍ਰਮਾਣ) 31 ਮਾਰਚ 2026 ਤੋਂ ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ।