ਬੰਦ ਕਰੋ

ਅੰਬੁਜਾ ਸੀਮਿੰਟ ਵੱਲੋਂ ਜ਼ਿਲਾ ਰੂਪਨਗਰ ਦੇ ਹਸਪਤਾਲਾਂ ਲਈ 1 ਪੀਐਸਏ ਮੈਡੀਕਲ ਆਕਸੀਜਨ ਪਲਾਂਟ ਲਗਾਉਣ ਦੀ ਮਨਜ਼ੂਰੀ – ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 06/05/2021

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।

ਰੂਪਨਗਰ – ਮਿਤੀ – 05 ਮਈ 2021

ਅੰਬੁਜਾ ਸੀਮਿੰਟ ਵੱਲੋਂ ਜ਼ਿਲਾ ਰੂਪਨਗਰ ਦੇ ਹਸਪਤਾਲਾਂ ਲਈ 1 ਪੀਐਸਏ ਮੈਡੀਕਲ ਆਕਸੀਜਨ ਪਲਾਂਟ ਲਗਾਉਣ ਦੀ ਮਨਜ਼ੂਰੀ : ਸੋਨਾਲੀ ਗਿਰੀ

ਦੂਜੇ ਪਲਾਂਟ ਨੂੰ ਲਗਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ

ਇਕ ਪਲਾਂਟ ਚ ਪ੍ਰਤੀ ਦਿਨ ਲਗਭਗ 50 ਸਿਲੰਡਰਾਂ ਦੀ ਸਪਲਾਈ ਦੀ ਸਮਰੱਥਾ

ਹਸਪਤਾਲਾਂ ਵਿੱਚ ਦਾਖਲ ਮਰੀਜ਼ਾਂ ਲਈ ਆਕਸੀਜਨ ਸਪਲਾਈ ਦਾ ਪ੍ਰਬੰਧ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਖਤ ਕੋਸ਼ਿਸ਼ਾਂ ਸਦਕਾ ਅੱਜ ਅੰਬੂਜਾ ਸੀਮਿੰਟ ਵੱਲੋਂ ਜ਼ਿਲ੍ਹਾ ਹਸਪਤਾਲ ਰੂਪਨਗਰ ਅਤੇ ਸਬ ਡਵੀਜ਼ਨਲ ਹਸਪਤਾਲ ਨੰਗਲ ਲਈ ਇੱਕ ਆਕਸੀਜਨ ਪਲਾਂਟ ਸਥਾਪਤ ਕਰਨ ਲਈ ਸਹਿਮਤੀ ਪ੍ਰਗਟ ਕੀਤੀ ਗਈ ਹੈ । ਅੰਬੂਜਾ ਨੇ ਇਕ ਹੋਰ ਆਕਸੀਜਨ ਪਲਾਂਟ ਲਗਾਉਣ ਲਈ ਸਿਧਾਂਤਕ ਤੌਰ ‘ਤੇ ਸਹਿਮਤੀ ਵੀ ਦਿੱਤੀ ਅਤੇ ਇਸ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ l

ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸ੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ, ਰੂਪਨਗਰ ਨੇ ਕਿਹਾ ਕਿ ਅੰਬੁਜਾ ਸੀਮਿੰਟ ਵੱਲੋਂ ਜ਼ਿਲ੍ਹਾ ਹਸਪਤਾਲਾਂ ਨੂੰ 1 ਪ੍ਰੈਸ਼ਰ ਸਵਿੰਗ ਐਡਰਸੋਰਪਸ਼ਨ (ਪੀਐਸਏ) ਮੈਡੀਕਲ ਆਕਸੀਜਨ ਪਲਾਂਟ ਦੇਣ ਦੀ ਸਹਿਮਤੀ ਡਾਕਟਰਾਂ ਨੂੰ ਬਹੁਤ ਜ਼ਰੂਰੀ ਰਾਹਤ ਪ੍ਰਦਾਨ ਕਰੇਗੀ ਅਤੇ ਉਹ ਲੋੜਵੰਦ ਮਰੀਜ਼ਾਂ ਨੂੰ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣਗੇ l ਉਨਾ ਕਿਹਾ ਕਿ ਅੰਬੂਜਾ ਪ੍ਰਸ਼ਾਸਨ ਵੱਲੋਂ ਇਕ ਯੂਨਿਟ ਲਗਾਉਣ ਦਾ ਆਦੇਸ਼ ਜਾਰੀ ਕੀਤਾ ਜਾ ਚੁੱਕਾ ਹੈ l ਉਨਾ ਕਿਹਾ ਕਿ ਇਸ ਯੂਨਿਟ ਤੋਂ ਆਕਸੀਜਨ ਦੀ ਸਪਲਾਈ 5 ਹਫ਼ਤਿਆਂ ਦੇ ਅੰਦਰ ਸ਼ੁਰੂ ਹੋ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਖੁਲਾਸਾ ਕੀਤਾ ਕਿ ਇਕ ਪਲਾਂਟ ਪ੍ਰਤੀ ਦਿਨ ਲਗਭਗ 50 ਆਕਸੀਜਨ ਸਿਲੰਡਰਾਂ ਦੀ ਸਪਲਾਈ ਕਰਨ ਦੀ ਸਮਰੱਥਾ ਰੱਖਦਾ ਹੈ । ਉਨ੍ਹਾਂ ਕਿਹਾ ਕਿ ਅੰਬੂਜਾ ਪ੍ਰਸ਼ਾਸਨ ਨੇ ਜ਼ਿਲਾ ਹਸਪਤਾਲਾਂ ਨੂੰ ਕੋਵਿਡ ਸਹੂਲਤਾਂ ਲਈ ਆਕਸੀਜਨ ਦੀ ਸਪਲਾਈ ਵਧਾਉਣ ਲਈ ਦੂਜੀ ਯੂਨਿਟ ਸਥਾਪਤ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਦੂਜਾ ਪਲਾਂਟ ਲਗਾਉਣ ਦਾ ਕੇਸ ਪ੍ਰਵਾਨਗੀ ਲਈ ਅੰਬੁਜਾ ਦੇ ਉੱਚ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ।