ਬੰਦ ਕਰੋ

ਹਰਦੋਈ-ਬਰੇਲੀ ਜਾਣ ਵਾਲੇ ਵਿਅਕਤੀਆਂ ਨੂੰ ਘਰ ਵਾਪਸੀ ਲਈ ਮੁਹਾਲੀ ਰੇਲਵੇ ਸਟੇਸ਼ਨ ਤੋਂ ਰੇਲ ਗੱਡੀ ਰਾਹੀ ਭੇਜਣ ਸਬੰਧੀ ਕੀਤੇ ਪ੍ਰਬੰਧ -ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 16/05/2020

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।

ਰੂਪਨਗਰ – ਮਿਤੀ – 15 ਮਈ 2020

ਹਰਦੋਈ-ਬਰੇਲੀ ਜਾਣ ਵਾਲੇ ਵਿਅਕਤੀਆਂ ਨੂੰ ਘਰ ਵਾਪਸੀ ਲਈ ਮੁਹਾਲੀ ਰੇਲਵੇ ਸਟੇਸ਼ਨ ਤੋਂ ਰੇਲ ਗੱਡੀ ਰਾਹੀ ਭੇਜਣ ਸਬੰਧੀ ਕੀਤੇ ਪ੍ਰਬੰਧ -ਡਿਪਟੀ ਕਮਿਸ਼ਨਰ

800 ਦੇ ਕਰੀਬ ਵਿਅਕਤੀਆਂ ਨੂੰ 30 ਬੱਸਾਂ ਰਾਹੀ ਮੁਹਾਲੀ ਰੇਲਵੇ ਸਟੇਸ਼ਨ ਤੋਂ ਰੇਲ ਗੱਡੀ ਰਾਹੀ ਭੇਜਿਆ ਜਾ ਰਿਹਾ ਹੈ ਘਰ

ਰਵਾਨਾ ਹੋਏ ਵਿਅਕਤੀਆਂ ਨੇ ਕੀਤਾ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ

ਰੂਪਨਗਰ 15 ਮਈ- ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਦੂਸਰੇ ਰਾਜਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜਾਂ ਤੱਕ ਪੁੱਜਦਾ ਕਰਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਅੱਜ ਰੂਪਨਗਰ ਵਿੱਚ ’ਚ ਲਾਕਡਾਊਨ ਕਾਰਨ ਰਹਿ ਗਏ ਲੱਗਭਗ 800 ਪਰਵਾਸੀ ਵਿਅਕਤੀਆਂ ਨੂੰ 30 ਬੱਸਾਂ ਰਾਹੀਂ ਮੁਹਾਲੀ ਰੇਲਵੇ ਸਟੇਸ਼ਨ ਪਹੁੰਚਾਇਆ ਜਾ ਰਿਹਾ ਹੈ। ਮੁਹਾਲੀ ਰੇਲਵੇ ਸਟੇਸ਼ਨ ਤੋਂ ਇਨ੍ਹਾਂ ਪਰਵਾਸੀ ਮਜਦੂਰਾਂ ਨੂੰ ਹਰਦੋਈ ਅਤੇ ਬਰੇਲੀ ਵਿਖੇ ਰਹਿੰਦੇ ਨੇੜਲੇ ਇਲਾਕਿਆਂ ਵਿੱਚ ਰੇਲ ਗੱਡੀ ਰਾਹੀ ਭੇਜਿਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ 17 ਦਰਬੰਗਾ ਬਿਹਾਰ , 45 ਯੂ.ਪੀ. ,155 ਮੱਧ ਪ੍ਰਦੇਸ਼, ਗੋਨਡਾ , ਗੇਆ ਅਤੇ 165 ਦੇ ਕਰੀਬ ਵਿਅਕਤੀਆਂ ਨੂੰ ਜੰਮੂ ਕਸ਼ਮੀਰ , ਹਿਮਾਚਲ ਅਤੇ ਹੋਰ ਰਾਜ਼ਾਂ ਵਿੱਚ ਬੱਸਾਂ ਅਤੇ ਰੇਲ ਗੱਡੀਆਂ ਰਾਹੀ ਭੇਜਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਲਾਕਡਾਊਨ ਕਾਰਨ ਫਸੇ ਹੋਏ ਦੂਜੇ ਰਾਜ਼ਾ ਦੇ ਵਿਅਕਤੀਆਂ ਦੀ ਸ਼ਨਾਖਤ ਕਰ , ਉਨ੍ਹਾਂ ਦੇ ਜਿੱਦੀ ਰਾਜ਼ਾਂ ਤੋਂ ਉਨ੍ਹਾਂ ਦੇ ਵਾਪਿਸ ਆਉਣ ਸੰਬਧੀ ਪ੍ਰਵਾਨਗੀ ਹਾਸਿਲ ਕਰ ਉਨ੍ਹਾਂ ਨੂੰ ਪੂਰੀ ਅਹਿਤਿਆਰਤ ਤੇ ਨਿਗਰਾਨੀ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਦੇ ਰਾਜ਼ਾ ਵਿੱਚ ਪਹੁੰਚਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਵਿਅਕਤੀਆਂ ਨੂੰ ਲੋੜੀਂਦਾਂ ਰਾਸ਼ਨ ਅਤੇ ਖਾਣਾ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਇਨ੍ਹਾਂ ਨੂੰ ਲਾਕਡਾਊਨ ਦੌਰਾਨ ਕੋਈ ਮੁਸ਼ਕਿਲ ਨਾ ਆਵੇ।

ਹਰਦੋਈ-ਬਰੇਲੀ ਲਈ ਰਵਾਨਾ ਹੋਏ ਇਨ੍ਹਾਂ ਵਿਅਕਤੀਆਂ ਨੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਇਨ੍ਹਾਂ ਦਿਨਾਂ ਦੌਰਾਨ ਉਨ੍ਹਾਂ ਦੀ ਸਾਂਭ-ਸੰਭਾਲ ਨਾ ਕਰਦਾ ਅਤੇ ਅੱਜ ਉਨ੍ਹਾਂ ਦੀ ਵਾਪਸੀ ਦਾ ਪ੍ਰਬੰਧ ਨਾ ਕਰਦਾ ਤਾਂ ਪਤਾ ਨਹੀਂ ਹੋਰ ਕਿੰਨਾ ਸਮਾਂ ਆਪਣੇ ਪਰਿਵਾਰਾਂ ਤੋਂ ਦੂਰ ਰਹਿਣਾ ਪੈਣਾ ਸੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ੋ ਪਰਵਾਸੀ ਮਜਦੂਰ ਨੇ ਆਪਣੇ ਰਾਜਾ ਵਿੱਚ ਜਾਣਾ ਚਾਹੁੰਦਾ ਹੈ ਤਾਂ ਇਸ ਦੇ ਲਈ ਉਹ ਜ਼ਿਲ੍ਹਾਂ ਪ੍ਰਸ਼ਾਸ਼ਨ ਨੂੰ ਆਨਲਾਇਨ ਬੇਨਤੀ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਬੇਨਤੀ ਕਰਨ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੇ ਰਾਜਾਂ ਵਿੱਚ ਭੇਜਣ ਦੇ ਲਈ ਉਸ ਰਾਜ ਵੱਲੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਅਤੇ ਮੈਡੀਕਲ ਸਿਕਰੀਨਿੰਗ ਹੋਣ ਉਪਰੰਤ ਭੇਜਣ ਦਾ ਉਪਰਾਲਾ ਕੀਤਾ ਜਾ ਸਕਦਾ ਹੈ।