ਆਬਕਾਰੀ ਵਿਭਾਗ ਰੂਪਨਗਰ ਤੇ ਜਿਲ੍ਹਾ ਬਿਲਾਸਪੁਰ ਹਿਮਾਚਲ ਪ੍ਰਦੇਸ਼ ਦੇ ਸਾਂਝੇ ਸਰਚ ਅਭਿਆਨ ਦੌਰਾਨ 18000 ਲੀਟਰ ਲਾਹਣ ਤੇ 10 ਚੱਲਦੀਆਂ ਭੱਠੀਆਂ ਵੀ ਬਰਾਮਦ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਆਬਕਾਰੀ ਵਿਭਾਗ ਰੂਪਨਗਰ ਤੇ ਜਿਲ੍ਹਾ ਬਿਲਾਸਪੁਰ ਹਿਮਾਚਲ ਪ੍ਰਦੇਸ਼ ਦੇ ਸਾਂਝੇ ਸਰਚ ਅਭਿਆਨ ਦੌਰਾਨ 18000 ਲੀਟਰ ਲਾਹਣ ਤੇ 10 ਚੱਲਦੀਆਂ ਭੱਠੀਆਂ ਵੀ ਬਰਾਮਦ
ਰੂਪਨਗਰ, 1 ਅਪ੍ਰੈਲ: ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਪ੍ਰੀਤੀ ਯਾਦਵ ਦੇ ਸਖਤ ਦਿਸ਼ਾ ਨਿਰਦੇਸ਼ਾਂ ਅਧੀਨ ਸਹਾਇਕ ਕਮਿਸ਼ਨਰ ਆਬਕਾਰੀ ਰੂਪਨਗਰ ਰੇਂਜ, ਅਸ਼ੋਕ ਚਲਹੋਤਰਾ ਅਤੇ ਉਪ ਆਬਕਾਰੀ ਤੇ ਕਰ ਕਮਿਸ਼ਨਰ ਬਿਲਾਸਪੁਰ ਸ਼ਿਲਪਾ ਕਪਿਲ ਵੱਲੋਂ ਆਪਸੀ ਤਾਲਮੇਲ ਨਾਲ ਜਿਲ੍ਹਾ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਦੇ ਪਿੰਡ ਦਬਟ, ਪਿੰਡ ਮਜਾਰੀ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਇੱਕ ਸਾਂਝਾ ਸਰਚ ਅਭਿਆਨ ਕੀਤਾ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਅਸ਼ੋਕ ਚਲਹੋਤਰਾ ਨੇ ਦੱਸਿਆ ਕਿ ਸਾਂਝਾ ਸਰਚ ਓਪਰੇਸ਼ਨ ਸਵੇਰੇ 4:00 ਵਜੇ ਤੋਂ ਸ਼ੁਰੂ ਹੋ ਕੇ ਕਰੀਬ 8 ਘੰਟੇ ਚੱਲਿਆ। ਇਸ ਅਭਿਆਨ ਦੌਰਾਨ ਨਜਾਇਜ ਸ਼ਰਾਬ ਦੇ ਕਾਰੋਬਾਰ ਉੱਤੇ ਚੋਟ ਕਰਦਿਆਂ ਵਿਭਾਗ ਨੇ 18000 ਲੀਟਰ ਲਾਹਣ ਬਰਾਮਦ ਕੀਤੀ। ਜਿਸਨੂੰ ਕਿ ਮੌਕੇ ਉਤੇ ਹੀ ਨਸ਼ਟ ਕੀਤਾ ਗਿਆ। ਇਸ ਤੋਂ ਇਲਾਵਾ 10 ਚੱਲਦੀਆਂ ਭੱਠੀਆਂ ਵੀ ਬਰਾਮਦ ਹੋਈਆਂ ਅਤੇ ਉਨ੍ਹਾਂ ਚਲਦੀਆਂ ਭੱਠੀਆਂ ਨੂੰ ਵੀ ਤੁਰੰਤ ਨਸ਼ਟ ਕੀਤਾ ਗਿਆ।
ਇਸ ਟੀਮ ਵਿੱਚ ਆਬਕਾਰੀ ਵਿਭਾਗ ਰੋਪੜ ਦੇ ਆਬਕਾਰੀ ਨਿਰੀਖਕ ਸਰਕਲ ਨੰਗਲ ਸ੍ਰੀ ਲਖਮੀਰ ਚੰਦ ਅਤੇ ਆਬਕਾਰੀ ਨਿਰੀਖਕ ਸਰਕਲ ਰੋਪੜ ਸ੍ਰੀ ਜ਼ੋਰਾਵਰ ਸਿੰਘ, ਜਿਲ੍ਹਾ ਬਿਲਾਸਪੁਰ ਵੱਲੋਂ ਸ੍ਰੀ ਅਨੁਰਾਗ ਗਰਗ (ਈ.ਟੀ.ਓ) ਅਤੇ ਸ੍ਰੀ ਰਾਜੀਵ ਕੁਮਾਰ ਸਮੇਤ ਆਬਕਾਰੀ ਪੁਲਿਸ ਸ਼ਾਮਿਲ ਸਨ।