ਬੰਦ ਕਰੋ

ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪ੍ਰਕਾਸ਼ਨ ਦੀ ਮਿਤੀ : 24/01/2026
IAS Aditya Dachalwal takes charge as Deputy Commissioner of Rupnagar

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਆਈ ਏ ਐਸ ਅਦਿੱਤਿਆ ਡਚਲਵਾਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਦਾ ਮਿਲੇਗਾ ਸਰਲ ਤਰੀਕੇ ਨਾਲ ਲਾਭ

ਕਿਹਾ, ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਂਵਾਂ ਨੂੰ ਮਿਲ ਕੇ ਹੱਲ ਕਰਨਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗੀ ਮੁੱਖ ਤਰਜੀਹ

ਰੂਪਨਗਰ, 24 ਜਨਵਰੀ: 2016 ਬੈਚ ਦੇ ਆਈ.ਏ.ਐਸ ਅਫ਼ਸਰ ਸ਼੍ਰੀ ਅਦਿੱਤਿਆ ਡਚਲਵਾਲ ਨੇ ਅੱਜ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ।

ਸ਼੍ਰੀ ਅਦਿੱਤਿਆ ਡਚਲਵਾਲ ਨੇ ਅਹੁਦਾ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕਰਨਾ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ, ਸਰਕਾਰੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਕੇ ਜ਼ਿਲ੍ਹੇ ਨੂੰ ਹਰੇਕ ਖੇਤਰ ਵਿਚ ਬੁਲੰਦੀਆਂ ’ਤੇ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰ ਤੱਕ ਸਰਲ ਤਰੀਕੇ ਨਾਲ ਪੁੱਜਦਾ ਕਰਨ ਉੱਤੇ ਧਿਆਨ ਕੇਂਦਰਿਤ ਹੋਵੇਗਾ। ਇਸਦੇ ਨਾਲ ਹੀ ਸਿਹਤ, ਸਿੱਖਿਆ, ਪੀਣ ਵਾਲੇ ਪਾਣੀ, ਸਾਫ਼-ਸਫਾਈ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਉਨਾਂ ਨੂੰ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਇਸ ਉਪਰੰਤ ਉਨ੍ਹਾਂ ਇਸ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਸਰਕਾਰ ਵਲੋਂ ਚਲੀਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਸਮੀਖਿਆ ਵੀ ਕੀਤੀ।

ਡਿਪਟੀ ਕਮਿਸ਼ਨਰ ਵਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ ਰੂਪਨਗਰ ਬਲਜਿੰਦਰ ਸਿੰਘ ਢਿੱਲੋਂ, ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ ਮੋਰਿੰਡਾ ਗੁਰਦੇਵ ਸਿੰਘ ਧੰਮ, ਐਸ.ਡੀ.ਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ ਤੋਂ ਇਲਾਵਾ ਹੋਰ ਅਧਿਕਾਰੀ ਨਾਲ ਮੀਟਿੰਗ ਵੀ ਕੀਤੀ ਗਈ।