ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦੀ ਗਈ 1,64,156 ਮੀਟਰਕ ਟਨ ਕਣਕ ਵਿੱਚੋਂ 85 ਫ਼ੀਸਦੀ ਝੋਨੇ ਦੀ ਕਰਵਾਈ ਗਈ ਲਿਫ਼ਟਿੰਗ : ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦੀ ਗਈ 1,64,156 ਮੀਟਰਕ ਟਨ ਕਣਕ ਵਿੱਚੋਂ 85 ਫ਼ੀਸਦੀ ਝੋਨੇ ਦੀ ਕਰਵਾਈ ਗਈ ਲਿਫ਼ਟਿੰਗ : ਡਿਪਟੀ ਕਮਿਸ਼ਨਰ
• ਮੰਡੀਆਂ ਵਿੱਚੋਂ 1,38,285 ਮੀਟਰਕ ਟਨ ਕਣਕ ਦੀ ਹੋਈ ਲਿਫ਼ਟਿੰਗ
• ਕਿਸਾਨਾਂ ਨੂੰ ਜਾਰੀ ਕੀਤੇ 323.83 ਕਰੋੜ ਰੁਪਏ
• ਕਿਸਾਨ ਜਿਨਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ
ਰੂਪਨਗਰ 08 ਮਈ : ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਕ੍ਰਿਆ ਅੰਤਿਮ ਪੜਾਅ ਵਿੱਚ ਚੱਲ ਰਹੀ ਹੈ ਜਿਸ ਕਾਰਨ ਪ੍ਰਤੀ ਦਿਨ ਆਮਦ ਵਿੱਚ ਕੁਝ ਕਮੀ ਆਈ ਹੈ , ਮਿਤੀ 08 ਮਈ ਨੂੰ ਜ਼ਿਲ੍ਹੇ ਦੀਆਂ ਸਮੁੱਚੀਆਂ ਮੰਡੀਆਂ ਵਿੱਚ ਕੇਵਲ 2152 ਮੀਟਰਿਕ ਟਨ ਕਣਕ ਦੀ ਆਮਦ ਅਤੇ ਖ਼ਰੀਦ ਹੋਈ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਪ੍ਰੀਤੀ ਯਾਦਵ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਮੰਡੀਆਂ ਵਿੱਚ 1 ਲੱਖ 64 ਹਜ਼ਾਰ 156 ਮੀਟਰਿਕ ਟਨ ਕਣਕ ਦੀ ਆਮਦ ਅਤੇ ਖ਼ਰੀਦ ਹੋਈ । ਮੰਡੀਆਂ ਵਿੱਚੋਂ ਤਕਰੀਬਨ 85 ਫ਼ੀਸਦੀ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ ਭਾਵ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 1 ਲੱਖ 38 ਹਜ਼ਾਰ 285 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੀ 15 ਫ਼ੀਸਦੀ ਦੀ ਲਿਫ਼ਟਿੰਗ ਆਉਂਦੇ ਦਿਨਾਂ ਵਿੱਚ ਹੋ ਜਾਵੇਗੀ।
ਉਨ੍ਹਾਂ ਹੋਰ ਦੱਸਿਆ ਕਿ ਪਿਛਲੇ 48 ਘੰਟਿਆਂ ਤੱਕ ਖ਼ਰੀਦ ਕੀਤੀ ਗਈ ਕਣਕ ਦੀ ਅਦਾਇਗੀ 323.83 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ਤੇ ਤਬਦੀਲ ਕੀਤੀ ਜਾ ਚੁੱਕੀ ਹੈ ਜੋ ਕਿ 99 ਫ਼ੀਸਦੀ ਅਦਾਇਗੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 1 ਲੱਖ 56 ਹਜ਼ਾਰ 824 ਮੀਟਰਕ ਟਨ ਕਣਕ ਖ਼ਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 7332 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਹੋਰ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 45953 ਮੀਟਰਿਕ ਟਨ, ਮਾਰਕਫੈੱਡ ਵੱਲੋਂ 38726 ਮੀਟਰਿਕ ਟਨ, ਪਨਸਪ ਵੱਲੋਂ 34962 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 23375 ਮੀਟਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 13808 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਜਿਨਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ । ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਬਿਮਾਰੀਆਂ ਲੱਗਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ ਅਤੇ ਜਿੱਥੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂਹੰਦ ਦੇ ਯੋਗ ਪ੍ਰਬੰਧਨ ਨਾਲ ਫ਼ਸਲ ਦਾ ਝਾੜ ਵੀ ਵੱਧਦਾ ਹੈ ਅਤੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਨਹੀਂ ਕਰਨੀ ਪੈਂਦੀ।
ਤਸਵੀਰਾਂ- ਜਿਲ੍ਹਾ ਕੰਟਰੋਲਰ ਡਾ ਨਵਰੀਤ ਨੰਗਲ ਮੰਡੀ ਦਾ ਜਾਇਜ਼ਾ ਲੈਂਦੇ ਹੋਏ