• ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਆਜ਼ਾਦੀ ਦਿਵਸ ਨੂੰ ਉੱਚੇਚੇ ਢੰਗ ਨਾਲ ਮਨਾਉਣ ਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ ਐਸ.ਐਸ.ਪੀ ਰੂਪਨਗਰ ਵਲੋਂ ਫਲੈਗ ਮਾਰਚ ਕੱਢਿਆ

ਪ੍ਰਕਾਸ਼ਨ ਦੀ ਮਿਤੀ : 13/08/2025
SSP Rupnagar took out a flag march to celebrate Independence Day in a grand manner and ensure security arrangements.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਆਜ਼ਾਦੀ ਦਿਵਸ ਨੂੰ ਉੱਚੇਚੇ ਢੰਗ ਨਾਲ ਮਨਾਉਣ ਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ ਐਸ.ਐਸ.ਪੀ ਰੂਪਨਗਰ ਵਲੋਂ ਫਲੈਗ ਮਾਰਚ ਕੱਢਿਆ

ਰੂਪਨਗਰ, 13 ਅਗਸਤ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਤਹਿਤ ਆਜ਼ਾਦੀ ਦਿਵਸ ਨੂੰ ਸਮਰਪਿਤ ਹੋਣ ਵਾਲੇ ਪੂਰੇ ਸੂਬੇ ਵਿਚ ਆਜ਼ਾਦੀ ਸਮਾਗਮ ਨੂੰ ਉੱਚੇਚੇ ਢੰਗ ਨਾਲ ਮਨਾਉਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਅਤੇ ਰੂਪਨਗਰ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਸ਼ਹੀਦ ਭਗਤ ਸਿੰਘ ਚੌਂਕ ਤੋਂ ਫਲੈਗ ਮਾਰਚ ਕੱਢਿਆ ਗਿਆ।

ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧ ਯਕੀਨੀ ਕਰਨ ਲਈ ਅੱਜ ਪੰਜਾਬ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ ਹੈ। ਇਸ ਫਲੈਗ ਮਾਰਚ ਦਾ ਮੁੱਖ ਮੰਤਵ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ, ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤ ਨਕੇਲ ਕੱਸਣ ਅਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ।

ਉਨ੍ਹਾਂ ਕਿਹਾ ਕਿ ਇਸ ਮਕਸਦ ਤਹਿਤ ਸ਼ਹਿਰ ਦੀਆਂ ਵੱਖ-ਵੱਖ ਸਰ੍ਹਾਵਾਂ, ਹੋਟਲਾਂ ਅਤੇ ਢਾਬਿਆਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਖਾਸ ਨਜ਼ਰ ਵੀ ਰੱਖੀ ਜਾ ਰਹੀ ਹੈ ਤਾਂ ਜੋ ਉਹ ਕਿਸੇ ਵੀ ਤਰ੍ਹਾਂ ਦੇ ਮਾਹੌਲ ਖਰਾਬ ਨਾ ਕਰਨ ਕੋਈ ਭੜਕਾਊ ਗਤੀਵਿਧੀ ਨੂੰ ਅੰਜਾਮ ਨਾ ਦੇ ਸਕਣ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਨੂੰ ਕੋਈ ਜਾਂ ਕਿਸੇ ਵੀ ਤਰ੍ਹਾਂ ਦਾ ਸ਼ੱਕੀ ਕਿਸਮ ਦੀ ਚੀਜ ਜਾਂ ਵਿਅਕਤੀ ਮਿਲਦਾ ਹੈ ਤਾਂ ਤੁਸੀਂ ਤੁਰੰਤ 112 ਉਤੇ ਸੰਪਰਕ ਇਸ ਦੀ ਸੂਚਨਾ ਦੇ ਸਕਦੇ ਹੋ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਦੇਣ ਵਾਲੇ ਦੀ ਸੂਚਨਾ ਗੁਪਤ ਰੱਖੀ ਜਾਵੇਗੀ।

ਇਸ ਮੌਕੇ ਐਸ.ਪੀ. ਅਰਵਿੰਦ ਮੀਨਾ, ਡੀ.ਐਸ.ਪੀ. ਰਾਜਪਾਲ ਸਿੰਘ ਗਿੱਲ, ਡੀ.ਐਸ.ਪੀ. ਕੁਲਭੂਸ਼ਨ, ਐਸਐੱਚਓ ਸਿਟੀ ਪਵਨ ਚੌਧਰੀ, ਐਸਐੱਚਓ ਸੰਨੀ ਖੰਨਾ ਤੋਂ ਇਲਾਵਾ ਪੁਲੀਸ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।