ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਮੱਲ੍ਹਾਂ ਮਾਰੀਆਂ, ਜ਼ਿਲ੍ਹੇ ਦਾ ਨਾਮ ਕੀਤਾ ਰੌਸ਼ਨ

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਮੱਲ੍ਹਾਂ ਮਾਰੀਆਂ, ਜ਼ਿਲ੍ਹੇ ਦਾ ਨਾਮ ਕੀਤਾ ਰੌਸ਼ਨ
ਰੂਪਨਗਰ, 16 ਮਈ — ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਆਪਣਾ, ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੂਰੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਦੇ ਵਿਦਿਆਰਥੀ ਮਨਮੀਤ ਸਿੰਘ, ਪੁੱਤਰ ਗੁਰਤੇਜ ਸਿੰਘ, ਨੇ 643/650 ਅੰਕ (98.92%) ਪ੍ਰਾਪਤ ਕਰਕੇ ਸੂਬੇ ਵਿੱਚ 7ਵਾਂ ਰੈਂਕ ਅਤੇ ਜ਼ਿਲ੍ਹਾ ਰੂਪਨਗਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਣਾ ਦੇ ਜਤਿਨ ਕੁਮਾਰ (ਪੁੱਤਰ ਅਵਤਾਰ ਚੰਦ) ਅਤੇ ਸਰਕਾਰੀ ਹਾਈ ਸਕੂਲ ਕਲਿਤਰਾਂ ਦੇ ਹਿਮਾਂਸ਼ ਕੁਮਾਰ ਹੰਸ (ਪੁੱਤਰ ਦਵਿੰਦਰ ਕੁਮਾਰ) ਨੇ 634/650 ਅੰਕ (97.54%) ਪ੍ਰਾਪਤ ਕਰਕੇ 16ਵਾਂ ਰੈਂਕ ਹਾਸਲ ਕੀਤਾ ਅਤੇ ਜ਼ਿਲ੍ਹਾ ਪੱਧਰ ‘ਤੇ ਦੂਜਾ ਸਥਾਨ ਸਾਂਝਾ ਕੀਤਾ
ਇਸੇ ਤਰ੍ਹਾਂ, ਇਸ਼ਾਨੀ (ਪੁੱਤਰੀ ਲਲਿਤ ਕੁਮਾਰ) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਅਤੇ ਨੰਦਨੀ ਨਰ (ਪੁੱਤਰੀ ਅਸ਼ੋਕ ਕੁਮਾਰ) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀ ਵਿਦਿਆਰਥਣ ਨੇ 633/650 ਅੰਕ (97.38%) ਲੈ ਕੇ ਤੀਜਾ ਸਥਾਨ ਹਾਸਲ ਕੀਤਾ।
ਜਨਤਵੀਰ ਕੌਰ, ਪੁੱਤਰੀ ਪਰਮਜੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਨੇ 630/650 ਅੰਕ (96.92%) ਲੈ ਕੇ ਚੌਥਾ ਸਥਾਨ ਹਾਸਲ ਕੀਤਾ।
ਉਨ੍ਹਾਂ ਨਤੀਜਿਆਂ ‘ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਇਹ ਨਤੀਜੇ ਸਾਡੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜਬੂਤੀ ਅਤੇ ਸਾਰੇ ਅਧਿਆਪਕਾਂ ਦੀ ਸਮਰਪਿਤ ਮਿਹਨਤ ਦਾ ਪਰਿਣਾਮ ਹਨ। ਵਿਦਿਆਰਥੀਆਂ ਨੇ ਸਿੱਧ ਕਰ ਦਿੱਤਾ ਹੈ ਕਿ ਜੇ ਮਨ ਵਿੱਚ ਜੋਸ਼ ਹੋਵੇ ਤਾਂ ਕੋਈ ਵੀ ਮਨਜ਼ਿਲ ਪਾਰ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਇੱਕ ਬਿਹਤਰੀਨ ਬੁਨਿਆਦੀ ਸਿੱਖਿਆ ਢਾਂਚੇ ਦੇ ਨਾਲ ਨਾਲ ਆਧੁਨਿਕ ਸਿੱਖਿਆ ਤਕਨੀਕਾਂ ਨਾਲ ਪੜਾਉਣ ਦੇ ਸਿਸਟਮ ਵੀ ਦੇ ਰਹੇ ਹਨ। ਉਸ ਦਾ ਨਤੀਜਾ ਦਿਖਣ ਲੱਗਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਜਾ ਰਹੇ ਵਿਕਾਸ ਦੁਆਰਾ ਹੁਣ ਗਰੀਬਾਂ ਦੇ ਬੱਚੇ ਵੀ ਵੱਡੇ ਵੱਡੇ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਵਿੱਚ ਹੀ ਵਧੀਆ ਸਹੂਲਤਾਂ ਲੈਕੇ ਵਧੀਆ ਪੜ੍ਹਾਈ ਹਾਸਲ ਕਰ ਰਹੇ ਹਨ। ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਗਰੀਬ ਘਰਾਂ ਦੇ ਹੀ ਹਨ। ਜਿਨਾਂ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਕੇ ਇਲਾਕੇ ਦਾ ਨਾਂ ਰੁਸ਼ਨਾਇਆ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਪ੍ਰੇਮ ਕੁਮਾਰ ਮਿੱਤਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈ.ਸੀ.) ਸ. ਸੁਰਿੰਦਰਪਾਲ ਸਿੰਘ
ਨੇ ਵੀ ਵਿਦਿਆਰਥੀਆਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੋ ਨਤੀਜੇ ਹਾਸਲ ਕੀਤੇ ਹਨ, ਉਹ ਸਿਰਫ਼ ਅੰਕਾਂ ਤੱਕ ਸੀਮਤ ਨਹੀਂ, ਇਹ ਨਵੇਂ ਭਵਿੱਖ ਦੇ ਦਰਵਾਜ਼ੇ ਖੋਲ੍ਹ ਰਹੇ ਹਨ। ਇਹ ਸਫਲਤਾਵਾਂ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣਣਗੀਆਂ।
ਇਸ ਮੌਕੇ ਤੇ ਪ੍ਰਿੰਸੀਪਲ ਡਾਇਟ ਰੂਪਨਗਰ ਮੋਨੀਕਾ ਭੂਟਾਨੀ ਨੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਦੇ ਸਕੂਲ ਮੁਖੀਆਂ, ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਊਚਤਾ ਪਿੱਛਲੇ ਕੁਝ ਸਾਲਾਂ ਵਿੱਚ ਲਗਾਤਾਰ ਵਧ ਰਹੀ ਹੈ, ਜਿਸਦਾ ਜੀਉਂਦਾ ਜਾਗਦਾ ਸਬੂਤ ਇਹ ਨਤੀਜੇ ਹਨ।