ਸ਼੍ਰੀਮਤੀ ਅਮਨਦੀਪ ਕੌਰ ਨੇ ਬਤੌਰ ਡਿਪਟੀ ਕਮਿਸ਼ਨਰ (ਵਾਧੂ ਚਾਰਜ) ਵਜੋਂ ਅਹੁਦਾ ਸੰਭਾਲਿਆ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਸ਼੍ਰੀਮਤੀ ਅਮਨਦੀਪ ਕੌਰ ਨੇ ਬਤੌਰ ਡਿਪਟੀ ਕਮਿਸ਼ਨਰ (ਵਾਧੂ ਚਾਰਜ) ਵਜੋਂ ਅਹੁਦਾ ਸੰਭਾਲਿਆ
ਰੂਪਨਗਰ, 24 ਮਈ: ਡਾਇਰੈਕਟਰ ਸਟੇਟ ਟਰਾਂਸਪੋਰਟ ਸ਼੍ਰੀਮਤੀ ਅਮਨਦੀਪ ਕੌਰ (ਆਈ.ਏ.ਐਸ) ਨੇ ਅੱਜ ਬਤੌਰ ਡਿਪਟੀ ਕਮਿਸ਼ਨਰ (ਵਾਧੂ ਚਾਰਜ) ਜ਼ਿਲ੍ਹਾ ਰੂਪਨਗਰ ਵਜੋਂ ਅਹੁਦਾ ਸੰਭਾਲਿਆ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਵਲੋਂ ਗੁਲਦਸਤੇ ਭੇਂਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਮੁੱਖ ਮੰਤਰੀ ਫੀਲਡ ਅਫਸਰ ਸ਼੍ਰੀਮਤੀ ਅਨਮਜੋਤ ਕੌਰ, ਐਸ.ਡੀ.ਐਮ ਸ਼੍ਰੀ ਅਨੰਦਪੁਰ ਸਾਹਿਬ ਮਨੀਸ਼ਾ ਰਾਣਾ(ਆਈ.ਏ.ਐਸ), ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਮਾਲ ਅਫ਼ਸਰ ਸ. ਗੁਰਦੇਵ ਸਿੰਘ ਧੰਮ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ. ਬੀ.ਐੱਸ. ਗਰੇਵਾਲ, ਐਸ.ਡੀ.ਐਮ. ਮੋਰਿੰਡਾ ਸ਼੍ਰੀ ਦਿਪਾਂਕਰ ਗਰਗ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ.ਅਮਰੀਕ ਸਿੰਘ, ਜਨਰਲ ਮੈਨੇਜਰ ਰੋਡਵੇਜ਼ ਸ. ਪਰਮਵੀਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।