ਬੰਦ ਕਰੋ

ਹਰ ਘਰ ਤਿਰੰਗਾ ਮੁਹਿੰਮ ਤਹਿਤ ਵੰਡੇ ਜਾਣਗੇ 61 ਹਜ਼ਾਰ ਝੰਡੇ

ਪ੍ਰਕਾਸ਼ਨ ਦੀ ਮਿਤੀ : 01/08/2022
61 thousand flags will be distributed to every house under the tricolor campaign

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਹਰ ਘਰ ਤਿਰੰਗਾ ਮੁਹਿੰਮ ਤਹਿਤ ਵੰਡੇ ਜਾਣਗੇ 61 ਹਜ਼ਾਰ ਝੰਡੇ

ਲੋਕਾਂ ਨੂੰ ਆਪਣੇ ਘਰਾਂ ‘ਤੇ ਝੰਡਾ ਲਹਿਰਾਉਣ ਲਈ ਪ੍ਰੇਰਿਤ ਕਰਨ ਹਿਤ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਨੈਸ਼ਨਲ ਫਲੈਗ ਕੋਡ ਦੀ ਹੋਵੇ ਇਨ ਬਿਨ ਪਾਲਣਾ

ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਰੂਪਨਗਰ, 29 ਜੁਲਾਈ

ਦੇਸ਼ ਦੇ 75ਵੇਂ ਅਜ਼ਾਦੀ ਦਿਵਸ ਸਬੰਧੀ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਨਾਲ ਸਬੰਧਤ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਘਰਾਂ, ਸਰਕਾਰੀ ਦਫ਼ਤਰਾਂ ਅਤੇ ਇਮਾਰਤਾਂ ‘ਤੇ 61 ਹਜ਼ਾਰ ਰਾਸ਼ਟਰੀ ਝੰਡੇ ਲਹਿਰਾਏ ਜਾਣਗੇ।

ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਨੂੰ ਵੱਡੇ ਪੱਧਰ ‘ਤੇ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ 61 ਹਜ਼ਾਰ ਰਾਸ਼ਟਰੀ ਝੰਡੇ ਵੱਖ ਵੱਖ ਵਿਭਾਗਾਂ ਜ਼ਰੀਏ ਲੋਕਾਂ ਨੂੰ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਝੰਡੇ ਦੇ ਆਕਾਰ ਦੇ ਅਧਾਰ ਉੱਤੇ ਝੰਡਾ 25 ਰੁਪਏ, 18 ਰੁਪਏ ਅਤੇ 09 ਰੁਪਏ ਵਿੱਚ ਮੁਹੱਈਆ ਕਰਵਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਪ੍ਰੋਗਰਾਮ ਤਹਿਤ ਆਪਣੇ ਸਟਾਫ਼ ਮੈਂਬਰਾਂ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਵਾਸੀਆਂ ਦੀ ਹੌਸਲਾ ਅਫਜ਼ਾਈ ਕਰ ਕੇ ਪ੍ਰੋਗਰਾਮ ਦੀ ਸਫ਼ਲਤਾ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਆਮ ਜਨਤਾ ਅਤੇ ਸਮੂਹ ਸਰਕਾਰੀ ਕਰਮਚਾਰੀਆਂ ਨੂੰ ਆਪਣੇ ਘਰਾਂ ‘ਤੇ ਝੰਡੇ ਲਹਿਰਾ ਕੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਫਲੈਗ ਕੋਡ ਵਿੱਚ ਕੁਝ ਬਦਲਾਅ ਕੀਤੇ ਹਨ, ਜਿਨ੍ਹਾਂ ਸਬੰਧੀ ਵੱਡੇ ਪੱਧਰ ਉੱਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਇਸ ਮੌਕੇ ਐਸ ਡੀ ਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਐਸ ਡੀ ਐਮ ਰੂਪਨਗਰ ਸ. ਜਸਬੀਰ ਸਿੰਘ, ਸਹਾਇਕ ਕਮਿਸ਼ਨਰ(ਜ) ਸ਼੍ਰੀ ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀਮਤੀ ਹਰਜੋਤ ਕੌਰ, ਪ੍ਰਿੰਸੀਪਲ ਸਰਕਾਰੀ ਕਾਲਜ ਸ਼੍ਰੀਮਤੀ ਗੁਰਪ੍ਰੀਤ ਕੌਰ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ, ਜ਼ਿਲ੍ਹਾ ਜੰਗਲਾਤ ਅਫ਼ਸਰ ਸ.ਹਰਜਿੰਦਰ ਸਿੰਘ, ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਸ੍ਰੀ ਪੰਕਜ ਯਾਦਵ, ਖ਼ੁਰਾਕ ਸਪਲਾਈ ਅਫ਼ਸਰ ਸ. ਸੁਖਦੇਵ ਸਿੰਘ, ਡੀਐਸਓ ਸ਼੍ਰੀ ਰੁਪੇਸ਼ ਕੁਮਾਰ, ਸੁਪਰਡੈਂਟ ਸ਼੍ਰੀਮਤੀ ਸੰਤੋਸ਼ ਕੁਮਾਰੀ ਅਤੇ ਹੋਰ ਉੱਚ ਅਧਿਕਾਰੀ ਹਾਜ਼ਿਰ ਸਨ।