ਜ਼ਿਲ੍ਹੇ ਦੀ ਮੰਡੀਆਂ ਵਿੱਚ 58 ਹਜ਼ਾਰ 294 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹੇ ਦੀ ਮੰਡੀਆਂ ਵਿੱਚ 58 ਹਜ਼ਾਰ 294 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ
ਰੂਪਨਗਰ, 22 ਅਪ੍ਰੈਲ: ਰੱਬੀ ਸੀਜ਼ਨ 2025-26 ਦੌਰਾਨ ਬਾਰਿਸ਼ ਤੋਂ ਬਚਾਅ ਲਈ ਮੰਡੀਆਂ “ਚ ਯੋਗ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਬੋਲਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਮੰਡੀਆਂ ਵਿੱਚ 58 ਹਜ਼ਾਰ 294 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ 57 ਹਜ਼ਾਰ 390 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ
ਉਨ੍ਹਾਂ ਦੱਸਿਆ ਕਿ ਕਿਸਾਨਾ ਵੱਲੋਂ ਲਿਆਂਦੀ ਜਾ ਰਹੀ ਫਸਲ ਨੂੰ ਬੇ-ਮੌਸਮੀ ਬਾਰਿਸ਼ ਤੋਂ ਬਚਾਉਣ ਲਈ ਆੜ੍ਹਤੀਆਂ ਨੂੰ ਲੋੜੀਂਦੀਆਂ ਤਰਪਾਲਾਂ ਦੇ ਪ੍ਰਬੰਧ ਕਰਨ ਲਈ ਪਹਿਲਾਂ ਹੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਮੰਡੀ ਵਿੱਚ ਪਈ ਫਸਲ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚ ਸਕੇ।
ਉਨ੍ਹਾਂ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ 114.11 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ਤੇ ਤਬਦੀਲ ਕੀਤੇ ਜਾ ਚੁੱਕੇ ਹਨ।
ਵਰਜੀਤ ਵਾਲੀਆ ਨੇ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 15,202 ਮੀਟਰਿਕ ਟਨ, ਮਾਰਕਫੈੱਡ ਵੱਲੋਂ 12,660 ਮੀਟਰਿਕ ਟਨ, ਪਨਸਪ ਵੱਲੋਂ 10,201 ਮੀਟਰਿਕ ਟਨ, ਵੇਅਰ ਹਾਊਸ ਵਲੋਂ 10,540 ਮੀਟਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 1,698 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਵੱਧ ਤੋ ਵੱਧ 12% ਤੱਕ ਨਮੀ ਵਾਲੀ ਫਸਲ ਹੀ ਮੰਡੀ ਵਿੱਚ ਲਿਆਂਦੀ ਜਾਵੇ ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨ ਬਿਨਾਂ ਕਿਸੇ ਦੇਰੀ ਤੋਂ ਆਪਣੀ ਫਸਲ ਦੀ ਕੀਮਤ ਵਸੂਲ ਸਕਣ।