ਬੰਦ ਕਰੋ

ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਰੂਪਨਗਰ ਪੁਲਿਸ ਤੇ ਪੈਰਾਮਿਲਟਰੀ ਫੋਰਸ ਨੇ ਫਲੈਗ ਮਾਰਚ ਕੱਢਿਆ

ਪ੍ਰਕਾਸ਼ਨ ਦੀ ਮਿਤੀ : 09/03/2024
In view of the upcoming Lok Sabha elections-2024, Rupnagar police and paramilitary force took out a flag march

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਰੂਪਨਗਰ ਪੁਲਿਸ ਤੇ ਪੈਰਾਮਿਲਟਰੀ ਫੋਰਸ ਨੇ ਫਲੈਗ ਮਾਰਚ ਕੱਢਿਆ

ਰੂਪਨਗਰ, 9 ਮਾਰਚ: ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨਸ਼ਾਂਤੀ ਨੂੰ ਬਰਕਰਾਰ ਰੱਖਣ ਅਤੇ ਨਿਰਪੱਖ ਚੋਣਾਂ ਦੇ ਮੰਤਵ ਨਾਲ ਐੱਸ.ਐੱਸ.ਪੀ ਗੁਲਣੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸ.ਪੀ ਹੈਡਕਵਾਟਰ ਸ. ਰਾਜਪਾਲ ਸਿੰਘ ਹੁੰਦਲ ਦੀ ਅਗਵਾਈ ਵਿੱਚ ਰੂਪਨਗਰ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਨੇ ਸ਼ਹਿਰ ਵਿਚ ਬੇਲਾ ਚੌਂਕ ਤੋਂ ਫਲੈਗ ਮਾਰਚ ਕੱਢਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ.ਪੀ ਹੈਡਕਵਾਟਰ ਸ. ਰਾਜਪਾਲ ਸਿੰਘ ਹੁੰਦਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੈਰਾਮਿਲਟਰੀ ਫੋਰਸਜ਼ ਅਤੇ ਸਥਾਨਕ ਪੁਲਿਸ ਫੋਰਸ ਨਾਲ ਸੰਯੁਕਤ ਰੂਪ ਵਿੱਚ ਫਲੈਗ ਮਾਰਚ ਕੱਢੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਅਮਨ ਕਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾਵੇ ਅਤੇ ਸ਼ਰਾਰਤੀ ਅਨਸਰਾਂ ਉਤੇ ਨਕੇਲ ਕੱਸਕੇ ਚੋਣ ਪ੍ਰਕਿਰਿਆ ਨੂੰ ਸ਼ਾਂਤੀਮਈ ਢੰਗ ਨਾਲ ਨੇਪੜੇ ਚਾੜਿਆ ਜਾਵੇ।

ਉਨ੍ਹਾਂ ਦੱਸਿਆ ਕਿ ਸੁਰੱਖਿਆ ਸਬੰਧੀ ਇੰਤਜਾਮ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸੰਵੇਦਨਸ਼ੀਲ ਤੇ ਨਾਜ਼ੁਕ ਥਾਵਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਡੀ.ਐਸ.ਪੀ ਦੀਪਇੰਦਰ ਕੌਰ ਗਿੱਲ, ਕਮਾਂਡਰ ਦਵਿੰਦਰ ਕੁਮਾਰ, ਐਸ.ਐੱਚ.ਓ ਯੋਗੇਸ਼ ਕੁਮਾਰ, ਸਬ ਇੰਸਪੈਕਟਰ ਕੁਲਵੰਤ ਸਿੰਘ ਅਤੇ ਪੁਲਿਸ ਤੇ ਪੈਰਾ ਮਿਲਟਰੀ ਦੀਆਂ ਟੁਕੜੀਆਂ ਹਾਜ਼ਰ ਸਨ।