ਹਿਮਾਂਸ਼ੂ ਜੈਨ ਨੇ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਸੰਭਾਲਿਆ ਅਹੁਦਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਹਿਮਾਂਸ਼ੂ ਜੈਨ ਨੇ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਸੰਭਾਲਿਆ ਅਹੁਦਾ
‘ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ
ਰੂਪਨਗਰ, 13 ਸਤੰਬਰ: ਸ਼੍ਰੀ ਹਿਮਾਂਸ਼ੂ ਜੈਨ ਨੇ ਅੱਜ ਬਾਅਦ ਦੁਪਹਿਰ ਡਿਪਟੀ ਕਮਿਸ਼ਨਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਸ਼੍ਰੀ ਹਿਮਾਂਸ਼ੂ ਜੈਨ 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਸ਼੍ਰੀ ਹਿਮਾਂਸ਼ੂ ਜੈਨ, ਜੋ ਕਿ ਮੁੱਖ ਮੰਤਰੀ ਦੇ ਐਡੀਸ਼ਨਲ ਪ੍ਰਿੰਸੀਪਲ ਸਕੱਤਰ ਵਜੋਂ ਸੇਵਾਵਾਂ ਦੇ ਰਹੇ ਸਨ, ਉਹ ਵੀ ਜਾਰੀ ਰੱਖਣਗੇ।
ਸ਼੍ਰੀ ਹਿਮਾਂਸ਼ੂ ਜੈਨ ਦਾ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾਂ ਵਿਚ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੂਪਨਗਰ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਆਰ. ਟੀ.ਏ. ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਐੱਸ.ਪੀ. ਹੈਡਕਵਾਟਰ ਰਾਜਪਾਲ ਸਿੰਘ ਹੁੰਦਲ, ਐੱਸ.ਪੀ. ਜਾਂਚ ਰੁਪਿੰਦਰ ਕੌਰ ਸਰਾਂ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਰਾਜਪਾਲ ਸਿੰਘ ਸੇਖੋਂ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਰੂਪਨਗਰ ਨਵਦੀਪ ਕੁਮਾਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਅਤੇ ਸਮੂਹ ਪ੍ਰਸ਼ਾਸ਼ਨਿਕ ਅਧਿਕਾਰੀ ਹਾਜ਼ਰ ਸਨ।