ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਪੇਟੀਐਮ ਕੰਪਨੀ ਵੱਲੋਂ ਫੀਲਡ ਸੇਲਜ਼ ਐਗਜ਼ੀਕਿਊਟਿਵ ਦੀਆਂ 50 ਅਸਾਮੀਆਂ ਭਰਨ ਲਈ ਇੰਟਰਵਿਊ ਲਈ ਜਾਵੇਗੀ
ਰੂਪਨਗਰ, 10 ਨਵੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 11 ਨਵੰਬਰ 2025 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਪੇਟੀਐਮ ਕੰਪਨੀ ਵੱਲੋਂ ਫੀਲਡ ਸੇਲਜ਼ ਐਗਜ਼ੀਕਿਊਟਿਵ ਦੀਆਂ 50 ਅਸਾਮੀਆਂ ਲਈ ਦਸਵੀਂ/ਬਾਰਵੀਂ/ਗ੍ਰੈਜੂਏਟ/ਪੋਸਟ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 21,000 – 31,000 ਰੁਪਏ ਸੀ.ਟੀ.ਸੀ ਤਨਖਾਹ, ਪੀ.ਐੱਫ, ਈ.ਐਸ.ਆਈ, ਪ੍ਰੋਤਸਾਹਨ ਅਤੇ ਰੋਜ਼ਾਨਾਂ 7 ਵਿਜ਼ਟਾਂ ਦਾ 200 ਰੁਪਏ ਪੈਟਰੋਲ ਭੱਤਾ ਮਿਲੇਗਾ। ਉਨ੍ਹਾਂ ਦੱਸਿਆ ਕਿ ਉਮੀਦਵਾਰ ਵੱਲੋਂ ਪੇਟੀਐਮ, ਸਾਊਂਡਬਾਕਸ, ਕਿਊ ਆਰ ਸਕੈਨਰ, ਈਡੀਸੀ (ਸਵਾਈਪ) ਮਸ਼ੀਨਾਂ ਆਦਿ ਨਾਲ ਸਬੰਧਤ ਕੰਮ ਕੀਤੇ ਜਾਣਗੇ। ਨੌਕਰੀ ਕਰਨ ਦਾ ਸਥਾਨ ਮੋਹਾਲੀ, ਚੰਡੀਗੜ੍ਹ, ਮੋਰਿੰਡਾ, ਕੁਰਾਲੀ, ਰੋਪੜ, ਖਰੜ, ਪੰਚਕੂਲਾ, ਜ਼ੀਰਕਪੁਰ, ਡੇਰਾਬੱਸੀ ਅਤੇ ਪੂਰੇ ਪੰਜਾਬ ਵਿੱਚ ਹੈ। ਚਾਹਵਾਨ ਉਮੀਦਵਾਰ ਕੋਲ 2-ਪਹੀਆ ਵਾਹਨ ਅਤੇ ਐਂਡਰਾਇਡ ਫੋਨ ਹੋਣਾ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗਰਾਊਂਡ ਫਲੋਰ, ਡੀਸੀ ਕੰਪਲੈਕਸ, ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ ਹੈਲਪਲਾਈਨ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।