ਬੰਦ ਕਰੋ

ਆਪ ਦੀ ਸਰਕਾਰ, ਆਪ ਦੇ ਦੁਆਰ” ਕੈਂਪਾਂ ਦਾ ਮੰਤਵ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ਤੇ ਹੱਲ ਕਰਨਾ – ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 12/02/2024
Aap di Sarkar Aap de Dwar The aim of the camps is to listen to people's problems and solve them on the spot - Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

“ਆਪ ਦੀ ਸਰਕਾਰ, ਆਪ ਦੇ ਦੁਆਰ” ਕੈਂਪਾਂ ਦਾ ਮੰਤਵ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ਤੇ ਹੱਲ ਕਰਨਾ – ਡਿਪਟੀ ਕਮਿਸ਼ਨਰ

ਪਿੰਡ ਮਨਸਾਲੀ ਵਿਖੇ ਲਗਾਏ ਗਏ ਕੈਂਪ ਦਾ ਲਿਆ ਜਾਇਜ਼ਾ

ਲੋਕ ਸੁਵਿਧਾ ਕੈਂਪ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਤ

ਰੂਪਨਗਰ, 12 ਫਰਵਰੀ: “ਆਪ ਦੀ ਸਰਕਾਰ, ਆਪ ਦੇ ਦੁਆਰ” ਕੈਂਪਾਂ ਦਾ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋਂ ਛੱਤ ਥੱਲੇ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ ਹੈ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕਰਨਾ ਹੈ। ਇਹ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ “ਆਪ ਦੀ ਸਰਕਾਰ, ਆਪ ਦੇ ਦੁਆਰ” ਸਕੀਮ ਤਹਿਤ ਪਿੰਡ ਮਨਸਾਲੀ ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਂਦਿਆਂ ਕਿਹਾ।

ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਣ ਲਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਲਈ ਇਹ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਆਉਣ ਦੀ ਬਜਾਏ ਸਰਕਾਰ ਖੁਦ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾ ਦਾ ਮੌਕੇ ਤੇ ਹੀ ਹੱਲ ਕਰੇ।

ਡਿਪਟੀ ਕਮਿਸ਼ਨਰ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਜਿੱਥੇ ਕੈਂਪ ਦਾ ਜਾਇਜ਼ਾ ਲਿਆ ਉੱਥੇ ਹੀ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਭਰੋਸਾ ਵੀ ਦਿੱਤਾ। ਉਨ੍ਹਾਂ ਕੈਂਪ ਵਿਚ ਹਾਜਰ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਰਕਾਰੀ ਕੰਮਾਂ ਸਬੰਧੀ ਪ੍ਰਾਪਤ ਦਰਖਾਸਤਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਆਦੇਸ਼ ਦਿੱਤੇ ਅਤੇ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਦੀ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਹਦਾਇਤ ਵੀ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿਚ ਜਰੂਰ ਸਾਮਿਲ ਹੋਣ ਅਤੇ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਅਤੇ ਆਪਣੀਆ ਸਮੱਸਿਆਵਾ ਤੇ ਮੁਸ਼ਕਿਲਾ ਮੌਕੇ ਤੇ ਹੀ ਹਾਜਰ ਅਧਿਕਾਰੀਆ ਤੋ ਹੱਲ ਕਰਵਾਉਣ।

ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਅਮਰਿੰਦਰ ਸਿੰਘ ਚੌਹਾਨ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਕਰਨ ਮਹਿਤਾ ਅਤੇ ਹੋਰ ਉੱਚ ਅਧਿਕਾਰੀ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।