ਇਨਰ ਵੀਲ ਕਲੱਬ ਦੀ ਪ੍ਰਧਾਨ ਨੇ ਪੁੱਤਰ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਟੀ.ਬੀ ਕਲੀਨਿਕ ਵਿਖੇ ਠੰਡੇ ਪਾਣੀ ਵਾਲਾ ਵਾਟਰ ਕੂਲਰ ਭੇਂਟ ਕੀਤਾ

ਇਨਰ ਵੀਲ ਕਲੱਬ ਦੀ ਪ੍ਰਧਾਨ ਨੇ ਪੁੱਤਰ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਟੀ.ਬੀ ਕਲੀਨਿਕ ਵਿਖੇ ਠੰਡੇ ਪਾਣੀ ਵਾਲਾ ਵਾਟਰ ਕੂਲਰ ਭੇਂਟ ਕੀਤਾ
ਰੂਪਨਗਰ, 19 ਫਰਵਰੀ: ਅੱਜ ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਇਨਰ ਵੀਲ ਕਲੱਬ ਰੂਪਨਗਰ ਦੀ ਪ੍ਰਧਾਨ ਮਨਦੀਪ ਕੌਰ ਵੱਲੋਂ ਆਪਣੇ ਪੁੱਤਰ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਟੀ.ਬੀ ਕਲੀਨਿਕ ਰੂਪਨਗਰ ਵਿਖੇ ਠੰਡੇ ਪਾਣੀ ਵਾਲਾ ਵਾਟਰ ਕੂਲਰ ਭੇਂਟ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਇਸ ਕਲੱਬ ਵੱਲੋਂ ਹਮੇਸ਼ਾ ਹੀ ਉਨ੍ਹਾਂ ਨੂੰ ਸਿਹਤ ਮਹਿਕਮੇ ਨੂੰ ਸਹਿਯੋਗ ਦਿੱਤਾ ਜਾਂਦਾ ਹੈ। ਇਸ ਕਲੱਬ ਵੱਲੋਂ ਟੀਬੀ ਦੇ ਮਰੀਜ਼ਾਂ ਅਤੇ ਹੋਰ ਮਰੀਜ਼ਾਂ ਨੂੰ ਰਾਸ਼ਨ ਕਿੱਟਾਂ ਦਾ ਸਹਿਯੋਗ ਵੀ ਦਿੱਤਾ ਜਾਂਦਾ ਅਤੇ ਇਨ੍ਹਾਂ ਦਾ ਜੋ ਸਕੂਲ ਹੈ ਉਸ ਸਕੂਲ ਵਿੱਚ ਵੀ ਸਿਹਤ ਵਿਭਾਗ ਦੀਆਂ ਜਾਗਰੂਕਤਾ ਵਿਧੀਆਂ ਕਰਕੇ ਬੱਚਿਆਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ।
ਇਸ ਮੌਕੇ ਡਾ. ਕਮਲ ਚੌਧਰੀ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡੌਲੀ ਸਿੰਗਲਾ, ਇੰਦਰਜੀਤ ਸਿੰਘ, ਰਜਨੀ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।