ਸਰਕਾਰੀ ਦਫਤਰਾਂ ਤੇ ਇਮਾਰਤਾਂ ਦੇ ਬਾਹਰ ਲੱਗੇ ਨਜਾਇਜ਼ ਪੋਸਟਰ ਹਟਾਉਣ ਦੇ ਹੁਕਮ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ
ਸਰਕਾਰੀ ਦਫਤਰਾਂ ਤੇ ਇਮਾਰਤਾਂ ਦੇ ਬਾਹਰ ਲੱਗੇ ਨਜਾਇਜ਼ ਪੋਸਟਰ ਹਟਾਉਣ ਦੇ ਹੁਕਮ
ਰੂਪਨਗਰ, 4 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ ਨੇ ਸਮੂਹ ਵਿਭਾਗਾਂ ਦੀ ਇੱਕ ਮੀਟਿੰਗ ਕਰਦਿਆਂ ਸਰਕਾਰੀ ਦਫਤਰਾਂ ਤੇ ਇਮਾਰਤਾਂ ਦੇ ਬਾਹਰ ਲੱਗੇ ਨਜਾਇਜ਼ ਪੋਸਟਰ ਹਟਾਉਣ ਦੇ ਹੁਕਮ ਜਾਰੀ ਕੀਤੇ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦੀ ਅਗਵਾਈ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਰਕਾਰੀ ਦਫ਼ਤਰਾਂ ਅਤੇ ਇਮਾਰਤਾਂ ਦੇ ਬਾਹਰ ਲੱਗੇ ਨਿੱਜੀ ਪ੍ਰਚਾਰ ਲਈ ਲਗਾਏ ਜਾਂਦੇ ਪੋਸਟਰ ਤੇ ਹੋਰਡਿੰਗ ਬੋਰਡ ਤੁਰੰਤ ਹਟਾਏ ਜਾਣ ਲਈ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਿੱਜੀ ਅਦਾਰਾ ਜਾ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਸ਼੍ਰੀ ਦੀਪਾਂਕਰ ਗਰਗਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਸ਼੍ਰੀ ਦੀਪਾਂਕਰ ਗਰਗ, ਤਹਿਸੀਲਦਾਰ ਸ਼੍ਰੀ ਚਮਕੌਰ ਸਾਹਿਬ ਸ਼੍ਰੀ ਚੇਤਨ ਬੰਗੜ, ਤਹਿਸੀਲਦਾਰ ਨੰਗਲ ਨੀਰਜ ਸ਼ਰਮਾ, ਤਹਿਸੀਲਦਾਰ ਰੂਪਨਗਰ ਸ. ਜਸਪ੍ਰੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਅੰਜੂ, ਪ੍ਰਿੰਸੀਪਲ ਸਰਕਾਰੀ ਕਾਲਜ ਰੋਪੜ ਸ. ਜਤਿੰਦਰ ਸਿੰਘ ਗਿੱਲ, ਜ਼ਿਲ੍ਹਾ ਜੰਗਲਾਤ ਅਫਸਰ ਸ. ਰਜਿੰਦਰ ਸਿੰਘ, ਬੀ.ਡੀ.ਪੀ.ਓ ਨੂਰਪੁਰ ਬੇਦੀ ਜੁਝਾਰ ਸਿੰਘ, ਬੀ.ਡੀ.ਪੀ.ਓ ਸ਼੍ਰੀ ਅਨੰਦਪੁਰ ਸਹਿਬ ਸ਼੍ਰੀਮਤੀ ਇਸ਼ਾਨ ਚੌਧਰੀ, ਬੀ.ਡੀ.ਪੀ.ਓ ਮੋਰਿੰਡਾ ਸ਼੍ਰੀਮਤੀ ਹਰਿੰਦਰ ਕੌਰ, ਬੀ.ਡੀ.ਪੀ.ਓ ਰੂਪਨਗਰ ਸ. ਜਸਤਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫਸਰ ਸ. ਨਿਰਮਲ ਸਿੰਘ, ਰੁਜ਼ਗਾਰ ਅਫਸਰ ਸ਼੍ਰੀ ਅਰੁਣ ਕੁਮਾਰ, ਨਹਿਰੂ ਯੁਵਾ ਕੇਂਦਰ ਤੋਂ ਪੰਕਜ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।