• ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਹਥਿਆਰਾਂ ਦੀ ਸਪਲਾਈ ਕਰਨ ਵਾਲਾ ਗੈਂਗਸਟਰ ਪਵਿੱਤਰ ਸਿੰਘ ਦਾ ਸਾਥੀ 4 ਪਿਸਟਲ ਤੇ 34 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਪ੍ਰਕਾਸ਼ਨ ਦੀ ਮਿਤੀ : 03/12/2022
KVK Ropar organized an awareness camp about natural farming

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਹਥਿਆਰਾਂ ਦੀ ਸਪਲਾਈ ਕਰਨ ਵਾਲਾ ਗੈਂਗਸਟਰ ਪਵਿੱਤਰ ਸਿੰਘ ਦਾ ਸਾਥੀ 4 ਪਿਸਟਲ ਤੇ 34 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਰੂਪਨਗਰ, 3 ਦਸੰਬਰ: ਜ਼ਿਲ੍ਹਾ ਪੁਲਿਸ ਵਲੋਂ ਹਥਿਆਰਾਂ ਦੀ ਸਪਲਾਈ ਅਤੇ ਨਸ਼ਾ ਤਸਕਰੀ ਕਰਨ ਵਾਲਾ ਗੈਂਗਸਟਰ ਪਵਿੱਤਰ ਸਿੰਘ ਦਾ ਸਾਥੀ ਭਾਰਤ ਭੂਸ਼ਨ ਪੰਮੀ ਨੂੰ 4 ਪਿਸਟਲ ਤੇ 34 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਗ੍ਰਿਫਤਾਰ ਕੀਤਾ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸ਼੍ਰੀ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵਲੋਂ ਜਾਰੀ ਹਦਾਇਤਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਪੁਲਿਸ ਟੀਮਾਂ ਵਲੋਂ ਅਪਰਾਧਿਕ ਪਿਛੋਕੜ ਵਾਲੇ ਦੋਸ਼ੀਆਂ ਦੀ ਹਰ ਗਤੀਵਿਧੀ ਉੱਤੇ ਨਿਗਰਾਨੀ ਰੱਖੀ ਜਾ ਰਹੀ ਹੈ।

 

ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ, ਕਪਤਾਨ ਪੁਲਿਸ (ਡਿਟੇਕਟਿਵ) ਮਨਵਿੰਦਰਬੀਰ ਸਿੰਘ ਅਤੇ ਉਪ ਕਪਤਾਨ ਪੁਲਿਸ (ਡਿਟੈਕਟਿਵ) ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੰਸਪੈਕਟਰ ਇੰਚਾਰਜ ਸੀ.ਆਈ.ਏ. ਸਤਨਾਮ ਸਿੰਘ ਰੂਪਨਗਰ ਦੀ ਟੀਮ ਨੇ ਭਾਰਤ ਭੂਸ਼ਨ ਪੰਮੀ ਵਾਸੀ ਵਾਰਡ ਨੰਬਰ 6 ਮੰਡੀ ਅਹਿਮਦਗੜ੍ਹ ਥਾਣਾ ਸਿਟੀ ਅਹਿਮਦਗੜ੍ਹ ਜਿਲ੍ਹਾ ਮਲੇਰਕੋਟਲਾ ਨੂੰ ਗ੍ਰਿਫਤਾਰ ਕੀਤਾ ਜੋ ਦੋਸ਼ੀ ਭਗੌੜੇ ਗੈਂਗਸਟਰ ਪਵਿੱਤਰ ਸਿੰਘ ਵਾਸੀ ਪਿੰਡ ਚੌੜਾ ਜਿਲ੍ਹਾ ਗੁਰਦਾਸਪੁਰ, ਹਾਲ ਵਾਸੀ ਕੈਲੋਫੋਰਨੀਆ (ਯੂ.ਐਸ.ਏ) ਦਾ ਸਾਥੀ ਹੈ।

 

ਐਸ.ਐਸ.ਪੀ ਨੇ ਦੱਸਿਆ ਕਿ ਦੋਸ਼ੀ ਭਾਰਤ ਭੂਸ਼ਨ ਪੰਮੀ ਕੋਲੋਂ .32 ਬੋਰ ਦੇ 3 ਪਿਸਟਲ, 1 ਇੰਪੋਰਟਡ ਪਿਸਟਲ (ਕੋਲਟ ਗੌਰਮਿੰਟ 1911 ਏ ਵਨ, ਕੋਲ 9 ਐਮ.ਐਮ ਪੀ.ਏ.ਕੇ) ਅਤੇ 34 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮੁਕੱਦਮਾਂ ਨੰਬਰ 229 ਮਿਤੀ 02.12 2022 ਅ/ਧ 25-54-59 ਆਰਮ ਐਕਟ ਥਾਣਾ ਸਿਟੀ ਰੂਪਨਗਰ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਦੋਸ਼ੀ ਵਿਰੁੱਧ ਪਹਿਲਾ ਵੀ ਐਨ.ਡੀ.ਪੀ.ਐਸ. ਐਕਟ ਦੇ ਮਾਮਲੇ ਅਹਿਮਦਗੜ੍ਹ ਅਤੇ ਲੁਧਿਆਣਾ ਵਿਖੇ ਦਰਜ ਹਨ ਜਿਸ ਉਪਰੰਤ ਨਸ਼ਿਆਂ ਦੀ ਤਸਕਰੀ ਸਮੇਤ ਭਾਰਤ ਭੂਸ਼ਨ ਪੰਮੀ ਨੇ ਹਥਿਆਰਾਂ ਦੀ ਸਪਲਾਈ ਵੀ ਸ਼ੁਰੂ ਕਰ ਦਿੱਤੀ ਸੀ।

ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ। ਮੁਕਦਮਾਂ ਦੀ ਤਫਤੀਸ਼ ਜਾਰੀ ਹੈ ।