ਏਐੱਸਆਈ ਸ. ਜਸਵੀਰ ਸਿੰਘ ਦਾ ਰੋਟਰੀ ਕਲੱਬ ਵੱਲੋਂ ਕੀਤਾ ਗਿਆ ਸਨਮਾਨ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਏਐੱਸਆਈ ਸ. ਜਸਵੀਰ ਸਿੰਘ ਦਾ ਰੋਟਰੀ ਕਲੱਬ ਵੱਲੋਂ ਕੀਤਾ ਗਿਆ ਸਨਮਾਨ
ਰੂਪਨਗਰ, 04 ਮਈ: ਏਐੱਸਆਈ ਸ. ਜਸਵੀਰ ਸਿੰਘ (ਪੀਐੱਸਓ, ਡਿਪਟੀ ਕਮਿਸ਼ਨਰ ਰੂਪਨਗਰ) ਨੂੰ ਉਨ੍ਹਾਂ ਦੀ ਮਿਸਾਲੀ ਸੇਵਾ, ਇਮਾਨਦਾਰੀ ਅਤੇ ਸਮਰਪਣ ਭਾਵਨਾ ਲਈ ਰੋਟਰੀ ਕਲੱਬ ਰੂਪਨਗਰ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਰੋਟਰੀ ਕਲੱਬ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪਹੁੰਚੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਤੇ ਵਧੀਕ ਡਿਪਟੀ ਕਮਿਸ਼ਨਰ ਮਿਸ ਚੰਦਰਜਯੋਤੀ ਸਿੰਘ ਵੱਲੋਂ ਭੇਂਟ ਕੀਤਾ ਗਿਆ।
ਰੋਟਰੀ ਕਲੱਬ ਦੇ ਨੁਮਾਇੰਦੇ ਡਾ. ਆਰਐੱਸ ਪਰਮਾਰ ਅਤੇ ਮੈਂਬਰਾਂ ਵੱਲੋਂ ਕਿਹਾ ਗਿਆ ਕਿ ਸ. ਜਸਵੀਰ ਸਿੰਘ ਇੱਕ ਮਿਹਨਤੀ ਪੁਲਿਸ ਅਧਿਕਾਰੀ ਹਨ| ਉਹ ਆਪਣੀਆਂ ਸਰਕਾਰੀ ਡਿਊਟੀਆਂ ਦੇ ਨਾਲ-ਨਾਲ ਵਾਧੂ ਜ਼ਿੰਮੇਵਾਰੀਆਂ ਨੂੰ ਵੀ ਬੜੀ ਲਗਨ ਅਤੇ ਜ਼ਿੰਮੇਵਾਰੀ ਨਾਲ ਨਿਭਾਉਂਦੇ ਹੋਏ ਸਾਥੀ ਕਰਮਚੀਆਂ ਲਈ ਪ੍ਰੇਰਣਾ ਸਰੋਤ ਬਣੇ ਹੋਏ ਹਨ।
ਉਨ੍ਹਾਂ ਦੀਆਂ ਵਿਸ਼ੇਸ਼ ਪ੍ਰਾਪਤੀਆਂ ਵਿੱਚ ਡੀਆਈਜੀ ਪੰਜਾਬ ਵੱਲੋਂ ਪ੍ਰਸ਼ੰਸਾ ਪੱਤਰ, ਰੂਪਨਗਰ ਦੇ ਵੱਖ-ਵੱਖ ਸੀਨੀਅਰ ਪੁਲਿਸ ਸੁਪਰਡੈਂਟਾਂ ਵੱਲੋਂ ਸੱਤ ਵਾਰ ਸਨਮਾਨ ਅਤੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਵੱਲੋਂ ਵੀ ਸੱਤ ਪ੍ਰਸ਼ੰਸਾ ਪੱਤਰ ਸ਼ਾਮਲ ਹਨ।
ਸ. ਜਸਵੀਰ ਸਿੰਘ ਵੱਲੋਂ ਕੀਤੇ ਗਏ ਰਿਕਾਰਡ 84 ਵਾਰ ਖੂਨਦਾਨ ਲਈ ਸਾਲ 2025 ਵਿੱਚ ਪੰਜਾਬ ਦੇ ਮਾਨਯੋਗ ਰਾਜਪਾਲ ਪੰਜਾਬ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਪੁਰਸਕਾਰ ਨਾਲ ਨਵਾਜਿਆ ਗਿਆ।
ਇਸ ਮੌਕੇ ਕਲੱਬ ਦੇ ਅਹੁਦੇਦਾਰ ਅਤੇ ਮੈਂਬਰ ਵੀ ਹਾਜ਼ਰ ਸਨ।