ਸਰਕਾਰੀ ਸੀ.ਸੈ.ਸਕੂਲ ਲੜਕੀਆਂ ਸਕੂਲ ਰੂਪਨਗਰ ਵਿਖੇ ਮਾਪੇ ਅਧਿਆਪਕ ਮਿਲਣੀ ਸਮਾਰੋਹ ਆਯੋਜਿਤ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਸਰਕਾਰੀ ਸੀ.ਸੈ.ਸਕੂਲ ਲੜਕੀਆਂ ਸਕੂਲ ਰੂਪਨਗਰ ਵਿਖੇ ਮਾਪੇ ਅਧਿਆਪਕ ਮਿਲਣੀ ਸਮਾਰੋਹ ਆਯੋਜਿਤ
ਬੱਚਿਆਂ ਨਾਲ ਦੋਸਤਾਨਾ ਵਿਵਹਾਰ ਕਰਕੇ ਅਸੀਂ ਉਨ੍ਹਾਂ ਦੀਆਂ ਹਰ ਤਰ੍ਹਾਂ ਸਮੱਸਿਆਵਾਂ ਨੂੰ ਨਿਪਟਾ ਸਕਦੇ: ਡਾ. ਪ੍ਰੀਤੀ ਯਾਦਵ
ਰੂਪਨਗਰ, 24 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸੇ ਉਪਰਾਲੇ ਤਹਿਤ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਸੰਦੀਪ ਕੌਰ ਵੱਲੋਂ ਆਏ ਮੁੱਖ ਮਹਿਮਾਨ ਡਾ.ਪ੍ਰੀਤੀ ਯਾਦਵ ਅਤੇ ਵਿਦਿਆਰਥਣਾਂ ਦੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ।
ਡਾ.ਪ੍ਰੀਤੀ ਯਾਦਵ ਨੇ ਵਿਦਿਆਰਥਣਾਂ ਦੇ ਮਾਪਿਆਂ ਨਾਲ ਗੱਲ ਬਾਤ ਕਰਦੇ ਹੋਏ ਮਿਸ਼ਨ 100 ਫ਼ੀਸਦ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥਣਾਂ ਨੂੰ ਹਰ ਰੋਜ਼ ਸਕੂਲ ਆਉਣ ਤੇ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਅੱਜ ਦਾ ਸਮਾਂ ਆਧੁਨਿਕ ਤਕਨੀਕਾਂ ਦਾ ਭਰਿਆ ਹੋਇਆ ਹੈ ਮੋਬਾਇਲ ਫੋਨ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ ਪਰੰਤੂ ਬਚਿਆਂ ਨੂੰ ਇਸ ਦਾ ਆਦਿ ਹੋ ਜਾਣਾ ਉਸ ਦੀ ਜ਼ਿੰਦਗੀ ਵਿੱਚ ਬਹੁਤ ਬੁਰਾ ਅਸਰ ਪਾਉਂਦਾ ਹੈ। ਇਸ ਦੀ ਵਰਤੋਂ ਬਹੁਤ ਸੁਚੱਜੇ ਢੰਗ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਤਾਲਮੇਲ ਰੱਖਣਾ ਚਾਹੀਦਾ ਹੈ ਉਨ੍ਹਾਂ ਨਾਲ ਦੋਸਤਾਨਾ ਵਿਵਹਾਰ ਕਰਕੇ ਅਸੀਂ ਉਨ੍ਹਾਂ ਦੀਆਂ ਹਰ ਤਰ੍ਹਾਂ ਸਮੱਸਿਆਵਾਂ ਨੂੰ ਨਿਪਟਾ ਸਕਦੇ ਹਾਂ।
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਆਤਮ ਵਿਸ਼ਵਾਸ ਨੂੰ ਉੱਚ ਪੱਧਰ ਉੱਤੇ ਰੱਖਣਾ ਚਾਹੀਦਾ ਹੈ ਕਦੇ ਵੀ ਆਪਣੇ ਆਪ ਕਿਸੇ ਵੀ ਪੱਧਰ ਵਿੱਚ ਨੀਵਾ ਨਹੀਂ ਸਮਝਣਾ ਚਾਹੀਦਾ। ਉਨ੍ਹਾਂ ਕਿਹਾ ਸੱਭ ਦੇ ਅੰਦਰ ਕੋਈ ਨਾ ਕੋਈ ਹੁਨਰ ਜਰੂਰ ਹੁੰਦਾ ਹੈ ਉਨ੍ਹਾਂ ਮਾਪਿਆ ਤੇ ਅਧਿਆਪਕ ਨੂੰ ਉਨ੍ਹਾਂ ਦੇ ਹੁਨਰ ਨੂੰ ਪਰਖ ਕੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮਹੁੱਈਆ ਕਰਵਾਉਣੀ ਚਾਹੀਦੀ ਹੈ।
