ਅਨੁਸੂਚਿਤ ਜਾਤੀ ਅਤੇ ਹੋਰ ਯੋਗ ਵਰਗਾਂ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਹੈ ਨੇਸ਼ਨਲ ਓਵਰਸੀਜ਼ ਸਕਾਲਰਸ਼ਿਪ ਸਕੀਮ – ਵਧੀਕ ਡਿਪਟੀ ਕਮਿਸ਼ਨਰ

ਅਨੁਸੂਚਿਤ ਜਾਤੀ ਅਤੇ ਹੋਰ ਯੋਗ ਵਰਗਾਂ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਹੈ ਨੇਸ਼ਨਲ ਓਵਰਸੀਜ਼ ਸਕਾਲਰਸ਼ਿਪ ਸਕੀਮ – ਵਧੀਕ ਡਿਪਟੀ ਕਮਿਸ਼ਨਰ
ਰੂਪਨਗਰ, 03 ਅਕਤੂਬਰ: ਸਰਕਾਰ ਵੱਲੋਂ ਅਨੁਸੂਚਿਤ ਜਾਤੀ, ਡੀਨੋਟੀਫਾਈਡ, ਨੋਮੈਡਿਕ ਅਤੇ ਸੈਮੀ-ਨੋਮੈਡਿਕ ਟ੍ਰਾਈਬਜ਼, ਜ਼ਮੀਨ-ਰਹਿਤ ਖੇਤੀਬਾੜੀ ਮਜ਼ਦੂਰਾਂ ਅਤੇ ਰਵਾਇਤੀ ਕਲਾ-ਕਾਰਾਂ ਨਾਲ ਸੰਬੰਧਤ ਵਿਦਿਆਰਥੀਆਂ ਲਈ ਨੇਸ਼ਨਲ ਓਵਰਸੀਜ਼ ਸਕਾਲਰਸ਼ਿਪ ਸਕੀਮ ਚਲਾਈ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ (ਜਰਨਲ), ਰੂਪਨਗਰ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਇਹ ਸਕੀਮ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਸਥਾਪਿਤ ਕੀਤੀ ਗਈ ਹੈ, ਖਾਸ ਕਰਕੇ ਉਹਨਾਂ ਲਈ ਜੋ ਸਮਾਜਕ ਅਤੇ ਆਰਥਿਕ ਤੌਰ ‘ਤੇ ਪਿੱਛੜੇ ਵਰਗਾਂ ਨਾਲ ਸਬੰਧਤ ਹਨ।
ਉੁਨ੍ਹਾਂ ਦੱਸਿਆ ਕਿ ਇਸ ਸਕੀਮ ਰਾਹੀਂ ਯੋਗ ਵਿਦਿਆਰਥੀਆਂ ਨੂੰ ਵਿਦੇਸ਼ੀ ਯੂਨੀਵਰਸਿਟੀਆਂ ਵਿੱਚ ਮਾਸਟਰਜ਼ ਲੈਵਲ ਅਤੇ ਪੀ.ਐਚ.ਡੀ. ਕੋਰਸਾਂ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।
ਸਕਾਲਰਸ਼ਿਪ ਦੇ ਦੂਜੇ ਚਰਨ ਦੀ ਪ੍ਰਕਿਰਿਆ 24 ਅਕਤੂਬਰ 2025 ਤੱਕ ਖੁੱਲੀ ਰਹੇਗੀ। ਇਸ ਦੌਰਾਨ ਯੋਗ ਉਮੀਦਵਾਰ ਐਨਓਐਸ ਪੋਰਟਲ (https://nosmsje.gov.in) ਰਾਹੀਂ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। 26 ਅਕਤੂਬਰ ਤੋਂ 29 ਅਕਤੂਬਰ 2025 ਤੱਕ ਵਿਦਿਆਰਥੀਆਂ ਨੂੰ ਆਪਣੀਆਂ ਅਰਜ਼ੀਆਂ ‘ਚ ਸੁਧਾਰ ਕਰਨ ਦਾ ਮੌਕਾ ਵੀ ਦਿੱਤਾ ਜਾਵੇਗਾ। ਹੋਰ ਜਾਣਕਾਰੀ ਅਤੇ ਦਸਤਾਵੇਜ਼ਾਂ ਲਈ ਉਮੀਦਵਾਰ https://nosmsje.gov.in ਪੋਰਟਲ ਤੇ ਜਾ ਸਕਦੇ ਹਨ।