ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਜੂਟ ਪ੍ਰੋਡਕਟ ਬਣਾਉਣ ਸਬੰਧੀ ਦਿੱਤੀ ਸਿਖਲਾਈ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਜੂਟ ਪ੍ਰੋਡਕਟ ਬਣਾਉਣ ਸਬੰਧੀ ਦਿੱਤੀ ਸਿਖਲਾਈ
ਰੂਪਨਗਰ, 10 ਮਾਰਚ: ਉਚੇਰੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਨਾਲ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕੈਰੀਅਰ ਕੌਂਸਲਿੰਗ ਅਤੇ ਗਾਈਡੈਂਸ ਸੈੱਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਕੋਰਸ ਇੰਚਾਰਜ ਪ੍ਰੋ. ਤਰਨਜੋਤ ਕੌਰ ਅਤੇ ਪ੍ਰੋ. ਲਵਲੀਨ ਵਰਮਾਂ ਦੀ ਅਗਵਾਈ ਹੇਠ ਕਾਲਜ ਦੇ 35 ਵਿਦਿਆਰਥੀਆਂ ਨੇ ਜੂਟ ਪ੍ਰੋਡਕਟ ਬਣਾਉਣ ਬਣਾਉਣ ਸਬੰਧੀ ਮੁਫ਼ਤ ਸਵੈ ਰੋਜਗਾਰ ਸਿਖਲਾਈ ਸੰਸਥਾ ਰੰਗੀਲਪੁਰ ਵਿਖੇ ਦੋ ਹਫ਼ਤੇ ਦੇ ਸਕਿੱਲ ਓਰੀਐਂਟੇਸ਼ਨ ਕੋਰਸ ਵਿੱਚ ਭਾਗ ਲਿਆ।
ਰਿਸੋਰਸ ਪਰਸਨ ਕਿਰਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਜੂਟ ਪ੍ਰੋਡਕਟ ਬਣਾਉਣ ਲਈ ਵਰਤੀਆਂ ਜਾਂਦੀਆਂ ਤਕਨੀਕਾਂ ਅਤੇ ਔਜਾਰਾ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਜੂਟ ਪ੍ਰੋਡਕਟ ਬਣਾਉਣ ਦੇ ਡਿਜ਼ਾਈਨਿੰਗ, ਆਕਾਰ ਅਤੇ ਫਿਨਿਸ਼ਿੰਗ ਸਬੰਧੀ ਵੀ ਅਹਿਮ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਅਜਿਹੇ ਕੋਰਸਾਂ ਰਾਹੀਂ ਸਵੈ ਰੋਜਗਾਰ ਲਈ ਪ੍ਰੇਰਿਤ ਵੀ ਕੀਤਾ।
ਇਸ ਮੌਕੇ ਸੰਸਥਾ ਦੇ ਡਾਇਰੈਕਟਰ ਗੋਬਿੰਦ ਸਿੰਘ ਅਤੇ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਨਵੇਂ ਮੌਕਿਆਂ ਦੀ ਪੜਚੋਲ ਕਰਨ ਲਈ ਅਹਿਮ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਸੰਸਥਾ ਵੱਲੋਂ ਸਿਖਲਾਈ ਪ੍ਰਾਪਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ ਗਏ।
ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਦੀ ਸਮਰਪਣ ਭਾਵਨਾ ਅਤੇ ਸਖਤ ਮਿਹਨਤ ਦੀ ਸ਼ਲਾਘਾ ਕੀਤੀ। ਕੈਰੀਅਰ ਕੌਂਸਲਿੰਗ ਅਤੇ ਗਾਈਡੈਂਸ ਸੈੱਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਵੈ ਰੁਜਗਾਰ ਸਬੰਧੀ ਹੁਨਰਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਅਜਿਹੇ ਕੋਰਸਾਂ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ।