ਆਬਕਾਰੀ ਅਤੇ ਕਰ ਵਿਭਾਗ ਨੇ ਜੀ.ਐਸ.ਟੀ ਰਜਿਸਟ੍ਰੇਸ਼ਨ ਅਤੇ ਮਾਲੀਆ ਵਧਾਉਣ ਲਈ ਕੀਤਾ ਪ੍ਰੇਰਿਤ
ਪ੍ਰਕਾਸ਼ਨ ਦੀ ਮਿਤੀ : 03/02/2025

ਦਫਤਰ ਜ਼ਿਲ੍ਹਾ ਲੋਕ ਸੰਪਕਰ, ਰੂਪਨਗਰ
ਆਬਕਾਰੀ ਅਤੇ ਕਰ ਵਿਭਾਗ ਨੇ ਜੀ.ਐਸ.ਟੀ ਰਜਿਸਟ੍ਰੇਸ਼ਨ ਅਤੇ ਮਾਲੀਆ ਵਧਾਉਣ ਲਈ ਕੀਤਾ ਪ੍ਰੇਰਿਤ
ਰੂਪਨਗਰ, 3 ਫਰਵਰੀ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਐਸੋਸੀਏਸ਼ਨ ਪ੍ਰਧਾਨਾਂ ਅਤੇ ਜ਼ਿਲ੍ਹਾ ਟੈਕਸੇਸ਼ਨ ਬਾਰ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿਚ ਉਨ੍ਹਾਂ ਨੂੰ ਵਸਤੂ ਅਤੇ ਸੇਵਾਵਾਂ ਟੈਕਸ (ਜੀ.ਐਸ.ਟੀ.) ਐਕਟ, 2017 ਤਹਿਤ ਰਜਿਸਟਰੇਸ਼ਨ ਦੀ ਮਹੱਤਤਾ ਅਤੇ 10 ਜਨਵਰੀ, 2024 ਤੋਂ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਰਜਿਸਟ੍ਰੇਸ਼ਨ ਅਤੇ ਸਰਵੇਖਣ ਮੁਹਿੰਮ ਬਾਰੇ ਜਾਗਰੂਕ ਕੀਤਾ ਗਿਆ।
ਗੈਰ-ਰਜਿਸਟਰਡ ਕਾਰੋਬਾਰਾਂ ਨੂੰ ਜੀਐਸਟੀ ਅਧੀਨ ਰਜਿਸਟਰਡ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨਾਂ ਨੂੰ ਪੀ.ਐਸ.ਡੀ.ਟੀ. ਟੈਕਸ ਅਤੇ ਰੇਂਟ ਉਤੇ ਰੀ.ਐਸ.ਐਮ ਤਹਿਤ ਲਾਗੂ ਜੀ.ਐਸ.ਟੀ ਟੈਕਸ ਬਾਰੇ ਵੀ ਜਾਣੂ ਕਰਵਾਇਆ ਗਿਆ।