ਬੰਦ ਕਰੋ

ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 18

ਪ੍ਰਕਾਸ਼ਨ ਦੀ ਮਿਤੀ : 10/05/2020

Office of District Public Relations Officer, Rupnagar

Rupnagar Dated 09 May 2020

ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 18 ਹੋਈ – ਡਿਪਟੀ ਕਮਿਸ਼ਨਰ

ਕੁੱਲ ਕੇਸ 21 ਜ਼ਿਨ੍ਹਾਂ ਵਿੱਚ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਸੰਖਿਆ 18, ਰਿਕਵਰ 02 ਅਤੇ 01 ਵਿਅਕਤੀ ਦੀ ਮੌਤ

ਰੂਪਨਗਰ 09 ਮਈ – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ ਵੱਧ ਕੇ 18 ਹੋ ਗਈ ਹੈ। ਜ਼ਿਲ੍ਹੇ ਵਿੱਚ 04 ਨਵੇਂ ਕੇਸ ਸਾਹਮਣੇ ਆਏ ਹਨ। ਜ਼ਿਨ੍ਹਾਂ ਵਿੱਚ ਕਰੋਨਾ ਵਾਇਰਸ ਦੀ ਰਿਪੋਰਟ ਪੌਜਟਿਵ ਪਾਈ ਗਈ ਹੈ। ਜ਼ਿਨ੍ਹਾਂ ਵਿਚੋਂ 01 ਸ਼੍ਰੀ ਚਮਕੌਰ ਸਾਹਿਬ , 01 ਨਦੇੜ ਸਾਹਿਬ ਤੋਂ ਵਾਪਿਸ ਪਰਤਿਆ, 02 ਦੂਜੇ ਰਾਜਾਂ ਤੋ ਆਏ ਵਿਅਕਤੀ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 699 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ ਵਿਚੋਂ 567 ਦੀ ਰਿਪੋਰਟ ਨੈਗਟਿਵ, 115 ਦੀ ਰਿਪੋਰਟ ਪੈਂਡਿੰਗ, 18 ਕੇਸ ਐਕਟਿਵ ਕਰੋਨਾ ਪਾਜ਼ਟਿਵ (01 ਡੀ.ਐਮ.ਸੀ. ਲੁਧਿਆਣਾ ਵਿਖੇ ਦਾਖਲ, 01 ਐਸ.ਬੀ.ਐਸ. ਨਗਰ ਵਿਖੇ ਅਤੇ 01 ਜੀ.ਐਨ.ਡੀ.ਐਚ. ਅਮਿ੍ਰੰਤਸਰ ਵਿਖੇ ਦਾਖਲ ) ਅਤੇ 02 ਰਿਕਵਰ ਹੋ ਚੁੱਕੇ ਹਨ ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 21 ਕੇਸ ਹੋ ਚੁੱਕੇ ਹਨ, ਜ਼ਿਨ੍ਹਾਂ ਵਿੱਚੋਂ 18 ਕੇਸ ਐਕਟਿਵ ਕਰੋਨਾ ਪਾਜ਼ਟਿਵ ਹਨ। ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬਿਨ੍ਹਾਂ ਕਿਸੇ ਜ਼ਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਸ਼ੋਸ਼ਲ ਡਿਸਟੈਂਸ ਨੂੰ ਹਰ ਪੱਧਰ ਤੇ ਮੇਨਟੈਨ ਕੀਤਾ ਜਾਵੇ।