ਅੱਜ ਰੂਪਨਗਰ ਦੇ ਸਰਕਾਰੀ ਕਾਲਜ ਵਿਖੇ 13ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਅੱਜ ਰੂਪਨਗਰ ਦੇ ਸਰਕਾਰੀ ਕਾਲਜ ਵਿਖੇ 13ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ
* ਸਵੀਪ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਈ.ਆਰ.ਓ, ਬੀ.ਐਲ.ਓ ਅਤੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ
24 ਜਨਵਰੀ, ਰੂਪਨਗਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਅੱਜ 13ਵਾਂ ਰਾਸ਼ਟਰੀ ਵੋਟਰ ਦਿਵਸ ਸਰਕਾਰੀ ਕਾਲਜ, ਰੂਪਨਗਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਇਸ ਸਮਾਰੋਹ ਵਿੱਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਇਹ ਪ੍ਰੋਗਰਾਮ ਈ.ਆਰ.ਓ ਪੱਧਰ ਅਤੇ ਜ਼ਿਲ੍ਹੇ ਦੇ ਸਮੂਹ ਬੂਥਾਂ ਤੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ, ਰੂਪਨਗਰ ਨੇ ਦੱਸਿਆ ਕਿ ਇਸ ਵਾਰ ਭਾਰਤ ਚੋਣ ਕਮਿਸ਼ਨ ਵੱਲੋਂ ਰਾਸ਼ਟਰੀ ਵੋਟਰ ਦਿਵਸ ਦੀ ਥੀਮ “ਨਥਿੰਗ ਲਾਇਕ ਵੋਟਿੰਗ, ਆਈ ਵੋਟ ਫੋਰ ਸ਼ੋਅਰ” ਨਿਸਚਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਕਿ ਰਾਸ਼ਟਰੀ ਵੋਟਰ ਦਿਵਸ ਵਾਲੇ ਦਿਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਵੇਂ ਬਣੇ ਵੋਟਰਾਂ ਨੂੰ ਫੋਟੋ ਵੋਟਰ ਸ਼ਨਾਖਤੀ ਕਾਰਡ ਵੀ ਵੰਡੇ ਜਾਣਗੇ।
ਇਸ ਤੋਂ ਇਲਾਵਾ ਸਵੀਪ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਈ.ਆਰ.ਓ, ਬੀ.ਐਲ.ਓ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਵੋਟਰ ਜਾਗਰੂਕਤਾ ਸਬੰਧੀ ਸਕੂਲਾਂ/ਕਾਲਜਾਂ/ਸੰਸਥਾ ਦੇ ਵਿਦਿਆਰਥੀਆਂ ਵੱਲੋਂ ਰੰਗੋਲੀ, ਸਲਾਈ-ਕਢਾਈ ਆਦਿ ਦੇ ਮੁਕਬਾਲੇ ਕਰਵਾਏ ਜਾਣਗੇ।