ਬੰਦ ਕਰੋ

ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਹਿਮਾਚਲ ਪ੍ਰਦੇਸ਼ ਦੇ ਨਾਲ ਲਗਦੇ ਇਲਾਕਿਆਂ ‘ਤੇ ਨਾਕਾਬੰਦੀ ਕਰ ਮਾੜੇ ਅਨਸਰਾਂ ‘ਤੇ ਨਜ਼ਰ ਰੱਖੀ ਜਾ ਰਹੀ: ਐਸ. ਐਸ.ਪੀ. ਗੁਲਨੀਤ ਸਿੰਘ ਖੁਰਾਣਾ

ਪ੍ਰਕਾਸ਼ਨ ਦੀ ਮਿਤੀ : 06/12/2023
Checking being conducted on interstate check posts at border of Punjab & HP to prevent criminal incidents: SSP Gulneet Singh Khurana

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਹਿਮਾਚਲ ਪ੍ਰਦੇਸ਼ ਦੇ ਨਾਲ ਲਗਦੇ ਇਲਾਕਿਆਂ ‘ਤੇ ਨਾਕਾਬੰਦੀ ਕਰ ਮਾੜੇ ਅਨਸਰਾਂ ‘ਤੇ ਨਜ਼ਰ ਰੱਖੀ ਜਾ ਰਹੀ: ਐਸ. ਐਸ.ਪੀ. ਗੁਲਨੀਤ ਸਿੰਘ ਖੁਰਾਣਾ

ਰੂਪਨਗਰ, 6 ਦਸੰਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ ਸੂਬੇ ਭਰ ਵਿਚ ਇੰਟਰ-ਸਟੇਟ ਨਾਕੇ ਲਗਾਏ ਗਏ ਹਨ ਇਸੇ ਮੁਹਿੰਮ ਤਹਿਤ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਆਪਰੇਸ਼ਨ ਸੀਲ-5 ਤਹਿਤ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ਼ ਅਤੇ ਹੋਰ ਸੂਬਿਆਂ ਦੇ ਨਾਲ ਲਗਦੇ ਇਲਾਕਿਆਂ ਉਤੇ ਨਾਕੇ ਲਗਾਕੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।

ਇਸ ਮੌਕੇ ਸ. ਗੁਲਨੀਤ ਸਿੰਘ ਖੁਰਾਣਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਪਰੇਸ਼ਨ ਸੀਲ-5 ਤਹਿਤ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ ਨਾਲ ਲਗਦੇ ਵੱਖ-ਵੱਖ 7 ਥਾਵਾਂ ਉਤੇ ਇਹ ਇੰਟਰ-ਸਟੇਟ ਨਾਕੇ ਲਗਾਏ ਗਏ ਹਨ ਤਾਂ ਜੋ ਮਾੜੇ ਅਨਸਰਾਂ ਕਾਬੂ ਕੀਤਾ ਜਾ ਸਕੇ ਅਤੇ ਹਰ ਪੱਧਰ ਉਤੇ ਅਪਰਾਧਿਕ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਇਸ ਚੈਕਿੰਗ ਅਤੇ ਨਾਕਾਬੰਦੀ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ, ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤੇ ਨਕੇਲ ਕੱਸਣ ਅਤੇ ਕਾਬੂ ਹੈ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਵਾਹਨ ਦੀ ਸਖਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ ਤਕੀਨੀਕੀ ਉਪਕਰਣਾਂ ਦੇ ਨਾਲ ਵੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਗਏ ਹਨ।

ਇਸ ਮੌਕੇ ਐਸ.ਪੀ. ਸ਼੍ਰੀ ਤਰੁਣ ਰਤਨ, ਡੀ.ਐਸ.ਪੀ. ਸ ਤਰਲੋਚਨ ਸਿੰਘ, ਡੀ.ਐਸ.ਪੀ ਸ. ਗੁਰਮੀਤ ਸਿੰਘ, ਐਸ.ਐਚ.ਓ. ਸ਼੍ਰੀ ਰੋਹਿਤ ਸ਼ਰਮਾ ਅਤੇ ਪੁਲਿਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।