ਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ ਸਿੰਘ ਭਗਵੰਤਪੁਰ, ਰੂਪਨਗਰ ਵਿਖੇ ਮਾਪੇ-ਅਧਿਆਪਕ ਮਿਲਣੀ ਸਮਾਰੋਹ ਆਯੋਜਿਤ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ ਸਿੰਘ ਭਗਵੰਤਪੁਰ, ਰੂਪਨਗਰ ਵਿਖੇ ਮਾਪੇ-ਅਧਿਆਪਕ ਮਿਲਣੀ ਸਮਾਰੋਹ ਆਯੋਜਿਤ
ਰੂਪਨਗਰ, 24 ਦਸੰਬਰ: ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ ਸਿੰਘ ਭਗਵੰਤਪੁਰ, ਰੂਪਨਗਰ ਵਿਖੇ ਮਾਪੇ-ਅਧਿਆਪਕ ਮਿਲਣੀ ਸਮਾਰੋਹ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇ ਵਿੱਚ ਬੱਚਿਆਂ ਦੇ ਮਾਪਿਆਂ ਵਲੋਂ ਭਰਪੂਰ ਉਤਸ਼ਾਹ ਦੇਖਣ ਨੂੰ ਮਿਲਿਆ।
ਇਸ ਮੌਕੇ ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ। ਸ. ਹਰਬੰਸ ਸਿੰਘ ਨੇ ਸਕੂਲ ਵਿੱਖੇ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਵਲੋਂ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲੈ ਕੇ ਉਨ੍ਹਾਂ ਦੁਆਰਾ ਕੀਤੇ ਗਏ ਕਾਰਜਾਂ ਦੀ ਪ੍ਰਸੰਸਾ ਕੀਤੀ।
ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਦੇ ਉਤਸ਼ਾਹ ਨੂੰ ਦੇਖ ਕੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਆਪਣੇ ਬੱਚਿਆਂ ਦੀ ਹਰ ਗਤੀਵਿਧੀ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਤੋਂ ਅਹਿਮ ਸਿੱਖਿਆ ਵਿਦਿਆਰਥੀਆਂ ਦੇ ਮਾਪੇ ਹੀ ਦਿੰਦੇ ਹਨ।
ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਕਿਰਨਦੀਪ ਕੌਰ ਨੇ ਵਿਦਿਆਰਥੀਆਂ ਦੇ ਆਏ ਹੋਏ ਪਰਿਵਾਰਿਕ ਮੈਂਬਰਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਉਚੇਰੀ ਸਿੱਖਿਆ ਦੇਣ ਲਈ ਪ੍ਰੇਰਿਆ। ਉਨ੍ਹਾਂ ਮਾਪਿਆਂ ਨੂੰ ਮਿਸ਼ਨ 100 ਪ੍ਰਤੀਸ਼ਤ, ਨਵੰਬਰ ਪ੍ਰੀਖਿਆ ਨਤੀਜਾ, ਦਾਖਲਾ ਮੁਹਿੰਮ 2023-24 ਪ੍ਰਤੀ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਉਹ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਤੀਤ ਕਰਨ, ਉਨ੍ਹਾਂ ਦੇ ਚੰਗੇ ਮਾੜੇ ਕੰਮਾਂ ਦਾ ਧਿਆਨ ਰੱਖਣ, ਉਨ੍ਹਾਂ ਦੇ ਫੋਨ ਦੀ ਵਰਤੋਂ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੋਬਾਇਲ ਫੋਨ ਜ਼ਿੰਦਗੀ ਦਾ ਅਹਿਮ ਅੰਗ ਬਣ ਚੁੱਕੇ ਹਨ। ਇਨ੍ਹਾਂ ਦੀ ਵਰਤੋਂ ਨਾਲ ਸਿੱਖਿਆ ਨੂੰ ਬਹੁਤ ਆਸਾਨੀ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ ਪਰ ਇਸ ਦੀ ਵਰਤੋਂ ਧਿਆਨਪੂਰਵਕ ਕਰਵਾਉਣੀ ਚਾਹੀਦੀ ਹੈ ਇਸ ਉੱਤੇ ਮਾਪਿਆਂ ਦਾ ਵਿਸ਼ੇਸ਼ ਧਿਆਨ ਰਹਿਣਾ ਚਾਹੀਦਾ ਹੈ।
ਇਸ ਮੌਕੇ ਸਰਪੰਚ ਸ. ਮਿਹਰ ਸਿੰਘ, ਸ਼੍ਰੀਮਤੀ ਪਰਮਿੰਦਰ ਕੌਰ ਮੈਂਬਰ ਬਲਾਕ ਸੰਮਤੀ, ਸਰਪੰਚ ਸ਼੍ਰੀਮਤੀ ਲਾਭ ਕੌਰ, ਐਸ.ਐਮ.ਈ. ਚੇਅਰਮੈਨ ਸ. ਨੈਬ ਸਿੰਘ ਅਤੇ ਸਕੂਲ ਸਟਾਫ ਮੈਂਬਰ ਹਾਜ਼ਰ ਸਨ।