ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਅੱਜ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਅੱਜ
ਰੂਪਨਗਰ, 13 ਅਕਤੂਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 14 ਅਕਤੂਬਰ 2025 ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਪੇਟੀਐਮ ਕੰਪਨੀ ਵੱਲੋਂ ਫੀਲਡ ਸੇਲਜ਼ ਐਗਜ਼ੀਕਿਊਟਿਵ ਲਈ 30 ਅਸਾਮੀਆਂ ਲਈ ਦਸਵੀਂ ਤੋਂ ਗ੍ਰੈਜੂਏਟ ਪਾਸ 18 ਤੋਂ 35 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 21000 ਰੁਪਏ ਪ੍ਰਤੀ ਮਹੀਨਾ ਤਨਖਾਹ + ਪ੍ਰੋਤਸਾਹਨ ਮਿਲੇਗਾ। ਇਸ ਅਸਾਮੀ ਲਈ ਕੋਈ ਵੀ ਤਜਰਬੇਕਾਰ ਜਾਂ ਫਰੈਸ਼ਰ ਇੰਟਰਵਿਊ ਦੇ ਸਕਦਾ ਹੈ। ਸੀਨੀਅਰ ਫੀਲਡ ਸੇਲਜ਼ ਐਗਜ਼ੀਕਿਊਟਿਵ ਦੀਆਂ 20 ਅਸਾਮੀਆਂ ਲਈ ਸਬੰਧਤ ਖੇਤਰ ਵਿੱਚ 1 ਸਾਲ ਦੇ ਤਜ਼ਰਬੇ ਵਾਲੇ 18 ਤੋਂ 45 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 26000 ਰੁਪਏ ਪ੍ਰਤੀ ਮਹੀਨਾ ਤਨਖਾਹ + ਪ੍ਰੋਤਸਾਹਨ ਮਿਲੇਗਾ। ਇੰਡੀਵੀਜ਼ੂਅਲ ਗਰੁੱਪ ਲੀਡਰ ਦੀਆਂ 7 ਅਸਾਮੀਆਂ ਲਈ 3 ਤੋਂ 4 ਸਾਲ ਦੇ ਸਬੰਧਤ ਖੇਤਰ ਦੇ ਅਨੁਭਵ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 31000 ਰੁਪਏ ਪ੍ਰਤੀ ਮਹੀਨਾ ਤਨਖਾਹ + ਪ੍ਰੋਤਸਾਹਨ ਮਿਲੇਗਾ। ਇਨ੍ਹਾਂ ਅਸਾਮੀਆਂ ਲਈ ਨੌਕਰੀ ਸਥਾਨ ਰੂਪਨਗਰ/ਮੋਰਿੰਡਾ, ਕੁਰਾਲੀ, ਖਰੜ, ਮੋਹਾਲੀ ਅਤੇ ਚੰਡੀਗੜ੍ਹ ਹੋਵੇਗਾ।
ਇਸ ਤੋਂ ਇਲਾਵਾ ਐਵਿਗਨ ਐਂਟਰਪ੍ਰਾਈਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਵਰਕ ਫਰਾਮ ਹੋਮ ਲਈ ਰੋਜ਼ਾਨਾ ਘੱਟੋ-ਘੱਟ 4-5 ਘੰਟੇ ਕੰਮ ਕਰਨ ਵਾਲੇ ਚੰਗਾ ਕੰਪਿਊਟਰ ਅਤੇ ਸੰਚਾਰ ਹੁਨਰ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਕੰਮ ਸ਼ੁਰੂ ਕਰਨ ਤੋਂ ਪਹਿਲਾਂ ਸਿਖਲਾਈ ਦਿੱਤੀ ਜਾਵੇਗੀ। ਇਸ ਅਸਾਮੀ ਲਈ ਉਮੀਦਵਾਰ ਕੋਲ ਚੰਗੇ ਇੰਟਰਨੈਟ ਕਨੈਕਸ਼ਨ ਵਾਲਾ ਲੈਪਟਾਪ ਜਾਂ ਡੈਸਕਟੌਪ ਲਾਜ਼ਮੀ ਹੈ। ਚੁਣੇ ਜਾਣ ਵਾਲੇ ਉਮੀਦਵਾਰ ਨੂੰ 15000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਔਰਤਾਂ ਦੋਵੇਂ ਉਮੀਦਵਾਰ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।
ਇਸ ਸੰਬਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸਦੇ ਨਾਲ ਹੀ ਇਸ ਕੈਂਪ ਵਿੱਚ ਸਰਕਾਰ ਦੀਆਂ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵੀ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ।