ਬੰਦ ਕਰੋ

ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 1 ਹੋਈ – ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 22/05/2020

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।

ਰੂਪਨਗਰ – ਮਿਤੀ – 21 ਮਈ 2020

ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 01 ਹੋਈ – ਡਿਪਟੀ ਕਮਿਸ਼ਨਰ

ਕੁੱਲ ਕੇਸ 60 ਜ਼ਿਨ੍ਹਾਂ ਵਿੱਚੋ ਕਰੋਨਾ ਰਿਕਵਰ ਮਰੀਜ਼ਾਂ ਦੀ ਸੰਖਿਆ 59, ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਸੰਖਿਆ 01 ਅਤੇ 01 ਵਿਅਕਤੀ ਦੀ ਮੌਤ

ਰੂਪਨਗਰ 21 ਮਈ – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ ਘੱਟ ਕੇ 01 ਰਹਿ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 1655 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ ਵਿਚੋਂ 1437 ਦੀ ਰਿਪੋਰਟ ਨੈਗਟਿਵ, 149 ਦੀ ਰਿਪੋਰਟ ਪੈਂਡਿੰਗ, 01 ਕੇਸ ਐਕਟਿਵ ਕਰੋਨਾ ਪਾਜ਼ਟਿਵ ਅਤੇ 59 ਰਿਕਵਰ ਹੋ ਚੁੱਕੇ ਹਨ ਅਤੇ ਪਿੰਡ ਚਤਾਮਲੀ ਨਿਵਾਸੀ ਇੱਕ ਵਿਅਕਤੀ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਕੁੱਲ 60 ਕੇਸ ਹੋ ਚੁੱਕੇ ਹਨ, ਜ਼ਿਨ੍ਹਾਂ ਵਿੱਚੋਂ ਕਰੋਨਾ ਰਿਕਵਰ ਮਰੀਜ਼ਾਂ ਦੀ ਸੰਖਿਆ 59, ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਸੰਖਿਆ 01 ਅਤੇ ਚਤਾਮਲੀ ਨਿਵਾਸੀ 01 ਵਿਅਕਤੀ ਦੀ ਮੌਤ ਪਹਿਲਾਂ ਹੋ ਚੁੱਕੀ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬਿਨ੍ਹਾਂ ਕਿਸੇ ਜ਼ਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਸ਼ੋਸ਼ਲ ਡਿਸਟੈਂਸ ਨੂੰ ਹਰ ਪੱਧਰ ਤੇ ਮੇਨਟੈਨ ਕੀਤਾ ਜਾਵੇ ਅਤੇ ਮਾਸਕ ਦੀ ਵਰਤੋਂ ਵੀ ਲਾਜ਼ਮੀ ਕੀਤੀ ਜਾਵੇ।