ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਕੌਂਸਲ ਰੂਪਨਗਰ ਵੱਲੋਂ ਗਾਂਧੀ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਕੌਂਸਲ ਰੂਪਨਗਰ ਵੱਲੋਂ ਗਾਂਧੀ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ
ਰੂਪਨਗਰ, 15 ਸਤੰਬਰ: ਸਵੱਛ ਭਾਰਤ ਦਿਵਸ ਤਹਿਤ ਸਰਕਾਰ ਦੁਆਰਾ ਦੇਸ਼ ਨੂੰ ਸਾਫ਼ ਸੁਥਰਾ ਬਨਾਉਣ ਲਈ ਸਵੱਛਤਾ ਹੀ ਸੇਵਾ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ-ਨਿਰਦੇਸ਼ਾ ਹੇਠ ਗਾਂਧੀ ਮੈਮੋਰੀਅਲ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਨਗਰ ਕੌਂਸਲ ਰੂਪਨਗਰ ਵੱਲੋਂ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਰਹਿਨੁਮਾਈ ਹੇਠ ਸਵੱਛਤਾ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਸਾਧਕ ਅਫਸਰ ਮਨਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਇਸ ਰੈਲੀ ਤਹਿਤ ਵਿਦਿਆਰਥੀਆਂ ਅਤੇ ਲੋਕਾਂ ਨੂੰ ਸਾਫ਼ ਸਫ਼ਾਈ ਪ੍ਰਤੀ ਜਾਗਰੂਕ ਪੈਦਾ ਕੀਤੀ ਗਈ ਤਾਂ ਜੋ ਉਹ ਆਪਣੇ ਆਲੇ ਦੁਆਲ਼ੇ, ਘਰਾਂ ਅਤੇ ਜਨਤਕ ਥਾਵਾਂ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ।
ਉਨ੍ਹਾਂ ਕਿਹਾ ਕਿ ਇਸ ਨਾਲ ਅਸੀਂ ਆਪਣੇ ਸਮਾਜ ਨੂੰ ਬਿਮਾਰੀਆਂ ਮੁਕਤ ਅਤੇ ਸੁੰਦਰ ਬਣਾਉਣ ਵਿੱਚ ਸਫ਼ਲ ਹਿ ਸਕਦੇ ਹਾਂ ਅਤੇ ਆਪਣੇ ਜੀਵਨ ਨੂੰ ਤੰਦਰੁਸਤ ਤੇ ਖੁਸ਼ਨੁਮਾ ਬਣਾ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਇਸ ਰੈਲੀ ਨੂੰ ਲੈ ਕੇ ਵਿਦਿਆਰਥੀਆਂ ਵਿਚ ਬਹੁਤ ਉਤਸਾਹ ਪਾਇਆ ਗਿਆ।