ਅੱਠਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਅੱਠਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ
ਰੂਪਨਗਰ, 27 ਮਈ: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਰਜੀਤ ਵਾਲੀਆ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਸ਼੍ਰੇਣੀ ਮਈ/ਜੂਨ-2025 ਦੀਆਂ ਅਨੁਪੂਰਕ ਪਰੀਖਿਆਵਾਂ ਮਿਤੀ 29 ਮਈ 2025 ਤੋਂ 10 ਜੂਨ 2025 ਤੱਕ ਸਵੇਰੇ 11 ਵਜੇ ਤੋਂ ਬੋਰਡ ਵੱਲੋ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆ ਹਨ।
ਸ਼੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਇਨ੍ਹਾਂ ਪਰੀਖਿਆਵਾਂ ਨੂੰ ਸੁਚਾਰ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪਰੀਖਿਆਂ ਕੇਂਦਰਾਂ ਦੇ ਆਲੇ-ਦੁਆਲੇ ਭਾਰਤੀ ਨਾਗਰਿਕ ਸੁਰਕਸ਼ਾ 163 ਅਧੀਨ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ ਲਗਾਈ ਜਾਂਦੀ ਹੈ।
ਉਨ੍ਹਾਂ ਪੁਲਿਸ ਵਿਭਾਗ ਨੂੰ ਇਸ ਵਿਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਵੀ ਕਿਹਾ ਤਾਂ ਜੋ ਪਰੀਖਿਆ ਦਾ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।
ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਉਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ।