ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ
• ਅਜ਼ਾਦੀ ਦਿਹਾੜੇ ਮੌਕੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਲਹਿਰਾਉਣਗੇ ਕੌਮੀ ਝੰਡਾ
ਰੂਪਨਗਰ, 13 ਅਗਸਤ: ਆਜ਼ਾਦੀ ਦਿਹਾੜੇ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਅੱਜ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਵਿਵੇਕਸ਼ੀਲ ਸੋਨੀ ਵੱਲੋਂ ਨਿਭਾਈ ਗਈ।
ਸਮਾਰੋਹ ਵਾਲ਼ੇ ਦਿਨ ਇਹ ਰਸਮ ਮੁੱਖ ਮਹਿਮਾਨ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਵਲੋਂ ਨਿਭਾਈ ਜਾਵੇਗੀ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਵਿਵੇਕਸ਼ੀਲ ਸੋਨੀ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ. ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ।
ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫ਼ੀਲਡ ਅਫਸਰ ਸ਼੍ਰੀਮਤੀ ਅਨਮਜੋਤ ਕੌਰ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਤਹਿਸੀਲਦਾਰ ਰੂਪਨਗਰ ਸ. ਜਸਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਸ. ਅਰਜਨ ਸਿੰਘ ਗਰੇਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਵਣ ਅਫ਼ਸਰ ਸ. ਹਰਜਿੰਦਰ ਸਿੰਘ, ਜ਼ਿਲ੍ਹਾ ਵਣ ਅਫ਼ਸਰ (ਜੰਗਲੀ ਜੀਵ) ਸ. ਕੁਲਰਾਜ ਸਿੰਘ, ਪੁਲਿਸ ਪ੍ਰਸਾਸ਼ਨ ਤੋਂ ਐਸ.ਪੀ. ਹੈੱਡਕੁਆਟਰ ਸ. ਰਾਜਪਾਲ ਸਿੰਘ ਹੁੰਦਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।