ਅਯੁਸ਼ਮਾਨ ਆਰੋਗਿਆ ਕੇਂਦਰ ਬਹਿਰਾਮਪੁਰ ਜ਼ਿਮੀਦਾਰਾ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਅਯੁਸ਼ਮਾਨ ਆਰੋਗਿਆ ਕੇਂਦਰ ਬਹਿਰਾਮਪੁਰ ਜ਼ਿਮੀਦਾਰਾ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
ਰੂਪਨਗਰ, 8 ਮਾਰਚ 2025: ਅਯੁਸ਼ਮਾਨ ਆਰੋਗਿਆ ਕੇਂਦਰ ਬਹਿਰਾਮਪੁਰ ਜ਼ਿਮੀਦਾਰਾ ਵਿੱਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਉਤਸ਼ਾਹਪੂਰਵਕ ਮਨਾਇਆ ਗਿਆ। ਇਸ ਮੌਕੇ ‘ਤੇ ਸਥਾਨਕ ਮਹਿਲਾਵਾਂ ਅਤੇ ਸਿਹਤ ਸੇਵਾਵਾਂ ਨਾਲ ਜੁੜੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਇਸ ਕਾਰਜਕ੍ਰਮ ਦੀ ਸ਼ੁਰੂਆਤ ਡਾ. ਸੁਖਮਨੀਤ ਕੌਰ ਨੇ ਕੀਤੀ, ਜਿਨ੍ਹਾਂ ਨੇ ਮਹਿਲਾਵਾਂ ਦੀ ਸਿਹਤ ਸੰਭਾਲ ਅਤੇ ਸਵਾਸਥ ਸੇਵਾਵਾਂ ਦੀ ਮਹੱਤਤਾ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਮਹਿਲਾਵਾਂ ਨੂੰ ਆਪਣੇ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਨਿਯਮਿਤ ਜਾਂਚਾਂ ਕਰਵਾਉਣ ਲਈ ਪ੍ਰੇਰਿਤ ਕੀਤਾ।
ਸੈਨਟਰੀ ਇੰਸਪੈਕਟਰ ਵਿਵੇਕ, ਫਾਰਮਾਸਿਸਟ ਪ੍ਰਗਿਆ ਕਲੀਨੀਕਲ ਅਸਿਸਟੈਂਟ ਅਮਨਦੀਪ ਕੌਰ ਅਤੇ ਓਫ਼ਿਸ ਹੈਲਪਰ ਸੰਦੀਪ ਕੌਰ ਨੇ ਇਸ ਸਮਾਗਮ ਦੀ ਸਫਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
ਇਸ ਮੌਕੇ ‘ਤੇ ਸਿਨੀਅਰ ਮੈਡਿਕਲ ਅਫਸਰ ਡਾ. ਆਨੰਦ ਘਈ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ, “ਮਹਿਲਾਵਾਂ ਦੀ ਸਿਹਤ ਕੇਵਲ ਪਰਿਵਾਰ ਦੀ ਭਲਾਈ ਲਈ ਨਹੀਂ, ਸਗੋਂ ਪੂਰੇ ਸਮਾਜ ਦੀ ਤੰਦਰੁਸਤੀ ਲਈ ਜ਼ਰੂਰੀ ਹੈ। ਅਸੀਂ ਉਮੀਦ ਕਰਦੇ ਹਾਂ ਕਿ ਅਜਿਹਾ ਸਮਾਗਮ ਮਹਿਲਾਵਾਂ ਵਿੱਚ ਆਪਣੇ ਹੱਕਾਂ ਅਤੇ ਸਿਹਤ ਬਾਰੇ ਹੋਰ ਜਾਗਰੂਕਤਾ ਪੈਦਾ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।”
ਇਹ ਸਮਾਗਮ ਮਹਿਲਾਵਾਂ ਦੀ ਸਿਹਤ ਸੰਭਾਲ ਵਧਾਉਣ, ਉਨ੍ਹਾਂ ਦੀ ਭੂਮਿਕਾ ਨੂੰ ਉਭਾਰਨ ਅਤੇ ਸਮਾਜ ਵਿੱਚ ਸਮਾਨਤਾ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ।