ਸਿੰਘ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵੈਕਟਰ ਬੋਰਨ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਸਬੰਧੀ ਲੈਕਚਰ ਕਰਵਾਇਆ

ਸਿੰਘ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵੈਕਟਰ ਬੋਰਨ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਸਬੰਧੀ ਲੈਕਚਰ ਕਰਵਾਇਆ
ਰੂਪਨਗਰ, 19 ਮਈ: ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸਿੰਘ ਵਿਖੇ ਅੱਜ ਵੈਕਟਰ ਬੋਰਨ ਰੋਗਾਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਲੈਕਚਰ ਦਾ ਆਯੋਜਨ ਕੀਤਾ ਗਿਆ। ਇਹ ਲੈਕਚਰ ਸਿਹਤ ਵਿਭਾਗ ਵੱਲੋਂ ਦਿੱਤਾ ਗਿਆ, ਜਿਸ ਵਿੱਚ ਸਿਹਤ ਸੁਪਰਵਾਈਜ਼ਰ ਅਵਤਾਰ ਸਿੰਘ ਅਤੇ ਸਿਹਤ ਕਰਮਚਾਰੀ ਹਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਮਹੱਤਵਪੂਰਣ ਜਾਣਕਾਰੀ ਪ੍ਰਦਾਨ ਕੀਤੀ।
ਲੈਕਚਰ ਦੌਰਾਨ ਮਲੇਰੀਆ, ਡੇਂਗੂ, ਚਿਕਨਗੁਨਿਆ ਆਦਿ ਰੋਗਾਂ ਦੀ ਪਹਿਚਾਣ, ਲੱਛਣ, ਇਲਾਜ ਅਤੇ ਬਚਾਅ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਘਰ ਅਤੇ ਆਸ-ਪਾਸ ਦੀ ਸਫਾਈ ਰੱਖਣੀ, ਪਾਣੀ ਖੜਾ ਨਾ ਹੋਣ ਦੇ ਉਪਾਅ ਕਰਨ ਅਤੇ ਮੱਛਰਦਾਨੀਆਂ ਦੀ ਵਰਤੋਂ ਕਰਕੇ ਅਸੀਂ ਵੈਕਟਰ ਬੋਰਨ ਬਿਮਾਰੀਆਂ ਤੋਂ ਬਚ ਸਕਦੇ ਹਾਂ।
ਇਸ ਲੈਕਚਰ ਦੇ ਆਯੋਜਨ ਵਿੱਚ ਸਕੂਲ ਅਧਿਆਪਕ ਸ. ਬਲਵਿੰਦਰ ਸਿੰਘ ਨੇ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਦੀ ਸਹਿਯੋਗ ਨਾਲ ਲੈਕਚਰ ਸੁਚਾਰੂ ਢੰਗ ਨਾਲ ਹੋ ਸਕਿਆ ਅਤੇ ਵਿਦਿਆਰਥੀਆਂ ਨੇ ਇਸ ਵਿੱਚ ਉਤਸ਼ਾਹ ਨਾਲ ਭਾਗ ਲਿਆ।
ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਨੇ ਕਿਹਾ ਕਿ ਅਜਿਹੇ ਲੈਕਚਰ ਨੌਜਵਾਨ ਪੀੜ੍ਹੀ ਨੂੰ ਸਿਹਤ ਬਾਰੇ ਸੂਚਨਾ ਦੇਣ ਅਤੇ ਉਨ੍ਹਾਂ ਵਿੱਚ ਜਾਗਰੂਕਤਾ ਵਧਾਉਣ ਲਈ ਬਹੁਤ ਜ਼ਰੂਰੀ ਹਨ। ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਅ ਲਈ ਸਮਾਜਿਕ ਸਹਿਯੋਗ, ਸਫਾਈ ਅਤੇ ਸਚੇਤ ਰਹਿਣਾ ਬੇਹੱਦ ਲਾਜ਼ਮੀ ਹੈ। ਸਿਹਤ ਵਿਭਾਗ ਅਜੇਹੀਆਂ ਕਾਇਰਵਾਈਆਂ ਰਾਹੀਂ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਲਈ ਵਚਨਬੱਧ ਹੈ।
ਸਕੂਲ ਪ੍ਰਿੰਸੀਪਲ ਨੇ ਸਿਹਤ ਵਿਭਾਗ ਦੀ ਟੀਮ ਅਤੇ ਅਧਿਆਪਕ ਸ. ਬਲਵਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਬੱਚਿਆਂ ਦੀ ਸਿਹਤ ਪ੍ਰਤੀ ਸੋਚ ਨੂੰ ਬਦਲਣ ਵਿੱਚ ਸਹਾਇਕ ਸਾਬਤ ਹੋ ਰਹੇ ਹਨ।