ਅਗਲੇ ਕੁਝ ਦਿਨ ਜ਼ਿਲ੍ਹੇ ਵਿੱਚ ਮੁੜ ਵਰਖਾ ਹੋਣ ਦੀ ਪੂਰੀ ਸੰਭਾਵਨਾ: ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਅਗਲੇ ਕੁਝ ਦਿਨ ਜ਼ਿਲ੍ਹੇ ਵਿੱਚ ਮੁੜ ਵਰਖਾ ਹੋਣ ਦੀ ਪੂਰੀ ਸੰਭਾਵਨਾ: ਡਿਪਟੀ ਕਮਿਸ਼ਨਰ
ਰੂਪਨਗਰ, 22 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਾਕਰੀ ਦਿੰਦੇ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਸੂਚਨਾ ਮਿਲੀ ਹੈ ਕਿ ਅਗਲੇ ਕੁਝ ਦਿਨ ਜ਼ਿਲ੍ਹੇ ਵਿੱਚ ਮੁੜ ਵਰਖਾ ਹੋਣ ਦੀ ਪੂਰੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੱਲ ਵੀ ਮੀਂਹ ਪਿਆ ਹੈ ਅਤੇ ਆਉਣ ਵਾਲ਼ੇ ਦਿਨਾਂ ਚ ਵੀ ਪੂਰੀ ਸੰਭਾਵਨਾ ਹੈ ਅਤੇ ਪਿੱਛੇ ਦਰਿਆਵਾਂ ਵਿਚ ਪਾਣੀ ਦਾ ਪੱਧਰ ਫਿਰ ਵੱਧ ਜਾਣ ਦਾ ਖ਼ਦਸ਼ਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡਾ ਨੇੜੇ ਕਿਤੇ ਵੀ ਨਦੀ, ਨਹਿਰ, ਦਰਿਆ ਹੈ ਜਾਂ ਭਾਰੀ ਵਰਖਾ ਹੁੰਦੀ ਹੈ ਉਸਦੇ ਨੇੜੇ ਅਤੇ ਆਲੇ ਦੁਆਲ਼ੇ ਜਾਣ ਤੋਂ ਪਰਹੇਜ਼ ਕੀਤਾ ਜਾਵੇ,
ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਅਸੀਂ ਭਾਰੀ ਵਰਖਾ ਅਤੇ ਹੜ੍ਹ ਵਰਗੇ ਹਾਲਾਤ ਦੇਖ ਚੁੱਕੇ ਆ ਉਸ ਦੇ ਮੁਕਾਬਲੇ ਡੈਮਾਂ ਵਿਚ ਪਾਣੀ ਦਾ ਲੈਵਲ ਉਨਾਂ ਨਹੀਂ ਹੈ ਇਸ ਲਈ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਪਰ ਫਿਰ ਵੀ ਸਾਨੂੰ ਉਸ ਤੋਂ ਸਿਖ ਲੈਂਦੇ ਹੋਏ ਪੂਰੀ ਤਿਆਰੀ ਰੱਖਣੀ ਚਾਹੀਦੀ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਭਾਰੀ ਵਰਖਾ ਅਤੇ ਪਾਣੀ ਆਉਣ ਕਾਰਨ ਜੀ ਨਦੀਆਂ ਨਹਿਰਾਂ ਵਿੱਚ ਪਾੜ ਪਏ ਸਨ ਉਨ੍ਹਾਂ ਨੂੰ ਜ਼ਿਲ੍ਹਾ ਵਾਸੀਆਂ ਅਤੇ ਪ੍ਰਸ਼ਾਸ਼ਨ ਦੀ ਮੱਦਦ ਨਾਲ ਕਾਫੀ ਹੱਦ ਤੱਕ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਕਿਹਾ ਕਿ ਇਸ ਸਮੇਂ ਸਥਿਤੀ ਬਿਲਕੁਲ ਕੰਟਰੋਲ ਵਿਚ ਹੈ ਪਾਣੀ ਦਾ ਲੈਵਲ ਵੀ ਠੀਕ ਹੈ ਇਸ ਲਈ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀ ਹੈ, ਜਿੱਥੇ ਵੀ ਕੋਈ ਚੁਣੌਤੀਪੂਰਨ ਸਥਿਤੀ ਪੈਦਾ ਹੁੰਦੀ ਹੈ ਉਸੇ ਸਮੇਂ ਉਸਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਜ਼ਰੂਰ ਤਾਲਮੇਲ ਕੀਤਾ ਜਾਵੇ।
ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਮੌਕੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਣਾ ਚਾਹੀਦਾ ਹੈ, ਸਾਰਿਆਂ ਤਾਂ ਮਹੱਤਵਪੂਰਨ ਥਾਵਾਂ ਦਾ ਪ੍ਰਸ਼ਾਸ਼ਨ ਵਲੋਂ ਲਗਾਤਾਰ ਮੌਕਾ ਦੇਖਿਆ ਜਾ ਰਿਹਾ ਹੈ।