“ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਤਹਿਤ ਰੂਪਨਗਰ ਸ਼ਹਿਰ ‘ਚ ਕਰਵਾਈਆ ਗਈਆ ਡੇਂਗੂ ਸਰਵੇ, ਬਚਾਅ ਲਈ ਸਪਰੇਅ ਤੇ ਜਾਗਰੂਕਤਾ ਗਤੀਵਿਧੀਆਂ

“ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਤਹਿਤ ਰੂਪਨਗਰ ਸ਼ਹਿਰ ‘ਚ ਕਰਵਾਈਆ ਗਈਆ ਡੇਂਗੂ ਸਰਵੇ, ਬਚਾਅ ਲਈ ਸਪਰੇਅ ਤੇ ਜਾਗਰੂਕਤਾ ਗਤੀਵਿਧੀਆਂ
252 ਘਰਾਂ ਦਾ ਸਰਵੇ ਤੇ 738 ਕੰਟੇਨਰ ਕੀਤੇ ਚੈੱਕ, 05 ਜਗ੍ਹਾ ਡੇਂਗੂ ਦਾ ਲਾਰਵਾ ਪਾਇਆ
ਰੂਪਨਗਰ, 09 ਮਈ: ਨੈਸ਼ਨਲ ਵੈਕਟਰਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਮੋਜੂਦਾ ਮੌਸਮ ਦੇ ਮੱਦੇਨਜਰ ਸਿਹਤ ਵਿਭਾਗ ਵੱਲੋਂ ਨਿਰੰਤਰ ਜਾਗਰੂਕਤਾ ਗਤੀਵਿਧੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਲੜੀ ਤਹਿਤ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਸਰਵੇ ਟੀਮਾਂ ਨੂੰ ਸਿਵਲ ਸਰਜਨ ਰੂਪਨਗਰ ਡਾ. ਸਵਪਨਜੀਤ ਕੌਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਨ੍ਹਾਂ ਟੀਮਾਂ ਵੱਲੋਂ ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿੱਚ ਡੇਂਗੂ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।
ਇਨ੍ਹਾਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਰੂਪਨਗਰ ਨੇ ਦੱਸਿਆ ਕਿ ਰਾਜ ਪੱਧਰੀ ਹਦਾਇਤਾਂ ਮੁਤਾਬਿਕ ਅੱਜ ਰੂਪਨਗਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹਾਊਸ ਟੁ ਹਾਊਸ ਸਰਵੇ ਕੀਤਾ ਗਿਆ ਅਤੇ ਡੇਂਗੂ ਮਲੇਰੀਆ ਤੋਂ ਬਚਾਅ ਹਿੱਤ ਗਤੀਵਿਧੀਆਂ ਅਮਲ ਵਿੱਚ ਲਿਆਂਦੀਆ ਗਈਆਂ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਜਤਿੰਦਰ ਕੌਰ ਨੇ ਦੱਸਿਆ ਕਿ ਅੱਜ ਦੀ ਇਸ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਰਵੇ ਟੀਮਾਂ ਵੱਲੋਂ ਗਾਂਧੀ ਨਗਰ, ਖਾਲਸਾ ਸਕੂਲ ਦੇ ਨੇੜੇ, ਹਰਗੋਬਿੰਦ ਨਗਰ ਅਤੇ ਮੀਰਾਬਾਈ ਚੌਂਕ ਦੇ ਨੇੜੇ ਘਰਾਂ ਦਾ ਸਰਵੇ ਕੀਤਾ ਗਿਆ। ਇਸ ਦੌਰਾਨ ਕੁੱਲ 252 ਘਰਾਂ ਦਾ ਸਰਵੇ ਕੀਤਾ ਗਿਆ, 738 ਕੰਟੇਨਰ ਚੈੱਕ ਕੀਤੇ ਗਏ ਅਤੇ 05 ਜਗ੍ਹਾ ਤੇ ਡੇਂਗੂ ਦਾ ਲਾਰਵਾ ਪਾਇਆ ਗਿਆ।
ਇਸ ਮੌਕੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਡੇਂਗੂ ਦਾ ਲਾਰਵਾ ਫਰਿਜ਼ਾਂ ਦੀਆਂ ਟਰੇਆਂ, ਗਮਲਿਆਂ, ਟੁੱਟੇ-ਫੁੱਟੇ ਬਰਤਨਾਂ, ਕੂਲਰਾਂ ਦੀਆਂ ਟੈਂਕੀਆਂ,ਪਾਣੀ ਦੀਆਂ ਟੈਕੀਆਂ ਆਦਿ ਵਿੱਚ ਚੈਕ ਕੀਤਾ ਜਾਵੇ। ਇਸ ਮੌਕੇ ਦੱਸਿਆ ਗਿਆ ਕਿ ਬਾਰਿਸ਼ ਦੇ ਸੀਜ਼ਨ ਦੇ ਮੱਦੇਨਜ਼ਰ ਆਪਣੇ ਆਸ-ਪਾਸ ਕਿਤੇ ਵੀ ਪਾਣੀ ਖੜ੍ਹਾ ਨਾਂ ਹੋਣ ਦਿੱਤਾ ਜਾਵੇ, ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਇਸਤੇਮਾਲ ਕੀਤਾ ਜਾਵੇ, ਪੂਰੀਆਂ ਬਾਹਾਂ ਦੇ ਕੱਪੜੇ ਪਾਏ ਜਾਣ, ਕੂਲਰਾਂ ਆਦਿ ਦੀ ਹਫਤਾਵਾਰ ਸਾਫ-ਸਫਾਈ ਕੀਤੀ ਜਾਵੇ ਅਤੇ ਟੁੱਟੇ-ਭੱਜੇ ਬਰਤਨਾਂ, ਟਾਇਰਾਂ,ਫਰਿਜਾਂ ਦੀਆਂ ਟਰੇਆਂ ਅਤੇ ਗਮਲਿਆਂ ਆਦਿ ਵਿੱਚ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ, ਐਸਐਮਓ ਡਾ. ਅਮਰਜੀਤ ਸਿੰਘ, ਏਐਮਓਜ ਜਸਪਾਲ ਸਿੰਘ ਤੇ ਦਲਵੀਰ ਸਿੰਘ, ਐਸ.ਆਈਜ ਰਣਜੀਤ ਸਿੰਘ ਅਤੇ ਲਖਵੀਰ ਸਿੰਘ ਸਮੂਹ ਮਲਟੀਪਰਪਜ ਹੈਲਥ ਵਰਕਰਜ ਅਤੇ ਨਰਸਿੰਗ ਸਕੂਲ ਦੀਆਂ ਵਿਦਆਰਥਣਾਂ ਹਾਜਰ ਸਨ।