ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਟ੍ਰੇਨਿੰਗ ਸਬੰਧੀ ਕੈਂਪ ਲਗਾਇਆ
ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਟ੍ਰੇਨਿੰਗ ਸਬੰਧੀ ਕੈਂਪ ਲਗਾਇਆ
ਰੂਪਨਗਰ, 10 ਜਨਵਰੀ: ਫੂਡ ਸੇਫਟੀ ਵਿੰਗ ਰੂਪਨਗਰ ਵੱਲੋਂ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟਰੇਸ਼ਨ ਡਾ. ਅਭਿਨਵ ਤ੍ਰਿਖਾ ਦੇ ਹੁਕਮਾਂ ਤਹਿਤ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਟ੍ਰੇਨਿੰਗ ਸਬੰਧੀ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ 65 ਦੇ ਕਰੀਬ ਫੂਡ ਬਿਜਨਸ ਆਪਰੇਟਰ ਸ਼ਾਮਿਲ ਹੋਏ ਜਿਨ੍ਹਾਂ ਵਿੱਚ ਰੈਸਟੋਰੈਂਟ, ਸਵੀਟ ਸ਼ਾਪ ਅਤੇ ਢਾਬੇ ਉਤੇ ਕੰਮ ਕਰਨ ਵਾਲੇ ਹਾਜ਼ਰ ਸਨ। ਪ੍ਰੋਗਰਾਮ ਵਿੱਚ ਮੁੱਖ ਤੌਰ ਉੱਤੇ ਸਹਾਇਕ ਕਮਿਸ਼ਨਰ ਫੂਡ ਸੇਫਟੀ ਸ. ਮਨਜਿੰਦਰ ਸਿੰਘ ਢਿੱਲੋ, ਫੂਡ ਸੇਫਟੀ ਅਫਸਰ ਦਿਨੇਸ਼ਜੋਤ ਸਿੰਘ ਅਤੇ ਟਰੇਨਰ ਸ਼੍ਰੀ ਵਿਨੇ ਸਟੀਫਨ ਵੱਲੋਂ ਹਾਜ਼ਰ ਨੁਮਾਇੰਦਿਆਂ ਨੂੰ ਸੰਬੋਧਨ ਕੀਤਾ ਗਿਆ।
ਸ. ਮਨਜਿੰਦਰ ਸਿੰਘ ਨੇ ਸਮੂਹ ਕੰਮ ਕਰਨ ਵਾਲਿਆਂ ਨੂੰ ਫੂਡ ਸੇਫਟੀ ਐਕਟ ਬਾਰੇ ਜਾਣਕਾਰੀ ਦਿੱਤੀ ਅਤੇ ਦਿਨੇਸ਼ਜੋਤ ਸਿੰਘ ਵੱਲੋਂ ਦੁਕਾਨਦਾਰਾਂ ਨੂੰ ਰੋਜ਼ ਦੇ ਕੰਮਕਾਰ ਵਿੱਚ ਛੋਟੀਆਂ ਛੋਟੀਆਂ ਗੱਲਾਂ ਦਾ ਧਿਆਨ ਰੱਖਣ ਲਈ ਕਿਹਾ ਗਿਆ ਜਿਸ ਵਿੱਚ ਸਾਫ ਸਫਾਈ, ਸਟੋਰੇਜ ਅਤੇ ਆਪਣੀ ਨਿੱਜੀ ਸਫਾਈ ਬਾਰੇ ਦੱਸਿਆ।
ਇਸ ਇਸ ਉਪਰੰਤ ਟ੍ਰੇਨਰ ਸ਼੍ਰੀ ਵਿਨੇ ਸਟੀਫਨ ਵੱਲੋਂ ਹਾਜ਼ਰਿਨਾ ਨੂੰ ਬੇਸਿਕ ਟ੍ਰੇਨਿੰਗ ਦਿੱਤੀ ਗਈ। ਉਹਨਾਂ ਜਾਣਕਾਰੀ ਦਿੰਦਿਆਂ ਟਰੇਨਰ ਨੂੰ ਦੱਸਿਆ ਕਿ ਦੁਕਾਨਦਾਰਾਂ ਨੂੰ ਵਧੀਆ ਤਰੀਕੇ ਨਾਲ ਕੰਮ ਕਰਕੇ ਫੂਡ ਸੇਫਟੀ ਦੇ ਨਿਯਮਾਂ ਦੀ ਪਾਲਣਾ ਕਰਕੇ ਆਪਣੇ ਕਾਰੋਬਾਰ ਵਿਚ ਵਾਧਾ ਕੀਤਾ ਜਾ ਸਕਦਾ ਹੈ ਅਤੇ ਇਸ ਸਬੰਧੀ ਪ੍ਰੇਰਿਤ ਕਰਨ ਲਈ ਵੀਡੀਓ ਵੀ ਦਿਖਾਈਆਂ।
ਟ੍ਰੇਨਿੰਗ ਉਪਰੰਤ ਦੁਕਾਨਦਾਰਾਂ ਵਲੋਂ ਪ੍ਰਣ ਕੀਤਾ ਗਿਆ ਕਿ ਉਹ ਸੈਸ਼ਨ ਵਿੱਚ ਦੱਸੇ ਨੁਕਤਿਆਂ ਨੂੰ ਅਸਲ ਜ਼ਿੰਦਗੀ ਵਿੱਚ ਲਿਆਉਣਗੇ ਅਤੇ ਹਰ ਸੰਭਵ ਕੋਸ਼ਿਸ਼ ਕਰਨਗੇ ਕਿ ਗ੍ਰਾਹਕਾਂ ਨੂੰ ਵਧੀਆ ਅਤੇ ਬਿਹਤਰ ਮਿਆਰੀ ਚੀਜ਼ਾਂ ਮੁਹਈਆ ਕਰਵਾਈਆਂ ਜਾ ਸਕਣ। ਅੰਤ ਵਿੱਚ ਸਭ ਨੂੰ ਫੂਡ ਸੇਫਟੀ ਸਬੰਧੀ ਭਰਪੂਰ ਜਾਣਕਾਰੀ ਦੀਆਂ ਕਿਤਾਬਾਂ ਵੰਡੀਆਂ ਅਤੇ ਨਾਲ ਹੀ ਐਪ੍ਰਲ ਤੇ ਟੋਪੀਆਂ ਆਦਿ ਵੀ ਵੰਡੀਆਂ ਗਈਆਂ।