ਪ੍ਰਿੰਸੀਪਲ ਸ਼੍ਰੀਮਤੀ ਸੰਦੀਪ ਕੌਰ ਵਿਦਿਆਰਥਣਾਂ ਦੇ ਸਰਵ ਪੱਖੀ ਵਿਕਾਸ ਤੇ ਮਿਸ਼ਨ 100 ਫ਼ੀਸਦ ਲੈ ਕੇ ਮਾਪਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਧਿਆਪਕਾਂ ਵੱਲੋਂ ਵਿਦਿਆਰਥਣਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਵਿਸ਼ਵਾਸ ਦਿਵਾਇਆ ਗਿਆ ਤੇ ਮਾਪਿਆਂ ਵੱਲੋਂ ਦਿੱਤੇ ਗਏ ਸੁਝਾਵਾ ਨੂੰ ਵੀ ਖਿੜੇ ਮੱਥੇ ਸਵੀਕਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਉੱਤੇ ਨਿਗਰਾਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਪੇ ਅਧਿਆਪਕਾਂ ਨਾਲੋਂ ਪਹਿਲਾਂ ਬੱਚਿਆਂ ਦੇ ਅਧਿਆਪਕ ਹੁੰਦੇ ਹਨ। ਉਨ੍ਹਾਂ ਦੇ ਵਿਕਾਸ ਦਾ ਉੱਚੇਚੇ ਤੌਰ ਉੱਤੇ ਧਿਆਨ ਰੱਖਣਾ ਚਾਹੀਦਾ ਹੈ।
ਪੰਜਾਬੀ ਲੈਕਚਰਾਰ ਸ਼੍ਰੀਮਤੀ ਹਰਪ੍ਰੀਤ ਕੌਰ ਵੱਲੋਂ ਦੱਸਿਆ ਗਿਆ ਮਾਪੇ ਅਧਿਆਪਕ ਮਿਲਣੀ ਵਿੱਚ ਵਿਦਿਆਰਥਣਾਂ ਦੇ ਮਾਪਿਆਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਮਾਪਿਆਂ ਵੱਲੋਂ ਸਫੇਦ ਸੀਟ ਤੇ ਹੱਥ ਦੇ ਨਿਸ਼ਾਨ ਲਗਾ ਕੇ ਸਹੁੰ ਚੁੱਕਦੇ ਹੋਏ ਦ੍ਰਿੜ ਨਿਸ਼ਚਾ ਕੀਤਾ ਗਿਆ ਕਿ ਅੱਜ ਤੋਂ ਅਸੀਂ ਆਪਣੇ ਬੱਚਿਆਂ ਨੂੰ ਹਰ ਰੋਜ਼ ਸਕੂਲ ਭੇਜਾਗੇ। ਮਾਪਿਆਂ ਵੱਲੋਂ ਸਕੂਲ ਦੀ ਦਿੱਖ ਅਤੇ ਵਿਦਿਅਕ ਕਾਰਗੁਜਾਰੀ ਪ੍ਰਤੀ ਸਕਾਰਾਤਮਕ ਹੁੰਗਾਰਾ ਪ੍ਰਾਪਤ ਹੋਇਆ।
ਸਕੂਲ ਵਿੱਚ ਇੰਨਰਵੀਲ ਕਲੱਬ ਵੱਲੋਂ ਪਿਛਲੇ 10 ਦਿਨਾਂ ਤੋਂ ਸੈਲਫ ਡਿਫੈਂਸ ਟਰੇਨਿੰਗ ਚਲਾਈ ਜਾ ਰਹੀ ਸੀ ਅੱਜ ਇਸ ਟਰੇਨਿੰਗ ਦਾ ਅੰਤਿਮ ਦਿਨ ਸੀ। ਇਸ ਮੌਕੇ ਇੰਨਰਵੀਲ ਕਲੱਬ ਦੇ ਮੈਂਬਰਾਂ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਤੇ ਵਿਦਿਆਰਥਣਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।
ਇਸ ਮੌਕੇ ਸਮੂਹ ਸਟਾਫ ਮੈਂਬਰ, ਵਿਦਿਆਰਥੀ, ਐਸ.ਐਮ.ਸੀ ਮੈਂਬਰ ਹਾਜ਼ਰ ਸਨ।