ਅੰਤਰਰਾਸ਼ਟਰੀ ਡੇਂਗੂ ਦਿਵਸ ਮੌਕੇ ਡੀ.ਏ.ਵੀ. ਸਕੂਲ ਰੂਪਨਗਰ ਵਿਖੇ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ
ਅੰਤਰਰਾਸ਼ਟਰੀ ਡੇਂਗੂ ਦਿਵਸ ਮੌਕੇ ਡੀ.ਏ.ਵੀ. ਸਕੂਲ ਰੂਪਨਗਰ ਵਿਖੇ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ
ਰੂਪਨਗਰ, 18 ਮਈ: ਅੰਤਰਰਾਸ਼ਟਰੀ ਡੇਂਗੂ ਦਿਵਸ ਦੇ ਸਬੰਧ ਵਿੱਚ ਸਿਹਤ ਵਿਭਾਗ ਰੂਪਨਗਰ ਵੱਲੋਂ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਡੇਂਗੂ ਬੁਖਾਰ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਹਿੱਤ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ 300 ਤੋਂ ਵੱਧ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੇ ਭਾਗ ਲਿਆ।
ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਡੇਂਗੂ ਦੇ ਲੱਛਣਾਂ, ਬਚਾਅ ਅਤੇ ਚਿਤਾਵਨੀ ਸੰਕੇਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਡਾ. ਰਮਨ ਕੁਮਾਰ ਗੁਪਤਾ ਨੇ ਕਿਹਾ ਕਿ ਡੇਂਗੂ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼-ਸੁਥਰੇ ਪਾਣੀ ਵਿੱਚ ਪੈਦਾ ਹੁੰਦਾ ਹੈ ਇਹ ਮੱਛਰ ਚਿੱਟੀਆਂ ਧਾਰੀਆਂ ਵਾਲਾ ਹੁੰਦਾ ਹੈ। ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਤੇ ਜੋੜਾਂ ਵਿੱਚ ਦਰਦ, ਸਰੀਰ ‘ਤੇ ਲਾਲ ਦਾਣੇ ਅਤੇ ਉਲਟੀਆਂ ਡੇਂਗੂ ਦੇ ਮੁੱਖ ਲੱਛਣ ਹਨ। ਜੇਕਰ ਬੁਖਾਰ ਦੇ ਨਾਲ ਨੱਕ-ਮੂੰਹ ਵਿੱਚੋਂ ਖੂਨ ਆਉਣਾ, ਕਾਲੇ ਰੰਗ ਦੇ ਦਸਤ ਲੱਗਣੇ, ਪੇਟ ਵਿੱਚ ਤੇਜ਼ ਦਰਦ ਜਾਂ ਬੇਹੋਸ਼ੀ ਵਰਗੇ ਚਿਤਾਵਨੀ ਸੰਕੇਤ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਚੈੱਕਅੱਪ ਕਰਵਾਉਣਾ ਚਾਹੀਦਾ ਹੈ।
ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ। ਕੂਲਰ, ਗਮਲੇ, ਟੁੱਟੇ-ਫੁੱਟੇ ਬਰਤਨ, ਟਾਇਰਾਂ ਵਿੱਚ ਹਰ ਹਫ਼ਤੇ ਪਾਣੀ ਬਦਲੋ। ਪੂਰੀਆਂ ਬਾਹਾਂ ਵਾਲੇ ਕੱਪੜੇ ਪਾਓ ਅਤੇ ਸੌਣ ਵੇਲੇ ਮੱਛਰਦਾਨੀ ਦੀ ਵਰਤੋਂ ਕਰੋ।
ਇਸ ਮੌਕੇ ਸਿਵਲ ਸਰਜਨ ਵੱਲੋਂ ਬੱਚਿਆਂ ਨਾਲ ਸਵਾਲ ਜਵਾਬ ਕੀਤੇ ਗਏ ਜਿਸ ਦਾ ਕਿ ਬੱਚਿਆਂ ਨੇ ਬੜੇ ਉਤਸਾਹ ਨਾਲ ਜਵਾਬ ਦਿੱਤੇ।
ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲ ਗਰਗ ਅਤੇ ਡਾ. ਹਰਸ਼ਰਨ ਕੌਰ ਨੇ ਵੀ ਬੱਚਿਆਂ ਨੂੰ ਡੇਂਗੂ ਦੀ ਰੋਕਥਾਮ ਲਈ “ਹਰ ਐਤਵਾਰ, ਡੇਂਗੂ ‘ਤੇ ਵਾਰ” ਮੁਹਿੰਮ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਹਰ ਸ਼ੁੱਕਰਵਾਰ ਆਪਣੇ ਘਰ ਦਾ ਨਿਰੀਖਣ ਕਰਕੇ ਮੱਛਰ ਦਾ ਲਾਰਵਾ ਨਸ਼ਟ ਕਰੋ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ ਅਤੇ ਰਵਿੰਦਰ ਸਿੰਘ, ਦਿਲਬਾਗ ਸਿੰਘ ਅਸਿਸਟੈਂਟ ਮਲੇਰੀਆ ਅਫਸਰ ਤੇ ਰਕੇਸ਼ ਸਿੰਘ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਵੱਲੋਂ ਬੱਚਿਆਂ ਨੂੰ ਡੇਂਗੂ ਸਬੰਧੀ ਜਾਣਕਾਰੀ ਦਿੱਤੀ ਗਈ। ਡੇਂਗੂ ਸਬੰਧੀ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਉਪਲਬਧ ਹਨ ਇਸ ਮੌਕੇ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਸ੍ਰੀਮਤੀ ਰੀਤੂ ਹੈਲਥ ਇੰਸਪੈਕਟਰ ਰਣਜੀਤ ਸਿੰਘ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।</p