ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਰੁੱਧ ਭਲਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ
ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਰੁੱਧ ਭਲਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਰੂਪਨਗਰ, 4 ਅਗਸਤ
ਵਧੀਕ ਡਿਪਟੀ ਕਮਿਸ਼ਨਰ (ਵ) ਸ. ਦਮਨਜੀਤ ਸਿੰਘ ਮਾਨ ਵਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਰੁੱਧ 5 ਅਗਸਤ ਨੂੰ ਸਰਕਾਰੀ ਕਾਲਜ ਰੋਪੜ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੇ ਕੀਤੇ ਗਏ ਪ੍ਰਬੰਧਾ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਸਮਾਗਮ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਕੀਤੇ ਗਏ ਪ੍ਰਬੰਧਕ ਕਾਰਜਾਂ ਦਾ ਨਿਰੀਖਣ ਵੀ ਕੀਤਾ।
ਸ. ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰ ਕੇ ਮੁਹਿੰਮ ਨੂੰ ਸਫਲ ਬਨਾਉਣ ਲਈ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁਹਿੰਮ ਸਬੰਧੀ ਵਿਸ਼ੇਸ ਪ੍ਰੈਜ਼ਨਟੇਸ਼ਨ ਵੀ ਦਿਖਾਈ ਜਾਵੇਗੀ। ਜਿਨ੍ਹਾਂ ਨੇ ਇਸ ਮੁਹਿੰਮ ਵਿਚ ਵਧੀਆ ਕੰਮ ਕੀਤਾ ਹੈ, ਉਹਨਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ ਜਾਵੇਗੀ।
ਇਸ ਪ੍ਰੋਗਰਾਮ ਦੁਆਰਾ ਕੰਨਾਂ ਨੂੰ ਸਾਫ ਕਰਨ ਵਾਲਿਆਂ ਪਲਾਸਟਿਕ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸਕ੍ਰੀਮ ਸਟਿਕਸ, ਸਜਾਵਟ ਲਈ ਪੌਲੀਸਟਾਈਰੀਨ, ਸਜਾਵਟ ਲਈ ਥਰਮੋਕੋਲ ਡਿਸਪੋਜ਼ਲ ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਸਟਰਾਅ, ਟਰੇਅ, ਮਿਠਾਈਆਂ ਦੇ ਡੱਬਿਆਂ, ਸੱਦਾ ਪੱਤਰਾਂ, ਸਿਗਰਟ ਦੇ ਪੈਕੇਟਾਂ ਦੇ ਦੁਆਲੇ ਫਿਲਮਾਂ ਨੂੰ ਲਪੇਟਣ ਜਾਂ ਪੈਕ ਕਰਨ ਵਾਲੀ ਪਲਾਸਟਿਕ, ਪਲਾਸਟਿਕ ਜਾਂ ਪੀਵੀਸੀ ਬੈਨਰ ਜੋ 100-ਮਾਈਕ੍ਰੋਨ ਤੋਂ ਘੱਟ ਹੈ ਆਦਿ ‘ਤੇ ਲਗਾਈ ਗਈ ਪਾਬੰਦੀ ਦੇ ਲਾਭਾਂ ਬਾਰੇ ਦੱਸਿਆ ਜਾਵੇਗਾ ਹੈ।
ਇਸ ਮੌਕੇ ਐਸ.ਡੀ.ਐਮ. ਸ. ਜਸਵੀਰ ਸਿੰਘ, ਡੀ ਪੀ ਆਰ ਓ ਸ਼੍ਰੀ ਕਰਨ ਮਹਿਤਾ, ਜ਼ਿਲ੍ਹਾ ਸੂਚਨਾ ਅਫਸਰ ਯੋਗੇਸ਼ ਕੁਮਾਰ, ਕਾਰਜਸਾਧਕ ਅਫਸਰ ਸ. ਅਮਨਦੀਪ ਸਿੰਘ, ਪ੍ਰੋ. ਜਤਿੰਦਰ ਕੁਮਾਰ, ਪ੍ਰੋ. ਉਪਦੇਸ਼ਦੀਪ ਕੌਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।