ਆਮ ਲੋਕਾਂ ਦੇ ਅਦਾਲਤਾਂ ਵਿਚ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਜ਼ਿਲ੍ਹਾ ਰੂਪਨਗਰ ਵਿਖੇ ਲਗਾਈ ਗਈ ਕੌਮੀ ਲੋਕ ਅਦਾਲਤ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਆਮ ਲੋਕਾਂ ਦੇ ਅਦਾਲਤਾਂ ਵਿਚ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਜ਼ਿਲ੍ਹਾ ਰੂਪਨਗਰ ਵਿਖੇ ਲਗਾਈ ਗਈ ਕੌਮੀ ਲੋਕ ਅਦਾਲਤ
ਰੂਪਨਗਰ, 13 ਮਈ: ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸ਼ਾਮ ਲਾਲ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੇ ਸੀ.ਜੇ.ਐਮ.-ਕਮ-ਸਕੱਤਰ ਹਿਮਾਂਸ਼ੀ ਗਲਹੋਤਰਾ ਵਲੋਂ ਲੋਕ ਅਦਾਲਤਾਂ ਦਾ ਦੌਰਾ ਕੀਤਾ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸ਼ਾਮ ਲਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਦਾਲਤਾਂ ਰੂਪਨਗਰ ਵਿਚ 6 ਬੈਂਚ ਜਿਸ ਵਿਚ 1 ਰੇਵਨੂਏ ਦੀ ਅਦਾਲਤ, ਨੰਗਲ ਵਿਖੇ 1 ਬੈਂਚ ਤੇ ਇਕ ਰੇਵਨੂਏ ਦਾ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ 1 ਬੈਂਚ ਤੇ 1 ਰੇਵਨੂਏ ਦੀ ਅਦਾਲਤ ਵਜੋਂ ਲਗਾਏ ਗਏ ਹਨ। ਜਿਸ ਤਹਿਤ ਚੱਲ ਰਹੇ 3756 ਕੇਸਾਂ ਵਿੱਚੋਂ 2500 ਮਾਮਲੇ ਨਿਪਟ ਜਾਣ ਦੀ ਉਮੀਦ ਹੈ।
ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਧਨ(ਪੈਸੇ) ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਹਨਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਕੌਮੀ ਲੋਕ ਅਦਾਲਤ ਵਿੱਚ ਫ਼ੈਸਲੇ ਲਈ ਸ਼ਾਮਲ ਕੀਤੇ ਜਾਂਦੇ ਹਨ।
ਕੌਮੀ ਲੋਕ-ਅਦਾਲਤਾਂ ਦੇ ਫ਼ਾਇਦੇ ਦੱਸਿਆ ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਛੇਤੀ ਤੇ ਨਿਆਂ ਮਿਲਦਾ ਹੈ, ਇਸ ਦੇ ਫ਼ੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸ ਦੇ ਫ਼ੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ, ਇਸ ਵਿੱਚ ਫ਼ੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ, ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ, ਇਸ ਦੇ ਫ਼ੈਸਲੇ ਅੰਤਿਮ ਹੁੰਦੇ ਹਨ।