ਆਜ਼ਾਦੀ ਦਿਵਸ ਮੌਕੇ ਏ.ਡੀ.ਜੀ.ਪੀ ਐਸ.ਟੀ.ਐਫ ਰਾਜੇਸ਼ ਕੁਮਾਰ ਜੈਸਵਾਲ ਨੇ ਜ਼ਿਲ੍ਹੇ ਦੇ ਸੁਰੱਖਿਆ ਪ੍ਰਬੰਧ ਦਾ ਜਾਇਜ਼ਾ ਲਿਆ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਆਜ਼ਾਦੀ ਦਿਵਸ ਮੌਕੇ ਏ.ਡੀ.ਜੀ.ਪੀ ਐਸ.ਟੀ.ਐਫ ਰਾਜੇਸ਼ ਕੁਮਾਰ ਜੈਸਵਾਲ ਨੇ ਜ਼ਿਲ੍ਹੇ ਦੇ ਸੁਰੱਖਿਆ ਪ੍ਰਬੰਧ ਦਾ ਜਾਇਜ਼ਾ ਲਿਆ
ਰੂਪਨਗਰ, 14 ਅਗਸਤ: ਰੂਪਨਗਰ ਜ਼ਿਲ੍ਹੇ ਵਿੱਚ ਆਜ਼ਾਦੀ ਦੇ 77ਵੇਂ ਸਮਾਰੋਹ ਨੂੰ ਸਚੁੱਜੇ ਢੰਗ ਨਾਲ ਮਨਾਉਣ ਲਈ ਅਤੇ ਜ਼ਿਲ੍ਹੇ ਵਿਚ ਕੀਤੇ ਗਏ ਸੁਰੱਖਿਆ ਪ੍ਰਬੰਧ ਦਾ ਜ਼ਾਇਜਾ ਲੈਣ ਲਈ ਏ.ਡੀ.ਜੀ.ਪੀ (ਐਸ.ਟੀ.ਐਫ) ਰਾਜੇਸ਼ ਕੁਮਾਰ ਜੈਸਵਾਲ ਵਲੋਂ ਜ਼ਿਲ੍ਹਾ ਰੂਪਨਗਰ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਆਜ਼ਾਦੀ ਦਿਹਾੜੇ ਦੇ ਦਿਨ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹੇ ਚ ਸਮੂਹ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਹਦਾਇਤਾਂ ਕੀਤੀਆਂ ਕੀ ਓਹ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਆਜ਼ਾਦੀ ਦੇ ਸੁਭ ਮੌਕੇ ਕਿਸੇ ਵੀ ਤਰ੍ਹਾਂ ਦਾ ਵਿਘਨ ਨਾ ਪਵੇ।
ਐਸ.ਐਸ.ਪੀ ਸ਼੍ਰੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆ ਜ਼ਿਲ੍ਹੇ ਵਿੱਚ ਸੁਰੱਖਿਆ ਸਬੰਧੀ ਇੰਤਜਾਮ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ, ਇਸੇ ਤਰ੍ਹਾਂ ਬੱਸ ਸਟੈਂਡ, ਹੋਟਲਾਂ, ਢਾਬਿਆਂ ਅਤੇ ਰੇਲਵੇ ਸਟੇਸ਼ਨ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸੰਵੇਦਨਸ਼ੀਲ ਤੇ ਨਾਜ਼ੁਕ ਥਾਵਾਂਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਐੱਸ.ਪੀ ਹੈਡਕੁਆਟਰ ਰਾਜਪਾਲ ਸਿੰਘ ਹੁੰਦਲ, ਐੱਸ.ਪੀ ਇਨਵੇਸਟੀਗੇਸ਼ਨ ਡਾ. ਨਵਨੀਤ ਮਾਹਲ, ਐੱਸ.ਪੀ ਤਰੁਣ ਰਤਨ, ਡੀ.ਐਸ.ਪੀ ਤਿਰਲੋਚਨ ਸਿੰਘ, ਡੀ.ਐੱਸ.ਪੀ ਗੁਰਮੀਤ ਸਿੰਘ ਅਤੇ ਹੋਰ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਕਰਮਚਾਰੀ ਹਾਜ਼ਰ ਸਨ।