ਬੰਦ ਕਰੋ

ਅਰਵਿੰਦਰਪਾਲ ਸਿੰਘ ਸੋਮਲ ਵਲੋਂ ਸਰਕਾਰੀ ਤੇ ਏਡੀਡ ਸਕੂਲਾਂ ਵਿੱਚ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ

ਪ੍ਰਕਾਸ਼ਨ ਦੀ ਮਿਤੀ : 11/07/2024
Arvindarpal Singh Somal planted different types of plants in government and aided schools

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਅਰਵਿੰਦਰਪਾਲ ਸਿੰਘ ਸੋਮਲ ਵਲੋਂ ਸਰਕਾਰੀ ਤੇ ਏਡੀਡ ਸਕੂਲਾਂ ਵਿੱਚ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ

ਜਿਲ੍ਹੇ ਵਿੱਚ ਸਰਕਾਰੀ ਅਤੇ ਪ੍ਰਾਇਵੇਟ ਏਡੀਡ ਸਕੂਲਾਂ ਵਿੱਚ ਲੱਗਭਗ 12000 ਪੋਦੇ ਲਗਾਏ ਗਏ

ਰੂਪਨਗਰ, 11 ਜੁਲਾਈ: ਵਾਤਾਵਰਨ ਨੂੰ ਮੁੜ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਜ਼ਿਲ੍ਹੇ ਵਿਚ ਬੂਟੇ ਲਗਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਇਨ੍ਹਾਂ ਤਹਿਤ ਹੀ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸਾਂ ਤਹਿਤ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ ਵਲੋਂ ਸਰਕਾਰੀ ਅਤੇ ਵੇਟ ਏਡੀਡ ਸਕੂਲਾਂ ਵਿੱਚ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ।

ਇਸ ਮੌਕੇ ਸ. ਅਰਵਿੰਦਰਪਾਲ ਸਿੰਘ ਸੋਮਲ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ, ਰਸੂਲਪੁਰ ਵਿਖੇ ਪੋਦੇ ਲਗਾਏ ਗਏ। ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਵਾਤਾਵਰਨ ਨੂੰ ਸੁਰੱਖਿਅਤ ਕਰਨ ਲਈ ਪੂਰੇ ਜਿਲ੍ਹੇ ਵਿੱਚ ਸਰਕਾਰੀ ਅਤੇ ਪ੍ਰਾਇਵੇਟ ਏਡੀਡ ਸਕੂਲਾਂ ਵਿੱਚ ਲੱਗਭਗ 12000 ਪੋਦੇ ਲਗਾਏ ਗਏ ਹਨ।

ਇਸ ਮੌਕੇ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨੂੰ ਵੀ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਕਿਹਾ। ਵਾਤਾਵਰਨ ਵਿਚ ਪੌਦੇ ਦੀ ਮਹੱਹਤਾ ਨੂੰ ਦੱਸਿਆ ਅਤੇ ਕਿਹਾ ਕਿ ਇਹ ਸਾਡੇ ਜਿੰਦਗੀ ਜਿਊਣ ਵਿਚ ਬਹੁਤ ਹੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਇਨ੍ਹਾਂ ਤੋਂ ਬਿਨਾਂ ਮਨੁੱਖੀ ਜੀਵਨ ਦੀ ਹੋਂਦ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ ਹੈ।

ਜਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਪਰਮਿੰਦਰ ਕੌਰ ਜੀ, ਉਪ ਜਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਰੰਜਨਾਂ ਕਟਿਆਲ ਜੀ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸ਼੍ਰੀ ਸੁਰਿੰਦਰ ਪਾਲ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਪੋਦੇ ਲਗਾਉਣ ਦੀ ਮੁਹਿੰਮ ਵਿੱਚ ਸ਼ਾਮਲ ਹੋਏ ਅਤੇ ਅਧਿਆਪਕਾਂ ਨੂੰ ਹੋਰ ਵੱਧ ਤੋਂ ਵੱਧ ਪੋਦੇ ਲਗਾਉਣ ਲਈ ਉਤਸ਼ਾਹਿਤ ਕੀਤਾ ਗਿਆ।