ਆਈ ਜੀ ਗੁਰਪ੍ਰੀਤ ਭੁੱਲਰ ਦੀ ਅਗਵਾਈ ਵਿਚ ਭਗਤ ਸਿੰਘ ਚੌਂਕ ਤੋਂ ਫਲੈਗ ਮਾਰਚ ਕੱਢਿਆ
ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ
ਆਈ ਜੀ ਗੁਰਪ੍ਰੀਤ ਭੁੱਲਰ ਦੀ ਅਗਵਾਈ ਵਿਚ ਭਗਤ ਸਿੰਘ ਚੌਂਕ ਤੋਂ ਫਲੈਗ ਮਾਰਚ ਕੱਢਿਆ
ਰੂਪਨਗਰ, 5 ਜੂਨ: ਜ਼ਿਲ੍ਹਾ ਰੂਪਨਗਰ ਵਿਚ ਆਈ ਜੀ ਗੁਰਪ੍ਰੀਤ ਭੁੱਲਰ ਅਤੇ ਐਸ.ਐਸ.ਪੀ. ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ ਦੀ ਅਗਵਾਈ ਵਿਚ ਸ਼ਹਿਰ ਵਿਚ ਭਗਤ ਸਿੰਘ ਚੌਂਕ ਤੋ ਮੈਨ ਬਜ਼ਾਰ ਰੋਪੜ ਵਿਚ ਫਲੈਗ ਮਾਰਚ ਕੱਢਿਆ।
ਇਸ ਮੌਕੇ ਗੱਲਬਾਤ ਕਰਦਿਆਂ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹਿਰ ਵਿਚ ਸੁਰੱਖਿਆ ਪ੍ਰਬੰਧ ਯਕੀਨੀ ਕਰਨ ਲਈ ਅੱਜ ਪੰਜਾਬ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ ਹੈ। ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ਨਾਕੇ ਲਗਾ ਕਿ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪ ਸਭ ਵਲੋਂ ਆਪਣੀ ਡਿਊਟੀ ਨੂੰ ਇਮਾਨਦਾਰੀ ਅਤੇ ਜਿੰਮੇਵਾਰੀ ਨਾਲ ਨਿਭਾਇਆ ਜਾਵੇ ਤਾਂ ਜੋ ਹਰ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਾ ਛੱਡੀ ਜਾਵੇ।
ਉਨ੍ਹਾਂ ਕਿਹਾ ਕਿ ਪੁਲਸ ਅਫ਼ਸਰਾਂ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਤਨਦੇਹੀ ਨਾਲ ਦਿਨ ਰਾਤ ਡਿਊਟੀ ਨਿਭਾਈ ਜਾ ਰਹੀ ਹੈ ਤਾਂ ਜੋ ਕੋਈ ਸ਼ਰਾਰਤੀ ਅਨਸਰ ਅਮਨ-ਸ਼ਾਂਤੀ ਨੂੰ ਭੰਗ ਨਾ ਕਰ ਸਕੇ। ਅਪਰਾਧਿਕ ਪਿਛੋਕੜ ਵਾਲੇ ਅਨਸਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਉਤੇ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ-ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ।
ਫਲੈਗ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਆਈ ਜੀ ਨੇ ਮੌਜੂਦ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਪ੍ਰਦਾਨ ਕਰਨਾ ਤੁਹਾਡੀ ਪਹਿਲੀ ਜ਼ਿੰਮੇਵਾਰੀ ਹੈ ਜਿਸ ਲਈ ਜਰੂਰੀ ਹੈ ਆਪ ਸਭ ਦਾ ਆਮ ਲੋਕਾਂ ਨਾਲ ਪੂਰੀ ਤਰਾਂ ਹਾਂ ਪੱਖੀ ਰਾਬਤਾ ਕਾਇਮ ਰੱਖਿਆ ਜਾਵੇ ਤੇ ਲੋਕਾਂ ਦੇ ਹਰ ਸ਼ਿਕਾਇਤ ਨੂੰ ਪਹਿਲ ਦੇ ਅਧਾਰ ਉਤੇ ਹੱਲ ਕੀਤਾ ਜਾਵੇ
ਇਸ ਮੌਕੇ ਐਸ.ਪੀ ਸ ਰਾਜਪਾਲ ਸਿੰਘ ਹੁੰਦਲ, ਡੀ.ਐਸ.ਪੀ ਸ. ਤਰਲੋਚਨ ਸਿੰਘ ਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।