ਬੰਦ ਕਰੋ

ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ

ਪ੍ਰਕਾਸ਼ਨ ਦੀ ਮਿਤੀ : 11/02/2026
Complete ban on gathering within 100 meters of all examination centers for classes 8th, 10th and 12th

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ

ਰੂਪਨਗਰ, 11 ਫਰਵਰੀ: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਆਦਿੱਤਿਆ ਡੇਚਲਵਾਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ-2026 ਦੀਆਂ ਸਲਾਨਾ ਪਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 17 ਫਰਵਰੀ 2026 ਤੋਂ 04 ਅਪ੍ਰੈਲ 2026 ਤੱਕ ਸਵੇਰੇ 11.00 ਵਜੇ ਤੋਂ ਦੁਪਹਿਰ 2.15 ਵਜੇ ਤੱਕ ਬੋਰਡ ਵੱਲੋ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆ ਹਨ। ਇਨ੍ਹਾਂ ਪਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਭਾਰਤੀ ਨਾਗਰਿਕ ਸੁਰਕਸ਼ਾ ਐਕਟ 163 ਅਧੀਨ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ ਲਗਾਈ ਜਾਂਦੀ ਹੈ।

ਉਨ੍ਹਾਂ ਪੁਲਿਸ ਵਿਭਾਗ ਨੂੰ ਇਸ ਵਿਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਵੀ ਕਿਹਾ ਤਾਂ ਜੋ ਪਰੀਖਿਆ ਦਾ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਉਤੇ ਲਾਗੂ ਹੋਵੇਗੀ, ਜਿਨ੍ਹਾਂ ਦਾ ਪਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ। ਇਹ ਹੁਕਮ 17 ਫਰਵਰੀ 2026 ਤੋਂ 04 ਅਪ੍ਰੈਲ 2026 ਤੱਕ ਲਾਗੂ ਰਹਿਣਗੇ।